ਡੀ.ਐੱਸ.ਪੀ., ਐੱਸ.ਐੱਚ.ਓ. ਵਲੋਂ ਅਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਕੱਢਿਆ ਗਿਆ ਫਲੈਗ ਮਾਰਚ

Saturday, Aug 12, 2017 - 07:10 PM (IST)

ਡੀ.ਐੱਸ.ਪੀ., ਐੱਸ.ਐੱਚ.ਓ. ਵਲੋਂ ਅਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਕੱਢਿਆ ਗਿਆ ਫਲੈਗ ਮਾਰਚ

ਬੁਢਲਾਡਾ (ਮਨਜੀਤ)— ਜਿਲ੍ਹਾ ਪੁਲਸ ਮੁਖੀ ਪਰਮਵੀਰ ਸਿੰਘ ਪਰਮਾਰ ਦੀਆਂ ਹਦਾਇਤਾਂ ਤੇ ਡੀ.ਐੱਸ.ਪੀ. ਬੁਢਲਾਡਾ ਮਨਵੀਰ ਸਿੰਘ ਦੀ ਅਗਵਾਈ 'ਚ ਥਾਣਾ ਸਿਟੀ ਦੇ ਮੁਖੀ ਬਲਵਿੰਦਰ ਸਿੰਘ ਰੋਮਾਨਾ, ਪੁਲਸ ਫੋਰਸ, ਕਿਊ.ਆਰ.ਟੀ. ਤੇ ਲੇਡੀ ਪੁਲਸ ਵਲੋਂ ਸਥਾਨਕ ਸ਼ਹਿਰ ਦੇ ਰੇਲਵੇ ਰੋਡ, ਗੋਲ ਚੱਕਰ, ਰਾਮ ਲੀਲਾ ਗਰਾਉਂਡ, ਬੱਸ ਸਟੈਂਡ, ਰੇਲਵੇ ਸਟੇਸ਼ਨ ਤੋਂ ਇਲਾਵਾ ਖੇਤਰ 'ਚ ਫਲੈਗ ਮਾਰਚ ਕੀਤਾ ਗਿਆ। ਇਸੇ ਦੌਰਾਨ ਕਈ ਥਾਵਾਂ ਤੇ ਚੈਕਿੰਗ ਵੀ ਕੀਤੀ ਗਈ। ਇਸ ਮੌਕੇ ਡੀ.ਐੱਸ.ਪੀ. ਮਨਵੀਰ ਸਿੰਘ ਤੇ ਥਾਣਾ ਸਿਟੀ ਦੇ ਮੁਖੀ ਬਲਵਿੰਦਰ ਸਿੰਘ ਰੋਮਾਨਾ ਨੇ ਦੱਸਿਆ ਕਿ 15 ਅਗਸਤ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਪੁਲਸ ਫੋਰਸ ਵਲੋਂ ਇਲਾਕੇ 'ਚ ਫਲੈਗ ਮਾਰਚ ਕੀਤਾ ਜਾਵੇਗਾ ਤੇ ਨਾਕਾ ਬੰਦੀ ਕਰਕੇ ਚੈਕਿੰਗਾਂ ਜਾਰੀ ਰਹਿਣਗੀਆਂ। 
ਉਨ੍ਹਾਂ ਪ੍ਰੈਸ ਰਾਹੀ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਪੁਲਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਹਰ ਸਮੇਂ ਤਤਪਰ ਹੈ। ਉਨ੍ਹਾਂ ਕਿਹਾ ਕਿ ਇਲਾਕੇ 'ਚ ਜੇਕਰ ਕੋਈ ਵੀ ਸ਼ੱਕੀ ਵਿਅਕਤੀ ਜਾਂ ਲਵਾਰਿਸ ਚੀਜ਼ ਕਿਸੇ ਨੂੰ ਨਜ਼ਰ ਆਉਂਦੀ ਹੈ ਤਾਂ ਉਸ ਦੀ ਤੁਰੰਤ ਪੁਲਸ ਨੂੰ ਇਤਲਾਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਜ਼ਾਦੀ ਦਿਹਾੜੇ ਲਈ ਪੁਲਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਇੰਤਜਾਮ ਕੀਤੇ ਗਏ ਹਨ। ਲੋਕ ਪੁਲਸ ਨੂੰ ਸਹਿਯੋਗ ਕਰਨ। ਜ਼ਿਕਰਯੋਗ ਇਹ ਹੈ ਕਿ ਅਚਨਚੇਤ ਪੁਲਸ ਵਲੋਂ ਫਲੈਗ ਮਾਰਚ ਕੱਢੇ ਜਾਣ ਸਮੇਂ ਲੋਕ ਇੱਕ-ਦੂਜੇ ਤੋਂ ਪੁੱਛ ਰਹੇ ਸਨ ਕਿ ਇਹ ਕੀ ਹੋ ਗਿਆ।


Related News