ਦੁਬਈ ਤੋਂ ਅੰਮ੍ਰਿਤਸਰ ਆਏ ਯਾਤਰੀ ਤੋਂ 65 ਲੱਖ ਰੁਪਏ ਦਾ ਸੋਨਾ ਬਰਾਮਦ, ਇੰਝ ਆਇਆ ਅੜਿੱਕੇ
Wednesday, Aug 31, 2022 - 10:48 AM (IST)
ਅੰਮ੍ਰਿਤਸਰ (ਨੀਰਜ) - ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਦੁਬਈ ਤੋਂ ਅੰਮ੍ਰਿਤਸਰ ਆਏ ਇਕ ਯਾਤਰੀ ਦੇ ਅੰਡਰਵੀਅਰ ਵਿਚੋਂ ਚੈਕਿੰਗ ਦੌਰਾਨ 65 ਲੱਖ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਉਕਤ ਸੋਨੇ ਨੂੰ ਆਪਣੇ ਕਬਜ਼ੇ ’ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ : 10 ਸਾਲਾ ਬੱਚੀ ਨਾਲ ਹੈਵਾਨੀਅਤ, ਜਬਰ-ਜ਼ਿਨਾਹ ਮਗਰੋਂ ਦਿੱਤੀ ਦਰਦਨਾਕ ਮੌਤ
ਮਿਲੀ ਜਾਣਕਾਰੀ ਅਨੁਸਾਰ ਕਸਟਮ ਵਿਭਾਗ ਦੇ ਅਧਿਕਾਰੀਆਂ ਨੂੰ ਏ. ਪੀ. ਆਈ. ਐੱਸ. ਸਿਸਟਮ ਰਾਹੀਂ ਯਾਤਰੀ ਨਾਲ ਸਬੰਧਤ ਸੂਚਨਾ ਮਿਲੀ ਸੀ। ਜਿਵੇਂ ਹੀ ਯਾਤਰੀ ਨੇ ਗ੍ਰੀਨ ਸਿਗਨਲ ਪਾਰ ਕੀਤਾ ਤਾਂ ਕਸਟਮ ਵਿਭਾਗ ਦੀ ਟੀਮ ਨੇ ਉਸ ਨੂੰ ਟਰੇਸ ਕਰ ਲਿਆ। ਕਸਟਮ ਵਿਭਾਗ ਦੇ ਸੰਯੁਕਤ ਕਮਿਸ਼ਨਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਦੇ ਹੋਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਚੋਗਾਵਾਂ ’ਚ ਵਾਪਰੀ ਵੱਡੀ ਵਾਰਦਾਤ: ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ