ਦੁਬਈ ਤੋਂ ਅੰਮ੍ਰਿਤਸਰ ਆਈ ਫਲਾਈਟ ’ਚੋਂ ਕਸਟਮ ਵਿਭਾਗ ਦੀ ਟੀਮ ਨੇ ਜ਼ਬਤ ਕੀਤਾ 50 ਲੱਖ ਰੁਪਏ ਦਾ ਸੋਨਾ

07/21/2022 11:43:13 AM

ਅੰਮ੍ਰਿਤਸਰ (ਨੀਰਜ, ਸਾਗਰ) - ਸ੍ਰੀ ਗੁਰੂ ਰਾਮਦਾਸ ਕੌਮਾਤਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਦੇ ਹੱਥ ਉਸ ਸਮੇਂ ਵੱਡੀ ਸਫਲਤਾ ਲੱਗੀ, ਜਦੋਂ ਦੁਬਈ ਤੋਂ ਅੰਮ੍ਰਿਤਸਰ ਆਈ ਫਲਾਈਟ ਤੋਂ 50 ਲੱਖ ਰੁਪਏ ਦੀ ਕੀਮਤ ਦਾ ਸੋਨਾ ਜ਼ਬਤ ਕੀਤਾ ਹੈ। ਜਾਣਕਾਰੀ ਅਨੁਸਾਰ ਜ਼ਬਤ ਕੀਤੇ ਗਏ ਸੋਨੇ ਦਾ ਵਜ਼ਨ 933 ਗ੍ਰਾਮ ਦੇ ਕਰੀਬ ਸੀ। 

ਪੜ੍ਹੋ ਇਹ ਵੀ ਖ਼ਬਰ: ਜਾਣੋ ਕੌਣ ਹਨ ਗੈਂਗਸਟਰ ਮਨੂੰ ਕੁੱਸਾ ਅਤੇ ਜਗਰੂਪ ਰੂਪਾ, ਕਿਸ ਨੇ ਮਾਰੀ ਸੀ ਮੂਸੇਵਾਲਾ ਨੂੰ ਪਹਿਲੀ ਗੋਲੀ

ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਯਾਤਰੀ ਨੇ ਸੋਨੇ ਨੂੰ ਬੈਗ ਵਿਚ ਲੁਕਾਇਆ ਹੋਇਆ ਸੀ। ਕਸਟਮ ਵਿਭਾਗ ਨੇ ਸੋਨੇ ਦੇ ਸਣੇ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦੇ ਹੋਰ ਸਾਥੀਆਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ। 


rajwinder kaur

Content Editor

Related News