ਦੁਬਈ ਤੋਂ ਆਏ ਯਾਤਰੀ ਕੋਲੋਂ ਕਸਟਮ ਵਿਭਾਗ ਨੇ ਜ਼ਬਰ ਕੀਤਾ 39 ਲੱਖ ਦਾ ਸੋਨਾ

Monday, Sep 20, 2021 - 11:08 AM (IST)

ਦੁਬਈ ਤੋਂ ਆਏ ਯਾਤਰੀ ਕੋਲੋਂ ਕਸਟਮ ਵਿਭਾਗ ਨੇ ਜ਼ਬਰ ਕੀਤਾ 39 ਲੱਖ ਦਾ ਸੋਨਾ

ਅੰਮ੍ਰਿਤਸਰ (ਨੀਰਜ) - ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ’ਤੇ ਕਸਟਮ ਵਿਭਾਗ ਦੀ ਟੀਮ ਵਲੋਂ ਦੁਬਈ ਤੋਂ ਅੰਮ੍ਰਿਤਸਰ ਆਏ ਇਕ ਯਾਤਰੀ ਦੀ ਗੁਦਾ ’ਚੋਂ 39 ਲੱਖ ਰੁਪਏ ਦੀ ਕੀਮਤ ਦਾ ਸੋਨਾ ਜ਼ਬਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਬਤ ਕੀਤੇ ਸੋਨੇ ਦਾ ਭਾਰ 822 ਗ੍ਰਾਮ ਹੈ।

ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ

ਇਸ ਸਬੰਧ ’ਚ ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਯਾਤਰੀ ਦਾ ਨਾਂ ਬਲਰਾਜ ਸਿੰਘ ਵਾਸੀ ਅੰਮ੍ਰਿਤਸਰ ਹੈ। ਫੜੇ ਗਏ ਯਾਤਰੀ ਨੇ ਸਮੱਗਲਿੰਗ ਕਰਨ ਦੀ ਨੀਅਤ ਨਾਲ ਸੋਨੇ ਨੂੰ ਆਪਣੇ ਗੁਪਤ ਅੰਗ ’ਚ ਲੁੱਕਾ ਕੇ ਰੱਖਿਆ ਸੀ ਪਰ ਕਸਟਮ ਵਿਭਾਗ ਨੂੰ ਚਕਮਾ ਦੇਣ ’ਚ ਨਾਕਾਮ ਰਿਹਾ। ਵਿਭਾਗ ਦੀ ਟੀਮ ਨੇ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦੇ ਹੋਰ ਸਾਥੀਆਂ ਦੀ ਭਾਲ ’ਚ ਵੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਕੈਪਟਨ ਦੇ ਬੇਹੱਦ ਖਾਸ ਨੌਕਰਸ਼ਾਹਾਂ ਦੇ ਅਸਤੀਫੇ ਸ਼ੁਰੂ


author

rajwinder kaur

Content Editor

Related News