ਪੰਜਾਬ ਪੁਲਸ ਦੇ DSP ਸੁਲੱਖਣ ਸਿੰਘ ਦਾ ਹੋਇਆ ਦੇਹਾਂਤ
Tuesday, Apr 08, 2025 - 03:27 PM (IST)

ਗੁਰਾਇਆ (ਮੁਨੀਸ਼ ਬਾਵਾ)- ਪੰਜਾਬ ਪੁਲਸ 'ਚ ਤਾਇਨਾਤ ਡੀ.ਐੱਸ.ਪੀ. ਸੁਲੱਖਣ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ ਗੁਰਾਇਆ ਨੇੜਲੇ ਪਿੰਡ ਰੁੜਕਾ ਕਲਾਂ ਦੇ ਰਹਿਣ ਵਾਲੇ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ! ਵੀਰਵਾਰ ਨੂੰ ਵੀ ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਜਾਣਕਾਰੀ ਮੁਤਾਬਕ ਸੁਲੱਖਣ ਸਿੰਘ ਪਿਛਲੇ ਦਿਨਾਂ ਤੋਂ ਲੁਧਿਆਣਾ 'ਚ ਜ਼ੇਰੇ ਇਲਾਜ ਸਨ। ਉਹ ਅਜੇ ਥੋੜਾ ਸਮਾਂ ਪਹਿਲਾਂ ਹੀ ਪਦ-ਉਨਤ ਹੋ ਕੇ ਡੀ. ਐੱਸ. ਪੀ. ਬਣੇ ਸੀ। ਉਹ ਫਗਵਾੜਾ ਤੇ ਕਪੂਰਥਲਾ 'ਚ ਤਾਇਨਾਤ ਰਹੇ ਸਨ ਤੇ ਦੋ ਦਿਨ ਪਹਿਲਾਂ ਉਨ੍ਹਾਂ ਦੀ ਬਦਲੀ ਅੰਮ੍ਰਿਤਸਰ ਹੋ ਗਈ ਸੀ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ 4 ਵਜੇ ਉਨ੍ਹਾਂ ਦੇ ਪਿੰਡ ਰੁੜਕਾ ਕਲਾਂ ਪੱਤੀ ਰਾਵਲ ਕੀ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8