ਦੁਬਈ ’ਚ ਫਸੇ ਦੀਨਾਨਗਰ ਤੇ ਪਠਾਨਕੋਟ ਦੇ ਨੌਜਵਾਨਾਂ ਦੀ ਵਾਇਰਲ ਵੀਡੀਓ ਦਾ ਸੱਚ ਆਇਆ ਸਾਹਮਣੇ

Saturday, Jun 12, 2021 - 06:32 PM (IST)

ਦੁਬਈ ’ਚ ਫਸੇ ਦੀਨਾਨਗਰ ਤੇ ਪਠਾਨਕੋਟ ਦੇ ਨੌਜਵਾਨਾਂ ਦੀ ਵਾਇਰਲ ਵੀਡੀਓ ਦਾ ਸੱਚ ਆਇਆ ਸਾਹਮਣੇ

ਗੁਰਦਾਸਪੁਰ (ਸਰਬਜੀਤ) - ਰੁਜ਼ਗਾਰ ਦੀ ਭਾਲ ਵਿੱਚ ਦੁਬਈ ਗਏ ਦੀਨਾਨਗਰ ਤੇ ਪਠਾਨਕੋਟ ਨਾਲ ਸਬੰਧਤ ਨੌਜਵਾਨਾਂ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ’ਚ ਦੁਬਈ ਗਏ ਨੌਜਵਾਨ ਦੱਸ ਰਹੇ ਹਨ ਕਿ ਉਨ੍ਹਾਂ ਨੂੰ ਇਥੇ ਨਾ ਤਾਂ ਰੁਜ਼ਗਾਰ ਮਿਲ ਰਿਹਾ ਤੇ ਨਾ ਹੀ ਭਾਰਤ ਵਾਪਿਸ ਭੇਜਿਆ ਜਾ ਰਿਹਾ। ਉਨ੍ਹਾਂ ਇਸ ਸਦਕਾ ਭਾਰਤ ਵਾਪਸ ਆਉਣ ਦੀ ਮੰਗ ਕੀਤੀ। ਵਾਇਰਲ ਵੀਡੀਓ ਦਾ ਸੱਚ ਉਸ ਸਮੇਂ ਸਾਹਮਣੇ ਆਇਆ, ਜਦੋਂ ਇਸ ਬਾਰੇ ਸੀਨੀਅਰ ਪੁਲਸ ਕਪਤਾਨ ਗੁਰਦਾਸਪੁਰ ਡਾ.ਨਾਨਕ ਸਿੰਘ ਆਈ.ਪੀ.ਐੱਸ ਨੇ ਦੱਸਿਆ ਕਿ ਇਹ ਵੀਡੀਓ ਹੁਣ ਦੀ ਨਹੀਂ ਹੈ, ਸਗੋਂ ਪੁਰਾਣੀ ਹੈ। 

ਪੜ੍ਹੋ ਇਹ ਵੀ ਖ਼ਬਰ - ਨਸ਼ੇ ਦੀ ਓਵਰਡੋਜ਼ ਨੇ ਖੋਹ ਲਈਆਂ ਪਰਿਵਾਰ ਦੀਆਂ ਖ਼ੁਸ਼ੀਆਂ, 19 ਸਾਲਾ ਨੌਜਵਾਨ ਦੀ ਹੋਈ ਮੌਤ (ਤਸਵੀਰਾਂ)

ਵਾਇਰਲ ਵੀਡੀਓ ਦੇ ਸਬੰਧ ’ਚ ਸੀਨੀਅਰ ਪੁਲਸ ਕਪਤਾਨ ਗੁਰਦਾਸਪੁਰ ਡਾ.ਨਾਨਕ ਸਿੰਘ ਆਈ.ਪੀ.ਐੱਸ ਨੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਦੁਬਈ ’ਚ ਫਸੇ ਨੌਜਵਾਨਾਂ ਦੀ ਇਹ ਵੀਡੀਓ ਕਾਫ਼ੀ ਪੁਰਾਣੀ ਹੈ। ਉਕਤ ਸਾਰੇ ਨੌਜਵਾਨ ਦੁਬਈ ਤੋਂ ਸੁਰੱਖਿਅਤ ਘਰ ਵਾਪਸ ਆ ਚੁੱਕੇ ਹਨ, ਜਿਨ੍ਹਾਂ ਨੂੰ ਕਰੀਬ 20 ਦਿਨ ਹੋ ਗਏ ਹਨ। ਵਰਨਣਯੋਗ ਹੈ ਕਿ ਪਠਾਨਕੋਟ ਤੇ ਦੀਨਾਨਗਰ ਨਾਲ ਸਬੰਧਤ ਕੁਝ ਨੌਜਵਾਨ ਰੁਜ਼ਗਾਰ ਦੀ ਭਾਲ ਵਿੱਚ ਫਰਜੀ ਏਜੰਟਾਂ ਦੇ ਝਾਂਸੇ ਵਿੱਚ ਆ ਕੇ ਲੱਖਾਂ ਰੁਪਏ ਖ਼ਰਚ ਕਰਕੇ ਦੁਬਈ ਗਏ ਸਨ। ਪਿਛਲੇ ਤਿੰਨ ਮਹੀਨੇ ਤੋਂ ਉਨ੍ਹਾਂ ਨੂੰ ਕੋਈ ਕੰਮ ਨਹੀਂ ਮਿਲਿਆ, ਜਿਸ ਕਾਰਨ ਉਹ ਪ੍ਰੇਸ਼ਾਨ ਹਨ। ਉਨ੍ਹਾਂ ਕੋਲ ਬਚੇ ਹੋਏ ਪੈਸੇ ਵੀ ਖ਼ਤਮ ਹੋ ਗਏ, ਜਿਸ ਕਾਰਨ ਉਹ ਭੁੱਖੇ ਦਿਨ ਲੰਘਾ ਰਹੇ ਹਨ। ਹਾਲਾਂਕਿ ਕੁੱਝ ਨੌਜਵਾਨ ਬੀਮਾਰ ਵੀ ਹੋ ਗਏ ਸਨ। 

ਪੜ੍ਹੋ ਇਹ ਵੀ ਖ਼ਬਰ - 16 ਸਾਲਾ ਕੁੜੀ ਨੂੰ ਵਿਆਹੁਣ ਆਇਆ 19 ਸਾਲਾ ਮੁੰਡਾ, ਜਦ ਪਹੁੰਚੀ ਪੁਲਸ ਤਾਂ ਪਿਆ ਭੜਥੂ (ਵੀਡੀਓ)

ਦੱਸ ਦੇਈਏਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ’ਚ ਨੌਜਵਾਨਾਂ ਨੇ ਦੱਸਿਆ ਕਿ  ਏਜੰਟਾਂ ਨੇ ਉਨ੍ਹਾਂ ਨੂੰ ਵਰਕ ਪਰਮਿਟ ਦਾ ਵੀਜਾ ਦੇ ਕੇ ਦੁਬਈ ਭੇਜਿਆ ਸੀ। ਜਿੱਥੇ ਉਨ੍ਹਾਂ ਨੂੰ ਤਿੰਨ ਮਹੀਨੇ ਤੋਂ ਜ਼ਿਆਦਾ ਸਮਾਂ ਹੋ ਚੁੱਕਾ ਹੈ ਪਰ ਹੁਣ ਤੱਕ ਨਾ ਕਿਸੇ ਕੰਪਨੀ ਦੇ ਅਧਿਕਾਰੀ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਅਤੇ ਨਾ ਹੀ ਕੋਈ ਕੰਮ ਮਿਲਿਆ। ਦੁਬਈ ਸਰਕਾਰ ਵੱਲੋਂ ਵੀਜਾ ਖ਼ਤਮ ਹੋਣ ਦੇ ਬਾਅਦ ਉਨ੍ਹਾਂ ਸਿਰ ਹਜ਼ਾਰਾਂ ਰੁਪਏ ਦਾ ਜੁਰਮਾਨਾ ਖੜਾ ਹੋ ਗਿਆ। ਉਨ੍ਹਾਂ ਨੇ ਦੱਸਿਆ ਕਿ ਜਦੋਂ ਵੀ ਉਹ ਏਜੰਟਾਂ ਨੂੰ ਫੋਨ ਕਰਦੇ ਹਨ ਤਾਂ ਅੱਗੋਂ ਏਜੰਟ ਫੋਨ ਨਹੀਂ ਉਠਾਉਂਦੇ ਹਨ।

ਪੜ੍ਹੋ ਇਹ ਵੀ ਖ਼ਬਰ - ਦਿਲ ਨੂੰ ਝੰਜੋੜ ਦੇਣਗੀਆਂ 14 ਸਾਲਾ ਲਵਪ੍ਰੀਤ ਦੀਆਂ ਇਹ ਗੱਲਾਂ, ਪਿਤਾ ਦੀ ਮੌਤ ਪਿੱਛੋਂ ਵੇਚ ਰਿਹੈ ਸਬਜ਼ੀ (ਵੀਡੀਓ)

ਉਨ੍ਹਾਂ ਕਿਹਾ ਕਿ ਉਹ ਗਰੀਬ ਪਰਿਵਾਰ ਨਾਲ ਸਬੰਧਤ ਹੋਣ ਕਾਰਣ ਇਹ ਸੋਚ ਕੇ ਆਏ ਸਨ ਕਿ ਉਹ ਇੱਥੇ ਆ ਕੇ ਚੰਗੇ ਪੈਸੇ ਕਮਾ ਕੇ ਘਰ ਦੀ ਹਾਲਤ ਸੁਧਾਰਨਗੇ ਪਰ ਉਨ੍ਹਾਂ ਨੂੰ ਇਹ ਨਹੀਂ ਸੀ ਪਤਾ ਕਿ ਇੱਥੇ ਵੀ ਆ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਹੋਣਾ ਪਵੇਗਾ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਸੀ ਕਿ ਜਲਦੀ ਤੋਂ ਜਲਦੀ ਉਨ੍ਹਾਂ ਨੂੰ ਭਾਰਤ ਲਿਆਉਣ ਲਈ ਪ੍ਰਬੰਧ ਕੀਤੇ ਜਾਣ।

ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼


author

rajwinder kaur

Content Editor

Related News