ਰੋਜ਼ੀ ਰੋਟੀ ਕਮਾਉਣ ਗਏ ਡੇਹਰੀਵਾਲ ਦੇ ਨੌਜਵਾਨ ਦੀ ਦੁਬਈ ''ਚ ਮੌਤ

Thursday, Jul 16, 2020 - 06:20 PM (IST)

ਬਟਾਲਾ (ਬੇਰੀ): ਨਜ਼ਦੀਕੀ ਪਿੰਡ ਡੇਹਰੀਵਾਲ ਦਰੋਗਾ ਦੇ ਨੌਜਵਾਨ ਦੀ ਦੁਬਈ 'ਚ ਸੜਕ ਹਾਦਸੇ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮ੍ਰਿਤਕ ਗੁਰਪ੍ਰੀਤ ਸਿੰਘ ਉਰਫ ਗੋਪੀ (33) ਦੇ ਪਿਤਾ ਮੇਜਰ ਸਿੰਘ ਅਤੇ ਪਤਨੀ ਰੁਪਿੰਦਰ ਕੌਰ ਨੇ ਦੱਸਿਆ ਕਿ ਉਹ ਪਿਛਲੇ 10 ਸਾਲਾਂ ਤੋਂ ਦੁਬਈ ਵਿਚ ਆਪਣਾ ਕਾਰੋਬਾਰ ਕਰ ਰਹੇ ਸਨ ਅਤੇ ਇਕ ਸਾਲ ਪਹਿਲਾਂ ਹੀ ਉਹ ਪਿੰਡੋਂ ਛੁੱਟੀ ਕੱਟ ਕੇ ਵਾਪਸ ਦੁਬਈ 'ਚ ਕੰਮ ਕਰਨ ਲਈ ਗਏ ਸਨ, ਜਿਨ੍ਹਾਂ ਦੀ ਬੀਤੀ ਰਾਤ ਸੜਕ ਹਾਦਸੇ 'ਚ ਮੌਤ ਹੋ ਗਈ, ਜਿਸ ਦੀ ਸੂਚਨਾ ਉਨ੍ਹਾਂ ਨੂੰ ਬੀਤੀ ਰਾਤ ਕਰੀਬ 2 ਵਜੇ ਮਿਲੀ।

ਇਹ ਵੀ ਪੜ੍ਹੋ:  ਮਾਰਕਿਟ ਕਮੇਟੀ ਚੇਅਰਮੈਨ ਦੀ ਤਾਜਪੋਸ਼ੀ 'ਚ ਇਕੱਠ ਕਰਨਾ ਪਿਆ ਮਹਿੰਗਾ, SDM ਤੇ DSP ਨੂੰ ਨੋਟਿਸ ਜਾਰੀ

PunjabKesari

ਮ੍ਰਿਤਕ ਦੇ ਪਿਤਾ ਮੇਜਰ ਸਿੰਘ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ 4 ਸਾਲ ਪਹਿਲਾਂ ਰਈਆ ਵਿਖੇ ਹੋਇਆ ਸੀ ਅਤੇ ਉਸ ਦਾ ਡੇਢ ਸਾਲ ਦਾ ਇਕ ਬੱਚਾ ਹੈ। ਉਨ੍ਹਾਂ ਦਾ ਕਮਾਉਣ ਵਾਲਾ ਇੱਕੋਂ ਇਕ ਸਹਾਰਾ ਗੁਰਪ੍ਰੀਤ ਸੀ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੇ ਮੁੰਡੇ ਗੁਰਪ੍ਰੀਤ ਸਿੰਘ ਦੀ ਮ੍ਰਿਤਕਦੇਹ ਨੂੰ ਦੁਬਈ ਤੋਂ ਪਿੰਡ ਜਲਦੀ ਪਹੁੰਚਿਆ ਜਾਵੇ ਤਾਂ ਜੋ ਉਨ੍ਹਾਂ ਦੀਆਂ ਅੰਤਿਮ ਰਸਮਾਂ ਅਦਾ ਕਰ ਸਕਣ।

ਇਹ ਵੀ ਪੜ੍ਹੋ: ਸੰਗਰੂਰ: ਬੇਰੁਜ਼ਗਾਰੀ ਦਾ ਆਲਮ, ਡਿਗਰੀਆਂ ਪਾਸ ਨੌਜਵਾਨ ਸਬਜ਼ੀਆਂ ਵੇਚਣ ਲਈ ਮਜਬੂਰ

ਓਧਰ ਦੂਜੇ ਪਾਸੇ ਪਿੰਡ ਦੇ ਮੋਹਤਬਰ ਵਿਅਕਤੀਆਂ ਸਾਬਕਾ ਸਰਪੰਚ ਜੋਗਿੰਦਰ ਸਿੰਘ ਅਤੇ ਭਾਜਪਾ ਕਿਸਾਨ ਮੋਰਚਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰਪਾਲ ਸਿੰਘ ਘੁੰਮਣ, ਜਰਨੈਲ ਸਿੰਘ ਅਤੇ ਕਾਂਗਰਸੀ ਆਗੂ ਸਤਨਾਮ ਸਿੰਘ ਡੇਹਰੀਵਾਲ ਦਰੋਗਾ ਅਤੇ ਹੋਰ ਵਿਅਕਤੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਕੋਲੋਂ ਗੁਰਪ੍ਰੀਤ ਦੀ ਲਾਸ਼ ਨੂੰ ਪਿੰਡ ਲਿਆਉਣ ਅਤੇ ਪਰਿਵਾਰ ਦੀ ਮਾਲੀ ਸਹਾਇਤਾ ਕਰਨ ਲਈ ਅਪੀਲ ਕੀਤੀ।

ਇਹ ਵੀ ਪੜ੍ਹੋ: ਕੋਟਕਪੂਰਾ ਗੋਲੀਕਾਂਡ: ਐੱਸ.ਪੀ.ਅਤੇ ਐੱਸ.ਐੱਚ.ਓ.ਦੀ ਜ਼ਮਾਨਤ ਅਰਜ਼ੀ ਰੱਦ


Shyna

Content Editor

Related News