ਜਲੰਧਰ ’ਚ DSP ਦੀ ਲਾਸ਼ ਮਿਲਣ ਦੇ ਮਾਮਲੇ ''ਚ ਹੋਇਆ ਵੱਡਾ ਖ਼ੁਲਾਸਾ
Tuesday, Jan 02, 2024 - 06:22 AM (IST)
ਜਲੰਧਰ (ਮਹੇਸ਼)– 31 ਦਸੰਬਰ ਨੂੰ ਦੇਰ ਰਾਤ ਬਸਤੀ ਬਾਵਾ ਖੇਲ ਨਹਿਰ ਨੇੜੇ ਜ਼ਿਲਾ ਕਪੂਰਥਲਾ ਦੇ ਪਿੰਡ ਖੋਜੇਵਾਲਾ ਦੇ ਰਹਿਣ ਵਾਲੇ 57 ਸਾਲਾ ਅਰਜੁਨ ਐਵਾਰਡੀ ਡੀ. ਐੱਸ. ਪੀ. ਦਲਵੀਰ ਸਿੰਘ ਦਿਓਲ ਪੁੱਤਰ ਹਰਭਜਨ ਸਿੰਘ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਉਹ ਸੰਗਰੂਰ ਵਿਚ ਸਥਿਤ ਲੱਧਾ ਕੋਠੀ ਵਿਚ ਸੇਵਾਵਾਂ ਦੇ ਰਹੇ ਸਨ ਅਤੇ 2-3 ਦਿਨ ਪਹਿਲਾਂ ਹੀ ਉਥੋਂ ਛੁੱਟੀ ਲੈ ਕੇ ਆਪਣੇ ਪਿੰਡ ਖੋਜੇਵਾਲਾ ਵਿਚ ਆਏ ਸਨ।
ਵਾਰਦਾਤ ਦੀ ਸੂਚਨਾ ਮਿਲਦੇ ਹੀ ਡੀ. ਸੀ. ਪੀ. ਇਨਵੈਸਟੀਗੇਸ਼ਨ ਹਰਵਿੰਦਰ ਸਿੰਘ ਵਿਰਕ, ਏ. ਸੀ. ਪੀ. ਕ੍ਰਾਈਮ ਪਰਮਜੀਤ ਸਿੰਘ, ਏ. ਸੀ. ਪੀ. ਸੈਂਟਰਲ ਨਿਰਮਲ ਸਿੰਘ ਅਤੇ ਸੀ. ਆਈ. ਏ. ਸਟਾਫ ਕ੍ਰਾਈਮ ਬ੍ਰਾਂਚ ਅਤੇ ਸਪੈਸ਼ਲ ਸੈੱਲ ਦੀਆਂ ਟੀਮਾਂ ਤੋਂ ਇਲਾਵਾ ਥਾਣਾ ਨੰਬਰ 2 ਦੇ ਐੱਸ. ਐੱਚ. ਓ. ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕੀਤੀ।
ਇਹ ਖ਼ਬਰ ਵੀ ਪੜ੍ਹੋ - ਨਸ਼ਾ ਛੁਡਾਊ ਕੇਂਦਰ ਵਾਲਿਆਂ ਦੀ ਕੁੱਟਮਾਰ ਨਾਲ 18 ਸਾਲਾ ਨੌਜਵਾਨ ਦੀ ਹੋਈ ਮੌਤ
ਮ੍ਰਿਤਕ ਹਾਲਤ ਵਿਚ ਪਈ ਡੀ. ਐੱਸ. ਪੀ. ਦਿਓਲ ਦੀ ਲਾਸ਼ ਨੂੰ ਪੁਲਸ ਵੱਲੋਂ ਸਿਵਲ ਹਸਪਤਾਲ ਤਕ ਪਹੁੰਚਾਇਆ ਗਿਆ ਅਤੇ ਪਹਿਲੀ ਜਾਂਚ ਵਿਚ ਪੁਲਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਡੀ. ਐੱਸ. ਪੀ. ਦੀ ਮੌਤ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਹੋਈ ਹੈ। ਪੁਲਸ ਵੱਲੋਂ ਇਸ ਨੂੰ ਐਕਸੀਡੈਂਟ ਕੇਸ ਦੱਸਿਆ ਜਾ ਰਿਹਾ ਸੀ ਪਰ ਬਾਅਦ ਵਿਚ ਜਦੋਂ ਡੂੰਘਾਈ ਨਾਲ ਜਾਂਚ ਕੀਤੀ ਗਈ ਤਾਂ ਮੌਕੇ ਤੋਂ ਡੀ. ਐੱਸ. ਪੀ. ਨੂੰ ਮਾਰੀਆਂ ਗਈਆਂ ਗੋਲ਼ੀਆਂ ਦੇ 2 ਖੋਲ ਵੀ ਪੁਲਸ ਨੂੰ ਮਿਲ ਗਏ, ਜਿਸ ਤੋਂ ਬਾਅਦ ਪੁਲਸ ਨੇ ਕਿਹਾ ਕਿ ਡੀ. ਐੱਸ. ਪੀ. ਦੀ ਮੌਤ ਐਕਸੀਡੈਂਟ ਵਿਚ ਨਹੀਂ ਹੋਈ, ਸਗੋਂ ਉਨ੍ਹਾਂ ਦੀ ਹੱਤਿਆ ਕੀਤੀ ਗਈ। ਡੀ. ਐੱਸ. ਪੀ. ਦਲਵੀਰ ਸਿੰਘ ਦਿਓਲ ਦੀ ਲਾਸ਼ ਮੰਗਲਵਾਰ ਸਵੇਰੇ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8