ਦੁਬਈ ਤੋਂ 48 ਲੱਖ ਰੁਪਏ ਦਾ ਸੋਨਾ ਲੈ ਕੇ ਆਇਆ ਵਕੀਲ ਅੰਮ੍ਰਿਤਸਰ ਦੇ ਏਅਰਪੋਰਟ ਤੋਂ ਗ੍ਰਿਫ਼ਤਾਰ
Tuesday, Oct 05, 2021 - 04:09 PM (IST)
ਰਾਜਾਸਾਂਸੀ (ਨੀਰਜ) - ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ 'ਤੇ ਤਾਇਨਾਤ ਕਸਟਮ ਸਟਾਫ਼ ਅਤੇ ਅਧਿਕਾਰੀਆਂ ਦੀ ਟੀਮ ਵਲੋਂ 48 ਲੱਖ ਰੁਪਏ ਦਾ ਸੋਨਾ ਜ਼ਬਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਦੁਬਈ ਤੋਂ ਆਇਆ ਦਾ ਇਕ ਵਕੀਲ 48 ਲੱਖ ਰੁਪਏ ਦਾ ਸੋਨਾ ਲੁੱਕਾ ਕੇ ਲਿਆ ਰਿਹਾ ਸੀ, ਜਿਸ ਨੂੰ ਕਸਟਮ ਵਿਭਾਗ ਦੀ ਟੀਮ ਨੇ ਜ਼ਬਤ ਕਰ ਲਿਆ ਹੈ।
ਪੜ੍ਹੋ ਇਹ ਵੀ ਖ਼ਬਰ - ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ,ਅੰਮ੍ਰਿਤਸਰ ਤੋਂ ਜੰਮੂ ਲਈ 10 ਅਕਤੂਬਰ ਤੋਂ ਸ਼ੁਰੂ ਹੋਵੇਗੀ ਫਲਾਈਟ
ਦੱਸ ਦੇਈਏ ਕਿ ਇਸ ਤੋਂ ਪਹਿਲਾ ਵੀ ਕਈ ਵਾਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਦੁਬਈ ਤੋਂ ਆਏ ਕਈ ਯਾਤਰੀਆਂ ਕੋਲੋ ਵੱਡੀ ਮਾਤਰਾ ’ਚ ਕਸਟਮ ਵਿਭਾਗ ਦੀ ਟੀਮ ਵਲੋਂ ਸੋਨਾ ਬਰਾਮਦ ਕੀਤਾ ਗਿਆ ਹੈ। ਬਰਾਮਦ ਸੋਨੇ ਦੀ ਕਸਟਮ ਵਿਭਾਗ ਦੀ ਟੀਮ ਵਲੋਂ ਜਾਂਚ ਕੀਤੀ ਜਾ ਰਹੀ ਹੈ।