ਦੁਖ਼ਦ ਖ਼ਬਰ: ਦੁਬਈ ਤੋਂ ਪੰਜਾਬ ਪੁੱਜੀ ਨੌਜਵਾਨ ਨਿਰਮਲ ਦੀ ਮ੍ਰਿਤਕ ਦੇਹ, 2 ਮਹੀਨੇ ਪਹਿਲਾਂ ਇੰਝ ਹੋਈ ਸੀ ਮੌਤ
Tuesday, Apr 12, 2022 - 11:33 AM (IST)
ਰਾਜਾਸਾਂਸੀ (ਨਿਰਵੈਲ)- ਆਪਣੇ ਪਰਿਵਾਰ ਨੂੰ ਆਰਥਿਕ ਮੰਦਹਾਲੀ ’ਚੋਂ ਕੱਢਣ ਲਈ ਘਰ ਤੇ ਜ਼ਮੀਨਾਂ ਆਦਿ ਗਹਿਣੇ ਧਰ ਖਾੜੀ ਮੁਲਕਾਂ ’ਚ ਮਿਹਨਤ ਮਜ਼ਦੂਰੀ ਕਰਨ ਗਏ ਨਿਰਮਲ ਚੰਦ ਦੀ ਮੌਤ ਹੋ ਗਈ। ਲੋਕਾਂ ਦੀ ਹਰ ਮੁਸ਼ਕਲ ’ਚ ਰਹਿਬਰ ਬਣ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਨਵਾਂਸ਼ਹਿਰ ਜ਼ਿਲ੍ਹੇ ਦੇ ਪਿੰਡ ਸੰਧਵਾਂ ਨਾਲ ਸਬੰਧਿਤ 27 ਸਾਲਾ ਨਿਰਮਲ ਚੰਦ ਪੁੱਤਰ ਗੁਰਮੇਲ ਰਾਮ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: ਸੜਕ ’ਤੇ ਕੇਕ ਕੱਟ ਰਹੇ ਸਨ ਨੌਜਵਾਨ, ਲੋਕਾਂ ਨੇ ਮਨ੍ਹਾ ਕੀਤਾ ਤਾਂ ਚਲਾਈਆਂ ਤਾਬੜਤੋੜ ਗੋਲੀਆਂ
ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਨਿਰਮਲ ਚੰਦ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਢਾਈ ਵਰ੍ਹੇ ਪਹਿਲਾਂ ਦੁਬਈ ਮਿਹਨਤ ਕਰਨ ਆਇਆ ਸੀ। ਨੌਜਵਾਨ ਇੱਥੇ ਪੇਂਟਰ ਦਾ ਕੰਮ ਕਰਦਾ ਸੀ। ਬੀਤੀ 2 ਫ਼ਰਵਰੀ ਨੂੰ ਉਸ ਦੀ ਕਿਸੇ ਕਾਰਨ ਇਕ ਉੱਚੀ ਬਿਲਡਿੰਗ ਤੋਂ ਡਿੱਗਣ ਕਰਕੇ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਦੁਬਈ ਪੁਲਸ ਨੇ ਭਾਰਤੀ ਦੂਤਾਵਾਸ ਰਾਹੀਂ ਉਨ੍ਹਾਂ ਨਾਲ ਸੰਪਰਕ ਕਰ ਕੇ ਉਕਤ ਨੌਜਵਾਨ ਦੀ ਪਿਛਲੇ ਦੋ ਮਹੀਨਿਆਂ ਤੋਂ ਲਾਵਾਰਿਸ ਪਈ ਮ੍ਰਿਤਕ ਦੇਹ ਸਬੰਧੀ ਉਸ ਦੇ ਵਾਰਸਾਂ ਨੂੰ ਜਾਣੂ ਕਰਵਾਉਣ ਲਈ ਕਿਹਾ ਸੀ।
ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ
ਸਾਰੀ ਜਾਣਕਾਰੀ ਲੈ ਕੇ ਉਨ੍ਹਾਂ ਟਰੱਸਟ ਦੀ ਦੋਆਬਾ ਟੀਮ ਦੇ ਇੰਚਾਰਜ ਅਮਰਜੋਤ ਸਿੰਘ ਰਾਹੀਂ ਪਿੰਡ ਸੰਧਵਾਂ ਦੀ ਪੰਚਾਇਤ ਦੀ ਹਾਜ਼ਰੀ ’ਚ ਪੀੜਤ ਪਰਿਵਾਰ ਨੂੰ ਇਸ ਅਣਹੋਣੀ ਤੋਂ ਜਾਣੂ ਕਰਵਾਇਆ ਸੀ। ਪਰਿਵਾਰ ਨਾਲ ਰਾਬਤਾ ਹੋਣ ’ਤੇ ਉਨ੍ਹਾਂ ਭਾਰਤੀ ਦੂਤਾਵਾਸ ਦੇ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ’ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਨਿਰਮਲ ਚੰਦ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਫ਼ੈਸਲਾ ਕੀਤਾ ਕਿ ਨਿਰਮਲ ਦੀ ਬਜ਼ੁਰਗ ਮਾਤਾ ਨੂੰ ਗੁਜ਼ਾਰੇ ਲਈ ਟਰੱਸਟ ਵੱਲੋਂ ਦੋ ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ -ਵੱਡੀ ਖ਼ਬਰ: ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਵਲੋਂ ਵੱਖ ਹੋਣ ਦਾ ਐਲਾਨ
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ