ਖਾਕੀ ਮੁੜ ਹੋਈ ਦਾਗਦਾਰ, ਧਾਰਮਿਕ ਆਗੂ ਦੇ ਕਤਲ ਕੇਸ 'ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ DSP ਗ੍ਰਿਫ਼ਤਾਰ

Thursday, Jul 20, 2023 - 02:15 AM (IST)

ਖਾਕੀ ਮੁੜ ਹੋਈ ਦਾਗਦਾਰ, ਧਾਰਮਿਕ ਆਗੂ ਦੇ ਕਤਲ ਕੇਸ 'ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ DSP ਗ੍ਰਿਫ਼ਤਾਰ

ਚੰਡੀਗੜ੍ਹ: ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਾਲ 2019 ਵਿਚ ਸੇਵਾਦਾਰ ਸੰਤ ਦਿਆਲ ਦਾਸ ਦੇ ਕਤਲ ਕੇਸ ਵਿਚੋਂ ਕਲੀਨ ਚਿੱਟ ਹਾਸਲ ਕਰ ਚੁੱਕੇ ਵਿਅਕਤੀ ਨੂੰ ਮੁੜ ਨਾਮਜ਼ਦ ਕਰਨ ਬਦਲੇ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਡਿਪਟੀ ਸੁਪਰਡੈਂਟ ਆਫ ਪੁਲਿਸ (ਡੀ.ਐਸ.ਪੀ.) ਸੁਸ਼ੀਲ ਕੁਮਾਰ ਨੂੰ  ਗ੍ਰਿਫਤਾਰ ਕੀਤਾ। ਜ਼ਿਕਰਯੋਗ ਹੈ ਕਿ 7 ਨਵੰਬਰ, 2019 ਨੂੰ ਕੋਟਕਪੂਰਾ ਦੇ ਪਿੰਡ ਕੋਟਸੁਖੀਆ ਸਥਿਤ ਡੇਰਾ ਬਾਬਾ ਹਰਕਾ ਦਾਸ ਵਿਖੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਸੰਤ ਦਿਆਲ ਦਾਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਇਹ ਖ਼ਬਰ ਵੀ ਪੜ੍ਹੋ - ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਚੜ੍ਹਿਆ ਪੁਲਸ ਅੜਿੱਕੇ, ਟੈਕਸੀ ਡਰਾਈਵਰ ਤੋਂ ਬਣਿਆ 'ਬੌਬੀ ਸ਼ੂਟਰ'

ਇਸ ਤੋਂ ਬਾਅਦ ਸੰਤ ਬਾਬਾ ਹਰੀਦਾਸ ਜੀ ਦੇ ਚੇਲੇ ਸੰਤ ਗਗਨ ਦਾਸ ਦੀ ਸ਼ਿਕਾਇਤ ’ਤੇ ਦੋ ਅਣਪਛਾਤੇ ਵਿਅਕਤੀਆਂ ਅਤੇ ਸੰਤ ਜਰਨੈਲ ਦਾਸ ਕਪੂਰੇ ਵਾਲਿਆਂ ਖ਼ਿਲਾਫ਼ ਥਾਣਾ ਸਦਰ ਕੋਟਕਪੂਰਾ ਵਿਖੇ ਕਤਲ ਕੇਸ ਦਰਜ ਕੀਤਾ ਗਿਆ ਸੀ। ਇਸ ਉਪਰੰਤ ਡੀ.ਐੱਸ.ਪੀ. ਹੈੱਡਕੁਆਰਟਰ ਮੋਗਾ ਰਵਿੰਦਰ ਸਿੰਘ ਵੱਲੋਂ ਕੇਸ ਵਿਚ ਨਾਮਜ਼ਦ ਸੰਤ ਜਰਨੈਲ ਦਾਸ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ’ਤੇ ਆਈ.ਜੀ.ਪੀ. ਫਰੀਦਕੋਟ ਰੇਂਜ ਪਰਦੀਪ ਕੁਮਾਰ ਯਾਦਵ ਨੇ ਐਸ.ਪੀ. (ਡੀ) ਫਰੀਦਕੋਟ ਗਗਨੇਸ਼ ਕੁਮਾਰ ਦੀ ਅਗਵਾਈ ਵਿਚ ਇਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ । ਇਸ ਐਸ.ਆਈ.ਟੀ. ਵਿਚ ਡੀ.ਐੱਸ.ਪੀ. ਫਰੀਦਕੋਟ ਸੁਸ਼ੀਲ ਕੁਮਾਰ ਸਮੇਤ ਡੀ.ਐੱਸ.ਪੀ ਬਾਘਾਪੁਰਾਣਾ ਜਸਜੋਤ ਸਿੰਘ ਅਤੇ ਐਸ.ਆਈ ਖੇਮ ਚੰਦ ਟੀਮ ਮੈਂਬਰਾਂ ਵਜੋਂ ਸ਼ਾਮਲ ਸਨ।

ਇਹ ਖ਼ਬਰ ਵੀ ਪੜ੍ਹੋ - ਜਾਅਲੀ SC ਸਰਟੀਫਿਕੇਟਾਂ ਵਿਰੁੱਧ ਸਖ਼ਤ ਹੋਈ ਪੰਜਾਬ ਸਰਕਾਰ, ਕੈਬਨਿਟ ਮੰਤਰੀ ਵੱਲੋਂ ਲਿਆ ਗਿਆ ਐਕਸ਼ਨ

ਬੁਲਾਰੇ ਨੇ ਦੱਸਿਆ ਕਿ 8 ਨਵੰਬਰ, 2022 ਨੂੰ ਐੱਸ.ਪੀ. ਗਗਨੇਸ਼ ਕੁਮਾਰ ਅਤੇ ਡੀ.ਐੱਸ.ਪੀ. ਸੁਸ਼ੀਲ ਕੁਮਾਰ ਨੇ ਸੰਤ ਜਰਨੈਲ ਦਾਸ ਕਪੂਰੇ ਵਾਲਿਆਂ ਨੂੰ ਮੁੜ ਨਾਮਜ਼ਦ ਕਰਨ ਅਤੇ ਗ੍ਰਿਫ਼ਤਾਰ ਕਰਨ ਅਤੇ ਇਸ ਮਾਮਲੇ ਵਿਚ ਸੰਤ ਗਗਨ ਦਾਸ ਦੀ ਮਦਦ ਕਰਨ ਲਈ ਉਸ ( ਗਗਨ ਦਾਸ ) ਤੋਂ 50 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ।  ਇਹ ਸੌਦਾ 35 ਲੱਖ ਰੁਪਏ ਵਿੱਚ ਤੈਅ ਹੋਇਆ ਅਤੇ ਉਕਤ ਅਧਿਕਾਰੀ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ 20 ਲੱਖ ਰੁਪਏ ਲੈ ਚੁੱਕੇ ਸਨ ਜਿਨ੍ਹਾਂ ਵਿੱਚ 9 ਨਵੰਬਰ, 2022 ਅਤੇ 22 ਨਵੰਬਰ, 2022 ਨੂੰ ਕ੍ਰਮਵਾਰ 15 ਲੱਖ ਅਤੇ 5 ਲੱਖ ਰੁਪਏ ਰਿਸ਼ਵਤ ਦੇ ਤੌਰ ਉੱਤੇ ਲਏ ਗਏ।

ਬੁਲਾਰੇ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੀਆਂ ਪੁਲਸ ਟੀਮਾਂ ਨੇ ਡੀ.ਐੱਸ.ਪੀ. ਸੁਸ਼ੀਲ ਕੁਮਾਰ, ਜੋ ਇਸ ਸਮੇਂ 3 ਆਈ.ਆਰ.ਬੀ, ਲੁਧਿਆਣਾ ਵਿਖੇ ਤਾਇਨਾਤ ਹੈ, ਨੂੰ ਗ੍ਰਿਫ਼ਤਾਰ ਕੀਤਾ। ਦੋਸ਼ੀ ਡੀ.ਐੱਸ.ਪੀ. ਨੂੰ ਵੀਰਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News