DSP ਦਿਲਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਨੌਰੀ ਬਾਰਡਰ 'ਤੇ ਨਿਭਾ ਰਹੇ ਸੀ ਡਿਊਟੀ

Friday, Feb 23, 2024 - 04:18 PM (IST)

DSP ਦਿਲਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਨੌਰੀ ਬਾਰਡਰ 'ਤੇ ਨਿਭਾ ਰਹੇ ਸੀ ਡਿਊਟੀ

ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ, ਰਾਜ) : ਲੁਧਿਆਣਾ ਦੇ ਡੀ. ਐੱਸ. ਪੀ. ਦਿਲਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਐਕਸ 'ਤੇ ਲਿਖਿਆ ਕਿ ਖਨੌਰੀ ਬਾਰਡਰ ਵਿਖੇ ਡਿਊਟੀ ਨਿਭਾ ਰਹੇ ਬਹਾਦਰ ਡੀ. ਐੱਸ. ਪੀ. ਦਿਲਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਨੂੰ ਲੈ ਕੇ ਵੱਡੀ ਖ਼ਬਰ, ਮੰਤਰੀ ਹਰਪਾਲ ਚੀਮਾ ਨੇ ਦੱਸੀ ਤਾਰੀਖ਼ (ਵੀਡੀਓ)

ਦਿਲਪ੍ਰੀਤ ਸਿੰਘ ਨੇ 31 ਸਾਲਾਂ ਤੋਂ ਵੱਧ ਸਮੇਂ ਤੱਕ ਪੰਜਾਬ ਪੁਲਸ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ। ਅਸੀਂ ਇਸ ਦੁੱਖ ਦੀ ਘੜੀ 'ਚ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੇ ਹਾਂ ਅਤੇ ਉਨ੍ਹਾਂ ਦੀ ਮਦਦ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਡੀ. ਜੀ. ਪੀ. ਨੇ ਲਿਖਿਆ ਕਿ ਸਾਡੀਆਂ ਪ੍ਰਾਰਥਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਨਜ਼ਦੀਕੀਆਂ ਨਾਲ ਹਨ।

ਇਹ ਵੀ ਪੜ੍ਹੋ : 'ਸੰਯੁਕਤ ਕਿਸਾਨ ਮੋਰਚੇ' ਦਾ ਵੱਡਾ ਐਲਾਨ, ਭਲਕੇ ਮਨਾਇਆ ਜਾਵੇਗਾ ਕਾਲਾ ਦਿਨ, 14 ਮਾਰਚ ਨੂੰ ਮਹਾਂਪੰਚਾਇਤ (ਵੀਡੀਓ)

ਦੱਸਣਯੋਗ ਹੈ ਕਿ ਰਾਸ਼ਟਰੀ ਪੱਧਰ ਦੇ ਤੈਰਾਕ ਦਿਲਪ੍ਰੀਤ ਸਿੰਘ 1992 ਵਿੱਚ ਸਹਾਇਕ ਸਬ-ਇੰਸਪੈਕਟਰ (ਏ. ਐੱਸ. ਆਈ.) ਵਜੋਂ ਪੁਲਸ ਫੋਰਸ ਵਿੱਚ ਭਰਤੀ ਹੋਏ ਸਨ। ਉਨ੍ਹਾਂ ਨੇ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਸੇਵਾਵਾਂ ਨਿਭਾਈਆਂ ਅਤੇ ਬਾਅਦ ਵਿੱਚ ਸਹਾਇਕ ਪੁਲਿਸ ਸੁਪਰੀਡੈਂਟ ਵਜੋਂ ਤਰੱਕੀ ਦਿੱਤੀ ਗਈ। ਉਨ੍ਹਾਂ ਦੀ ਭੈਣ ਵੀ ਇੱਕ ਅੰਤਰਰਾਸ਼ਟਰੀ ਤੈਰਾਕ ਸੀ। ਆਪਣੀ ਸੇਵਾ ਦੌਰਾਨ ਉਨ੍ਹਾਂ ਨੇ ਕਈ ਕੇਸਾਂ ਨੂੰ ਹੱਲ ਕੀਤਾ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News