ਪੁਲਸ ਵਾਲੇ ਬਿਆਨ ਨੂੰ ਲੈ ਕੇ DSP ਚੰਦੇਲ ਨੇ ਨਵਜੋਤ ਸਿੱਧੂ ਨੂੰ ਭੇਜਿਆ ਮਾਣਹਾਨੀ ਨੋਟਿਸ

12/27/2021 9:34:50 PM

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ (ਦਲਜੀਤ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਪੁਲਸ ਨੂੰ ਲੈ ਕੇ ਦਿੱਤੇ ਬਿਆਨ ’ਤੇ ਕਸੂਤੇ ਘਿਰਦੇ ਨਜ਼ਰ ਆ ਰਹੇ ਹਨ। ਪੰਜਾਬ ਪੁਲਸ ਨੂੰ ਲੈ ਕੇ ਦਿੱਤੇ ਬਿਆਨ ’ਤੇ ਚੰਡੀਗੜ੍ਹ ਪੁਲਸ ’ਚ ਤਾਇਨਾਤ ਡੀ. ਐੱਸ. ਪੀ. ਦਿਲਸ਼ੇਰ ਸਿੰਘ ਚੰਦੇਲ ਨੇ ਨਵਜੋਤ ਸਿੱਧੂ ਨੂੰ ਆਪਣੇ ਵਕੀਲ ਰਾਹੀਂ ਫੌਜਦਾਰੀ ਅਤੇ ਦੀਵਾਨੀ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਹੈ । ਇਸ ’ਚ 21 ਦਿਨਾਂ ਅੰਦਰ ਉਨ੍ਹਾਂ ਨੂੰ ਲੋਕ ਕਚਹਿਰੀ ’ਚ ਬਿਨਾਂ ਸ਼ਰਤ ਮੁਆਫੀ ਮੰਗਣ ਲਈ ਕਿਹਾ ਹੈ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ 5 ਜਨਵਰੀ ਨੂੰ ਆਉਣਗੇ ਪੰਜਾਬ, ਕਰ ਸਕਦੇ ਹਨ ਵੱਡੇ ਐਲਾਨ

ਦੱਸਣਯੋਗ ਹੈ ਕਿ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਹਲਕਾ ਸੁਲਤਾਨਪੁਰ ਲੋਧੀ ਵਿਖੇ 18 ਦਸੰਬਰ ਦੀ ਰੈਲੀ ’ਚ ਵਿਧਾਇਕ ਨਵਤੇਜ ਸਿੰਘ ਚੀਮਾ ’ਤੇ ਹੱਥ ਧਰ ਕੇ ਪੁਲਸ ਫੋਰਸ ਖ਼ਿਲਾਫ ਇਕ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਡੀ. ਐੱਸ. ਪੀ. ਚੰਦੇਲ ਨੇ ਕਿਹਾ ਕਿ ਇਕ ਜਨਤਕ ਰੈਲੀ ’ਚ ਹੋਈ ਅਜਿਹੀ ਇਤਰਾਜ਼ਯੋਗ ਟਿੱਪਣੀ ਨਾਲ ਪੁਲਸ ਫੋਰਸ ਦਾ ਮਨੋਬਲ ਟੁੱਟਿਆ ਹੈ ਕਿਉਂਕਿ ਪੁਲਸ ਫੋਰਸ ’ਚ ਔਰਤਾਂ ਵੀ ਡਿਊਟੀ ਨਿਭਾਅ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੁਲਸ ਫੋਰਸ ਦੀ ਇੱਜ਼ਤ ਬਹਾਲ ਕਰਨ ਲਈ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 21 ਦਿਨਾਂ ਦੇ ਅੰਦਰ-ਅੰਦਰ ਬਿਨਾਂ ਸ਼ਰਤ ਮੁਆਫ਼ੀ ਮੰਗਣ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ

Manoj

This news is Content Editor Manoj