ਵੱਡੀ ਖ਼ਬਰ : ਜੰਡਿਆਲਾ ਗੁਰੂ ਦੇ ਡੀ. ਐੱਸ. ਪੀ. ਤੇ ਉਨ੍ਹਾਂ ਦੀ ਪਤਨੀ ਨੂੰ ਹੋਇਆ ਕੋਰੋਨਾ ਵਾਇਰਸ

07/05/2020 6:15:08 PM

ਅੰਮ੍ਰਿਤਸਰ (ਦਲਜੀਤ) : ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਦਾ ਮੱਕੜ ਜਾਲ ਲਗਾਤਾਰ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਹੁਣ ਪਹਿਲੀ ਕਤਾਰ ਵਿਚ ਕੋਰੋਨਾ ਖ਼ਿਲਾਫ ਜੰਗ ਲੜ ਰਹੇ ਪੁਲਸ ਦੇ ਅਫ਼ਸਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਇਸ ਮਹਾਮਾਰੀ ਦੀ ਜਕੜ ਵਿਚ ਆ ਰਹੇ ਹਨ। ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਡੀ. ਐੱਸ. ਪੀ. ਅਤੇ ਉਨ੍ਹਾਂ ਦੀ ਪਤਨੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਡੀ. ਐੱਸ. ਪੀ. ਦੇ ਨਾਲ ਰਹਿਣ ਵਾਲੇ ਮੁਲਾਜ਼ਮਾਂ ਸਣੇ ਕੁਝ ਹੋਰ ਮੁਲਾਜ਼ਮਾਂ ਨੂੰ ਵੀ ਕੁਆਰੰਟਾਈਨ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ 'ਆਪ' ਦੀ ਲੀਡਰਸ਼ਿਪ ਨੂੰ 'ਲਾੜੇ' ਦਾ ਇਸ਼ਾਰਾ!

ਇਥੇ ਇਹ ਵੀ ਦੱਸਣਯੋਗ ਹੈ ਕਿ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ 14 ਨਵੇਂ ਮਾਮਲੇ ਸਾਹਮਣੇ ਆਏ ਸਨ ਜਦਕਿ ਇਕ ਹੋਰ ਮਰੀਜ਼ ਦੀ ਕੋਰੋਨਾ ਕਾਰਣ ਮੌਤ ਹੋ ਗਈ ਸੀ। ਹੁਣ ਜ਼ਿਲ੍ਹਾ ਅੰਮ੍ਰਿਤਸਰ ਵਿਚ ਕੋਰੋਨਾ ਮਹਾਮਾਰੀ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 998 'ਤੇ ਪਹੁੰਚ ਗਈ ਹੈ। ਜਿਨ੍ਹਾਂ ਵਿਚੋਂ 807 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਜ਼ਿਲ੍ਹੇ ਵਿਚ 48 ਲੋਕਾਂ ਦੀ ਮੌਤ ਕੋਰੋਨਾ ਕਾਰਣ ਹੋ ਚੁੱਕੀ ਹੈ। ਇਸ ਤੋਂ ਇਲਾਵਾ 160 ਤੋਂ ਵੱਧ ਮਰੀਜ਼ ਅਜੇ ਵੀ ਜ਼ਿਲ੍ਹੇ ਵਿਚ ਸਰਗਰਮ ਹਨ। ਦੂਜੇ ਪਾਸੇ ਵੱਡੀ ਗਿਣਤੀ ਵਿਚ ਲਗਾਤਾਰ ਸਾਹਮਣੇ ਆ ਰਹੇ ਕੋਰੋਨਾ ਦੇ ਮਰੀਜ਼ਾਂ ਕਾਰਣ ਸ਼ਹਿਰ ਵਾਸੀਆਂ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਭਾਰਤ-ਚੀਨ ਝੜਪ 'ਚ ਸ਼ਹੀਦ ਹੋਏ ਗੁਰਬਿੰਦਰ ਸਿੰਘ ਦੀ ਭਾਬੀ ਦੀ ਮੋਦੀ ਨੂੰ ਅਪੀਲ (ਵੀਡੀਓ)  

Gurminder Singh

This news is Content Editor Gurminder Singh