ਡੀ. ਐੱਸ. ਪੀ. ਜਸਪਾਲ ਸਿੰਘ ਨੇ ਪੁਲਸ ਸਬ-ਡਵੀਜ਼ਨ ਮਹਿਲ ਕਲਾਂ ਦਾ ਚਾਰਜ ਸੰਭਾਲਿਆ
Friday, Oct 10, 2025 - 05:13 PM (IST)

ਮਹਿਲ ਕਲਾਂ (ਹਮੀਦੀ): ਪੁਲਸ ਸਬ ਡਵੀਜ਼ਨ ਲੰਬੀ (ਮੁਕਤਸਰ) ਤੋਂ ਤਬਾਦਲੇ ਉਪਰੰਤ ਨਵੇਂ ਆਏ ਡੀ.ਐੱਸ.ਪੀ. ਜਸਪਾਲ ਸਿੰਘ ਧਾਲੀਵਾਲ ਨੇ ਅੱਜ ਪੁਲਿਸ ਸਬ ਡਿਵੀਜ਼ਨ ਮਹਿਲ ਕਲਾਂ ਵਿਖੇ ਸਮੂਹ ਸਟਾਫ਼ ਦੀ ਹਾਜ਼ਰੀ ਵਿਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਮੌਕੇ ਨਵੇਂ ਆਏ ਡੀ.ਐੱਸ.ਪੀ. ਜਸਪਾਲ ਸਿੰਘ ਧਾਲੀਵਾਲ ਨੇ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਪੁਲਸ ਵਿਭਾਗ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਤਨਦੇਹੀ ਨਾਲ ਨਿਭਾਉਣਗੇ।
ਇਹ ਖ਼ਬਰ ਵੀ ਪੜ੍ਹੋ - Diwali ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ! ਹਰ ਪੰਜਾਬੀ ਨੂੰ ਮਿਲੇਗਾ ਫ਼ਾਇਦਾ
ਉਨ੍ਹਾਂ ਕਿਹਾ ਕਿ ਸਬ ਡਿਵੀਜ਼ਨ ਦੀ ਹੱਦ ਵਿਚ ਕਾਨੂੰਨ-ਵਿਵਸਥਾ, ਅਮਨ-ਸ਼ਾਂਤੀ ਅਤੇ ਲੋਕਾਂ ਦਾ ਪੁਲਸ ਉੱਤੇ ਭਰੋਸਾ ਕਾਇਮ ਰੱਖਣਾ ਉਨ੍ਹਾਂ ਦੀ ਸਬ ਤੋਂ ਵੱਡੀ ਪ੍ਰਾਥਮਿਕਤਾ ਰਹੇਗੀ। ਡੀ.ਐੱਸ.ਪੀ. ਜਸਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਨਸ਼ਾ ਮੁਕਤ ਪੰਜਾਬ ਮੁਹਿੰਮ” ਨੂੰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਬ ਡਿਵੀਜ਼ਨ ਦੇ ਤਿੰਨਾਂ ਥਾਣਿਆਂ ਦੇ ਅਧੀਨ ਪੈਂਦੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਸ਼ੇਸ਼ ਅਭਿਆਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਕਾਰੋਬਾਰ ਜਾਂ ਵਰਤੋਂ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਨਸ਼ਾ ਤਸਕਰੀ ਬਾਰੇ ਸੂਚਨਾ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ; ਦੁਪਹਿਰ 2 ਵਜੇ ਤਕ...
ਡੀ.ਐੱਸ.ਪੀ. ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਸ ਦੀ ਨਹੀਂ, ਸਗੋਂ ਸਮਾਜ ਦੀ ਭਾਗੀਦਾਰੀ ਨਾਲ ਹੀ ਸੰਭਵ ਹੈ। ਇਸ ਲਈ ਗ੍ਰਾਮ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ, ਜਥੇਬੰਦੀਆਂ ਅਤੇ ਮੀਡੀਆ ਦੇ ਸਹਿਯੋਗ ਨਾਲ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਸਬ ਡਿਵੀਜ਼ਨ ਦਫ਼ਤਰ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਪੂਰਾ ਮਾਨ-ਸਤਿਕਾਰ ਦਿੱਤਾ ਜਾਵੇਗਾ ਅਤੇ ਕਿਸੇ ਨਾਲ ਵੀ ਬੇਇਨਸਾਫ਼ੀ ਜਾਂ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਡੀ.ਐੱਸ.ਪੀ. ਨੇ ਇਲਾਕੇ ਦੇ ਨਾਗਰਿਕਾਂ ਨੂੰ ਭਰੋਸਾ ਦਿਵਾਇਆ ਕਿ ਪੁਲਸ ਵਿਭਾਗ ਲੋਕਾਂ ਦੀ ਸੁਰੱਖਿਆ, ਸੁਖ-ਸ਼ਾਂਤੀ ਅਤੇ ਕਾਨੂੰਨ ਦੀ ਪਾਲਣਾ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਮੌਕੇ ਐੱਸ.ਐੱਸ.ਪੀ. ਬਰਨਾਲਾ ਮੁਹੰਮਦ ਸਰਫਰਾਜ ਆਲਮ ਅਤੇ ਹੋਰ ਉੱਚ ਅਧਿਕਾਰੀਆਂ ਵੱਲੋਂ ਡੀ.ਐੱਸ.ਪੀ. ਜਸਪਾਲ ਸਿੰਘ ਨੂੰ ਨਵੇਂ ਅਹੁਦੇ ਦੀ ਸੰਭਾਲ ਲਈ ਮੁਬਾਰਕਬਾਦ ਦਿੱਤੀ ਗਈ। ਸਮਾਰੋਹ ਵਿਚ ਸਬ ਡਵੀਜ਼ਨ ਦਾ ਪੁਲਸ ਸਟਾਫ਼ ਵੀ ਹਾਜ਼ਰ ਰਿਹਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8