''ਆਪ'' ਸਰਪੰਚ ਕਤਲ ਮਾਮਲੇ ''ਚ ਵੱਡੀ ਕਾਰਵਾਈ: DSP ਪੱਟੀ ਤੇ SHO ਸਰਹਾਲੀ ਸਸਪੈਂਡ

Thursday, Feb 19, 2026 - 09:11 AM (IST)

''ਆਪ'' ਸਰਪੰਚ ਕਤਲ ਮਾਮਲੇ ''ਚ ਵੱਡੀ ਕਾਰਵਾਈ: DSP ਪੱਟੀ ਤੇ SHO ਸਰਹਾਲੀ ਸਸਪੈਂਡ

ਜਲੰਧਰ (ਧਵਨ) : ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਠੱਠੀਆਂ ਮਹੰਤਾਂ ਦੇ ਆਮ ਆਦਮੀ ਪਾਰਟੀ ਤੋਂ ਮੌਜੂਦਾ ਸਰਪੰਚ ਹਰਭਿੰਦਰ ਸਿੰਘ (45) ਪੁੱਤਰ ਇਕਬਾਲ ਸਿੰਘ ਵਾਸੀ ਠੱਠੀਆਂ ਮਹੰਤਾ ਦਾ ਬੀਤੇ ਦਿਨੀਂ ਇਕ ਵਿਆਹ ਸਮਾਗਮ ਵਿਚ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਵਿਆਹ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ ਅਤੇ ਚੀਕ ਚਿਹਾੜਾ ਪੈ ਗਿਆ। ਇਸ ਮਾਮਲੇ ਦੇ ਸਬੰਧ ਵਿਚ ਡੀ.ਜੀ.ਪੀ. ਪੰਜਾਬ ਨੇ ਡਿਊਟੀ ’ਚ ਲਾਪ੍ਰਵਾਹੀ ਵਰਤਦੇ ਹੋਏ ਡੀ.ਐੱਸ.ਪੀ. ਪੱਟੀ ਜਗਬੀਰ ਸਿੰਘ ਅਤੇ ਸਰਹਾਲੀ ਪੁਲਸ ਸਟੇਸ਼ਨ ਇੰਚਾਰਜ ਗੁਰਵਿੰਦਰ ਸਿੰਘ ਲਾਡਾ ਨੂੰ ਸਸਪੈਂਡ ਕਰ ਦਿੱਤਾ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ : ਵਿਆਹ 'ਚ 'ਆਪ' ਦੇ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਗੈਂਗਸਟਰ ਸਤਨਾਮ ਸਿੰਘ ਸੱਤਾ ਨੇ ਲਈ ਜ਼ਿੰਮੇਵਾਰੀ
ਸਰਪੰਚ ਹਰਭਿੰਦਰ ਸਿੰਘ ਦੇ ਕਤਲ ਮਾਮਲੇ ਦੀ ਜ਼ਿੰਮੇਵਾਰੀ ਵਿਦੇਸ਼ ਵਿਚ ਰਹਿ ਰਹੇ ਗੈਂਗਸਟਰ ਸਤਨਾਮ ਸਿੰਘ ਸੱਤਾ ਨੇ ਇਕ ਪੋਸਟ ਪਾ ਕੇ ਲਈ ਹੈ। ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਪੋਸਟ ਵਿਚ ਉਨ੍ਹਾਂ ਕਿਹਾ ਕਿ ਜੋ ਲੋਕ ਖੁਦ ਨੂੰ ਮੇਰਾ ਦੁਸ਼ਮਣ ਕਹਿੰਦੇ ਹਨ ਮੈਂ ਉਨ੍ਹਾਂ ਨੂੰ ਖੁੱਲ੍ਹੇਆਮ ਮਾਰ ਦਵਾਂਗਾ।

ਇਹ ਵੀ ਪੜ੍ਹੋ : ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ ਸਕਦੀ ਹੈ ਜ਼ਬਤ

ਦੱਸ ਦੇਈਏ ਕਿ ਜਦੋਂ ਹਰਪਿੰਦਰ ਸਿੰਘ ਸਟੇਜ ਉੱਪਰ ਆਪਣੇ ਹੋਰ ਸਾਥੀਆਂ ਅਤੇ ਰਿਸ਼ਤੇਦਾਰਾਂ ਸਮੇਤ ਨੱਚ ਰਹੇ ਸਨ ਤਾਂ ਇਕ ਅਨਪਛਾਤੇ ਵਿਅਕਤੀ ਵੱਲੋਂ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਹਰਪਿੰਦਰ ਸਿੰਘ ਦੇ ਢਿੱਡ ਅਤੇ ਸਿਰ ਉੱਪਰ ਗੋਲੀਆਂ ਵੱਜਣ ਨਾਲ ਉਸ ਦੀ ਮੌਕੇ 'ਤੇ ਮੌਤ ਹੋ ਗਈ। ਵਿਆਹ ਸਮਾਗਮ ਮੌਕੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਅਣਪਛਾਤਾ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। ਇਸ ਫਾਇਰਿੰਗ ਦੌਰਾਨ ਸਰਪੰਚ ਦਾ ਇਕ ਹੋਰ ਸਾਥੀ ਵੀ ਜ਼ਖਮੀ ਹੋਇਆ ਹੈ, ਜਿਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ। ਫਾਇਰਿੰਗ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਰਹਾਲੀ ਦੀ ਪੁਲਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਗਈ।

ਇਹ ਵੀ ਪੜ੍ਹੋ : ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ ਸਕਦਾ ਹੈ 'ਅਸ਼ੁੱਭ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News