DSP ਮਨਦੀਪ ਕੌਰ ਦਾ ਪੈ ਗਿਆ ਪੰਗਾ, ਕਿਹਾ ਮੇਰਾ ਜੂੜਾ ਪੁੱਟਿਆ, ਭਖ ਗਿਆ ਮਾਹੌਲ

Monday, Sep 22, 2025 - 05:07 PM (IST)

DSP ਮਨਦੀਪ ਕੌਰ ਦਾ ਪੈ ਗਿਆ ਪੰਗਾ, ਕਿਹਾ ਮੇਰਾ ਜੂੜਾ ਪੁੱਟਿਆ, ਭਖ ਗਿਆ ਮਾਹੌਲ

ਨਾਭਾ (ਰਾਹੁਲ) : ਨਾਭਾ ਵਿਚ ਕਿਸਾਨ ਅਤੇ ਪੁਲਸ ਆਹਮੋ-ਸਾਹਮਣੇ ਹੋ ਗਈ। ਇਸ ਦੌਰਾਨ ਨਾਭਾ ਦੀ ਡੀਐੱਸਪੀ ਮਨਦੀਪ ਕੌਰ ਨੇ ਦੋਸ਼ ਲਗਾਏ ਕਿ ਕਿਸਾਨਾਂ ਨੇ ਉਨ੍ਹਾਂ ਨਾਲ ਧੁੱਕਾ ਮੁੱਕੀ ਕੀਤੀ ਅਤੇ ਉਨ੍ਹਾਂ ਦਾ ਜੂੜਾ ਵੀ ਪੱਟਿਆ। ਦਰਅਸਲ ਬੀਤੇ ਦਿਨ ਚੋਰੀ ਹੋਈਆਂ ਟਰਾਲੀਆਂ ਨੂੰ ਲੈ ਕੇ ਨਗਰ ਕੌਂਸਲ ਦੀ ਪ੍ਰਧਾਨ ਸੁਜਾਤਾ ਚਾਵਲਾ ਦੇ ਪਤੀ ਪੰਕਜ ਪੱਪੂ ਦੀ ਗ੍ਰਿਫਤਾਰੀ ਨੂੰ ਲੈ ਕੇ ਡੀਐੱਸਪੀ ਦਫਤਰ ਦੇ ਬਾਹਰ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਰੋਸ ਪ੍ਰਦਰਸ਼ਨ ਵਿਚ ਚਾਰ ਯੂਨੀਅਨਾਂ ਸ਼ਾਮਲ ਸਨ ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਆਜ਼ਾਦ, ਭਾਰਤੀ ਕਿਸਾਨ ਯੂਨੀਅਨ ਭਟੇਡ ਕਲਾਂ, ਅਤੇ ਕ੍ਰਾਂਤੀਕਾਰੀ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

ਕਿਸਾਨਾਂ ਵੱਲੋਂ ਮੰਗ ਕੀਤੀ ਗਈ ਕਿ ਪੁਲਸ ਨੇ ਹਲਕੀਆਂ ਧਰਾਵਾਂ ਲਗਾ ਕੇ ਪੰਕਜ ਪੱਪੂ ਨੂੰ ਜ਼ਮਾਨਤ ਦਵਾ ਦਿੱਤੀ ਅਤੇ ਹੁਣ ਲਗਾਤਾਰ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਸੀ। ਇਸ ਦੌਰਾਨ ਡੀਐੱਸਪੀ ਮੈਡਮ ਮਨਦੀਪ ਕੌਰ ਆਪਣੇ ਦਫਤਰ ਤੋਂ ਬਾਹਰ ਨਿਕਲਣ ਲੱਗੀ ਤਾਂ ਕਿਸਾਨਾਂ ਅਤੇ ਡੀਐੱਸਪੀ ਦਰਮਿਆਨ ਤੂੰ-ਤੂੰ ਮੈਂ-ਮੈਂ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਕਿਸਾਨ ਅਤੇ ਪੁਲਸ ਆਹਮੋ-ਸਾਹਮਣੇ ਹੋ ਗਏ। 

ਇਹ ਵੀ ਪੜ੍ਹੋ : CM ਮਾਨ ਵੱਲੋਂ ਵੱਡਾ ਐਲਾਨ, 10 ਲੱਖ ਰੁਪਏ ਵਾਲੇ ਸਿਹਤ ਬੀਮਾ ਦੀ ਰਜਿਸਟ੍ਰੇਸ਼ਨ ਸ਼ੁਰੂ

ਇਸ ਮੌਕੇ ਨਾਭਾ ਦੇ ਡੀਐੱਸਪੀ ਮਨਦੀਪ ਕੌਰ ਨੇ ਭਰੇ ਮਨ ਨਾਲ ਕਿਹਾ ਕਿ ਮੈਂ ਇਨ੍ਹਾਂ ਨੂੰ ਧਰਨੇ ਤੋਂ ਬਿਲਕੁਲ ਵੀ ਨਹੀਂ ਰੋਕਿਆ ਅਤੇ ਇਹ ਧਰਨਾ ਦੇ ਰਹੇ ਸੀ ਅਤੇ ਮੈਂ ਕਿਸਾਨਾਂ ਨਾਲ ਗੱਲਬਾਤ ਕਰਨ ਆਈ ਸੀ ਅਤੇ ਮੈਂ ਜਦੋਂ ਗੱਡੀ ਲੈ ਕੇ ਜ਼ਰੂਰੀ ਕੰਮ ਲਈ ਜਾਣ ਲੱਗੀ ਤਾਂ ਇਨ੍ਹਾਂ ਨੇ ਮੇਰੀ ਗੱਡੀ ਰੋਕ ਕੇ ਮੇਰੇ ਨਾਲ ਖਿਚ-ਧੂ ਕੀਤੀ ਅਤੇ ਵਰਦੀ ਨੂੰ ਹੱਥ ਪਾਇਆ, ਉਨ੍ਹਾਂ ਦੋਸ਼ ਲਗਾਇਆ ਕਿ ਕਿਸਾਨਾਂ ਨੇ ਮੇਰਾ ਜੂੜਾ ਵੀ ਪੁੱਟਿਆ। ਡੀ. ਐੱਸ. ਪੀ. ਨੇ ਕਿਹਾ ਕਿ ਬਦਸਲੂਕੀ ਕਰਨ ਕਰਕੇ ਮੈਂ ਇਨ੍ਹਾਂ ਖ਼ਿਲਾਫ਼ ਕਾਰਵਾਈ ਕਰਾਂਗੀ।

ਇਹ ਵੀ ਪੜ੍ਹੋ : ਪਾਵਰਕਾਮ ਨੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਆਈ ਸ਼ਾਮਤ, ਗੁਆਂਢੀ ਵੀ ਨਹੀਂ ਬਖਸ਼ੇ ਜਾਣਗੇ ਜੇ...

ਦੂਜੇ ਪਾਸੇ ਕਿਸਾਨ ਆਗੂ ਗਮਦੂਰ ਸਿੰਘ ਨੇ ਕਿਹਾ ਕਿ ਅਸੀਂ ਤਾਂ ਸ਼ਾਂਤਮਈ ਧਰਨਾ ਦੇ ਰਹੇ ਸੀ ਅਤੇ ਇਨਸਾਫ ਦੀ ਮੰਗ ਕਰ ਰਹੇ ਸੀ ਪਰ ਡੀਐੱਸਪੀ ਵੱਲੋਂ ਸਾਡੇ ਨਾਲ ਬਦਤਮੀਜੀ ਕੀਤੀ ਗਈ ਤੇ ਸਾਡੇ 'ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਕਾਰਵਾਈ ਦੌਰਾਨ ਸਾਡੇ ਕੱਪੜੇ ਪਾੜ ਦਿੱਤੇ ਗਏ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News