ਅਤੁਲ ਸੋਨੀ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਅਦਾਲਤ ਵਲੋਂ ਖਾਰਜ

Saturday, Feb 01, 2020 - 10:56 AM (IST)

ਚੰਡੀਗੜ੍ਹ (ਰਮੇਸ਼) : ਮੋਹਾਲੀ 'ਚ ਤਾਇਨਾਤ ਪੰਜਾਬ ਪੁਲਸ ਦੇ ਡੀ. ਐੱਸ. ਪੀ. ਅਤੁਲ ਸੋਨੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਹਾਈਕੋਰਟ ਨੇ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰਕੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸੋਨੀ ਦੀ ਮੁਅੱਤਲੀ 'ਤੇ ਲੱਗੀ ਰੋਕ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਖਤਮ ਹੋ ਗਈ ਹੈ। ਹੁਣ ਅਤੁਲ ਸੋਨੀ ਜਾਂ ਤਾਂ ਸੁਪਰੀਮ ਕੋਰਟ ਜਾ ਸਕਦੇ ਹਨ ਜਾਂ ਫਿਰ ਉਨ੍ਹਾਂ ਨੂੰ ਆਤਮ ਸਮਰਪਣ ਕਰਨਾ ਪਵੇਗਾ।

ਹਾਈਕੋਰਟ ਨੇ ਸੋਨੀ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਪੰਜਾਬ ਸਰਕਾਰ ਤੇ ਪੁਲਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖਲ ਕਰਨ ਲਈ ਕਿਹਾ ਸੀ। ਪੁਲਸ ਨੇ ਅਦਾਲਤ ਨੂੰ ਦੱਸਿਆ ਸੀ ਕਿ ਜੋ ਫਾਇਰ ਡੀ. ਐੱਸ. ਪੀ. ਅਤੁਲ ਸੋਨੀ ਨੇ ਘਰ 'ਚ ਪਤਨੀ 'ਤੇ ਕੀਤਾ ਸੀ, ਉਹ ਦੇਸੀ ਕੱਟੇ ਨਾਲ ਕੀਤਾ ਗਿਆ ਸੀ। ਸਰਕਾਰ ਦੇ ਬੁਲਾਰੇ ਦਾ ਕਹਿਣਾ ਹੈ ਕਿ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਕੋਲ ਗੈਰ ਕਾਨੂੰਨੀ ਕੱਟਾ ਹੋਣਾ ਗੰਭੀਰ ਮਾਮਲਾ ਹੈ। ਕੋਰਟ ਨੇ ਉਕਤ ਤਰਕ ਨੂੰ ਸਹੀ ਮੰਨਦੇ ਹੋਏ ਅਤੁਲ ਸੋਨੀ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ।


Babita

Content Editor

Related News