ਦੁਬਈ ’ਚ ਭਾਰਤੀ ਡਰਾਈਵਰ ਦੀ ਸੜਕ ਹਾਦਸੇ ’ਚ ਮੌਤ, ਪਰਿਵਾਰ ਨੇ SP ਓਬਰਾਏ ਨੂੰ ਕੀਤੀ ਇਹ ਅਪੀਲ
Saturday, Apr 16, 2022 - 03:51 PM (IST)
ਡੇਰਾ ਬਾਬਾ ਨਾਨਕ (ਵਤਨ) - ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਉਦੋਵਾਲੀ ਕਲਾਂ ਵਿੱਚ ਉਸ ਵੇਲੇ ਗ਼ਮੀ ਦੀ ਲਹਿਰ ਫੈਲ ਗਈ, ਜਦੋਂ ਪਿੰਡ ਦੇ ਵਸਨੀਕ ਸਿਮਰਨਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਦੀ ਦੁਬਈ ’ਚ ਐਕਸੀਡੈਂਟ ਦੌਰਾਨ ਮੌਤ ਹੋ ਜਾਣ ਦੀ ਸੂਚਨਾ ਮਿਲੀ। ਜਾਣਕਾਰੀ ਦਿੰਦੇ ਹੋਏ ਸਿਮਰਨਜੀਤ ਸਿੰਘ ਦੇ ਭਰਾ ਤਜਿੰਦਰ ਸਿੰਘ ਨੇ ਦੱਸਿਆ ਕਿ ਮੇਰਾ ਭਰਾ ਸਿਮਰਨਜੀਤ ਰੋਜ਼ੀ ਰੋਟੀ ਕਮਾਉਣ ਲਈ ਦੁਬਈ ਵਿਖੇ ਡਰਾਈਵਰੀ ਕਰਦਾ ਸੀ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: 1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ
ਉਸ ਨੇ ਦੱਸਿਆ ਕਿ ਉਹ ਅੱਜ ਤੋਂ ਕਰੀਬ ਤਿੰਨ ਸਾਲ ਪਹਿਲਾਂ ਛੁੱਟੀ ਕੱਟ ਕੇ ਵਾਪਸ ਆਪਣੀ ਡਿਊਟੀ ’ਤੇ ਚਲਾ ਗਿਆ ਸੀ। ਅੱਜ ਤੜਕਸਾਰ ਉਹ ਆਪਣੀ ਗੱਡੀ ਵਿੱਚ ਮਾਲ ਲੋਡ ਕਰਕੇ ਜਾ ਰਿਹਾ ਸੀ ਕਿ ਅਚਾਨਕ ਦੁਬਈ ਦੇ ਸ਼ਹਿਰ ਸਾਰਜੇ ਲਾਗੇ ਉਸਦੀ ਗੱਡੀ ਦਾ ਸੰਤੁਲਨ ਵਿਗੜ ਗਿਆ ਤੇ ਉਹ ਖੜ੍ਹੇ ਟਰੱਕ ਵਿੱਚ ਜਾ ਵੱਜੀ। ਇਸ ਹਾਦਸੇ ’ਚ ਸਿਮਰਨ ਦੀ ਮੌਕੇ ’ਤੇ ਮੌਤ ਹੋ ਗਈ।
ਪੜ੍ਹੋ ਇਹ ਵੀ ਖ਼ਬਰ - ਬੰਦ ਡੱਬੇ ’ਚ ਦੁਬਈ ਤੋਂ ਪੰਜਾਬ ਪੁੱਜੀ ਜਗਤਾਰ ਦੀ ਮ੍ਰਿਤਕ ਦੇਹ, ਇਸ ਕਾਰਨ ਡੇਢ ਮਹੀਨਾ ਪਹਿਲਾਂ ਕੀਤੀ ਸੀ ਖ਼ੁਦਕੁਸ਼ੀ
ਉਸ ਨੇ ਦੱਸਿਆ ਕਿ ਉਸ ਦੇ ਮੌਤ ਦੀ ਖ਼ਬਰ ਸੁਣਦਿਆਂ ਹੀ ਸੱਜਣਾਂ ਮਿੱਤਰਾਂ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ। ਇਸ ਮੌਕੇ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਦੁਬਈ ਦੇ ਕਾਰੋਬਾਰੀ ਐੱਸ.ਪੀ.ਸਿੰਘ. ਓਬਰਾਏ ਨੂੰ ਅਪੀਲ ਕੀਤੀ ਹੈ ਕਿ ਉਸ ਦੀ ਡੈੱਡ ਬਾਡੀ ਵਤਨ ਵਾਪਸ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ।
ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ