ਦੁਬਈ ’ਚ ਲਾਪਤਾ ਹੋਏ ਨੌਜਵਾਨ ਦੀ ਮੌਤ ਦੀ ਖ਼ਬਰ ਆਈ ਸਾਹਮਣੇ, ਦੁੱਖ ਨਾ ਸਹਾਰਦਿਆਂ ਮਾਂ ਨੇ ਵੀ ਤੋੜਿਆ ਦਮ
Tuesday, Aug 01, 2023 - 07:10 PM (IST)
ਸੁਲਤਾਨਪੁਰ ਲੋਧੀ (ਧੀਰ) : ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡ ਭਾਗੋਰਾਈਆ ਦਾ ਬਲਜਿੰਦਰ ਸਿੰਘ ਨਾਮਕ ਇਕ ਨੌਜਵਾਨ ਆਪਣੇ ਸੁਨਹਿਰੀ ਭਵਿੱਖ ਅਤੇ ਘਰੋਂ ਗਰੀਬੀ ਕੱਢਣ ਲਈ ਦੁਬਈ ਗਿਆ ਅਤੇ ਕਰੀਬ 20-25 ਦਿਨ ਪਹਿਲਾਂ ਉਥੋਂ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਿਆ ਸੀ। 29 ਜੁਲਾਈ ਨੂੰ ਜਦੋਂ ਦੁਬਈ ਦੀ ਇਕ ਕੰਪਨੀ ਵੱਲੋਂ ਪਰਿਵਾਰ ਨੂੰ ਫੋਨ ਆਉਂਦਾ ਹੈ ਕਿ ਤੁਹਾਡੇ ਲੜਕੇ ਦੀ ਹਾਰਟ ਅਟੈਕ ਨਾਲ ਮੌਤ ਗਈ ਹੈ ਤਾਂ ਪੁੱਤ ਦੀ ਮੌਤ ਦਾ ਗ਼ਮ ਨਾ ਸਹਾਰਦੇ ਹੋਏ ਬਲਜਿੰਦਰ ਦੀ ਮਾਂ ਦੀ ਵੀ ਮੌਤ ਹੋ ਜਾਂਦੀ ਹੈ। ਮਾਂ-ਪੁੱਤ ਦੀ ਮੌਤ ਮਗਰੋਂ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ : ਜਲੰਧਰ ਵਿਚ ਫਰਜ਼ੀ NRI ਮੈਰਿਜ ਸਰਵਿਸ ਦਾ ਪਰਦਾਫਾਸ਼, ਘਟਨਾ ਦਾ ਪੂਰਾ ਸੱਚ ਜਾਣ ਉੱਡਣਗੇ ਹੋਸ਼
ਦੂਜੇ ਪਾਸੇ ਪਰਿਵਾਰਕ ਮੈਂਬਰ ਵੱਲੋਂ ਬਲਜਿੰਦਰ ਜਿਸ ਕੰਪਨੀ ਵਿਚ ਕੰਮ ਕਰਦਾ ਸੀ, ਉਸ ਡਿਸਕਵਰੀ ਕੰਪਨੀ (ਆਬੂ ਧਾਭੀ) ਦੇ ਉੱਚ ਅਧਿਕਾਰੀਆਂ ’ਤੇ ਵੀ ਗੰਭੀਰ ਦੋਸ਼ ਲਗਾਏ ਜਾ ਰਹੇ ਹਨ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬਲਜਿੰਦਰ ਸਿੰਘ 12 ਜੁਲਾਈ ਤੋਂ ਲਾਪਤਾ ਸੀ, ਉਸ ਨਾਲ ਕਿਸੇ ਵੀ ਤਰ੍ਹਾਂ ਸੰਪਰਕ ਨਹੀਂ ਹੋ ਪਾ ਰਿਹਾ ਸੀ। ਜਦੋਂ ਉਸਦੇ ਬਲਜਿੰਦਰ ਦੇ ਨਾਲ ਰਹਿਣ ਵਾਲੇ ਕੁਝ ਸਾਥੀਆਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਕਮਰੇ ਵਿਚੋਂ ਗਾਇਬ ਹੈ ਅਤੇ ਉਸਦਾ ਸਮਾਨ ਉਥੇ ਹੀ ਪਿਆ ਹੋਇਆ। ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ ਲਗਾਇਆ ਕਿ ਇਸ ਬਾਬਤ ਜਦੋਂ ਉਨ੍ਹਾਂ ਵਲੋਂ ਕੰਪਨੀ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਸਾਨੂੰ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਇਹ ਆਖ ਕੇ ਟਾਲ ਦਿੱਤਾ ਕਿ ਸਾਨੂੰ ਲੱਗਦਾ ਹੈ ਕਿ ਬਲਜਿੰਦਰ ਕਿਧਰੇ ਚਲਾ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ ਦੇ ਥਾਣਾ 8 ਵਿਚ ਰਾਤ ਢਾਈ ਵਜੇ ਪਈਆਂ ਭਾਜੜਾਂ, ਹੈਰਾਨ ਕਰਨ ਵਾਲੀ ਹੈ ਪੂਰੀ ਘਟਨਾ
ਸਮਾਜ ਸੇਵੀ ਐੱਸ. ਪੀ. ਓਬਰਾਏ ਨਾਲ ਗੱਲਬਾਤ ਮਗਰੋਂ ਉਥੇ ਇਲਾਕੇ ’ਚ ਜਦੋਂ ਬਲਜਿੰਦਰ ਦੀ ਗੁੰਮਸ਼ੁਦਗੀ ਬਾਬਤ ਪੋਸਟਰ ਲਗਾਏ ਗਏ ਤਾਂ 29 ਤਾਰੀਖ਼ ਨੂੰ ਉਕਤ ਕੰਪਨੀ ਦੇ ਇਕ ਅਧਿਕਾਰੀ ਵੱਲੋਂ ਫੋਨ ’ਤੇ ਦੱਸਿਆ ਗਿਆ ਕਿ ਬਲਜਿੰਦਰ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਕ ਸਰਟੀਫਿਕੇਟ ਵੀ ਭੇਜਿਆ ਗਿਆ, ਜਿਸ ’ਤੇ ਮੌਤ ਦੀ ਤਾਰੀਖ਼ 13 ਜੁਲਾਈ ਦੱਸੀ ਗਈ। ਪਰਿਵਾਰਕ ਮੈਂਬਰਾਂ ਨੇ ਬਲਜਿੰਦਰ ਦੀ ਸ਼ਨਾਖਤ ਤੋਂ ਬਗੈਰ ਉਸਦੀ ਲਾਸ਼ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਗੁਹਾਰ ਲਗਾਈ ਹੈ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਕੰਪਨੀ ਵੱਲੋਂ ਸਾਨੂੰ ਗੁਮਰਾਹ ਕੀਤਾ ਗਿਆ ਹੈ, ਉਸ ਖ਼ਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਹੋਰ ਨੌਜਵਾਨ ਦਾ ਭਵਿੱਖ ਖਤਰੇ ਵਿਚ ਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਅਜੇ ਤੱਕ ਪੂਰਾ ਯਕੀਨ ਨਹੀਂ ਕਿ ਬਲਜਿੰਦਰ ਜਿਉਂਦਾ ਹੈ ਜਾਂ ਨਹੀਂ।
ਇਹ ਵੀ ਪੜ੍ਹੋ : ਚਾਚੇ ਦੇ ਰਿਸ਼ਤੇ ਨੂੰ ਕੀਤਾ ਸ਼ਰਮਸਾਰ, ਨਾਬਾਲਗ ਭਤੀਜੀ ਨੂੰ ਹੋਟਲ ’ਚ ਲਿਜਾ ਕੀਤਾ ਜਬਰ-ਜ਼ਿਨਾਹ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8