ਦੁਬਈ ਤੋਂ ਪੰਜਾਬ ਪੁੱਜਾ 22 ਸਾਲਾ ਗੁਰਪ੍ਰੀਤ ਦਾ ਮ੍ਰਿਤਕ ਸਰੀਰ, 14ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਹੋਈ ਸੀ ਮੌਤ

04/21/2022 6:47:12 PM

ਰਾਜਾਸਾਂਸੀ (ਰਾਜਵਿੰਦਰ, ਸੰਧੂ) - ਆਪਣੇ ਚੰਗੇਰੇ ਭਵਿੱਖ ਲਈ ਖਾੜੀ ਮੁਲਕਾਂ 'ਚ ਮਿਹਨਤ ਮਜ਼ਦੂਰੀ ਕਰਨ ਗਏ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਏਰੀਏ ਦੇ ਪਿੰਡ ਮੂਨਕ ਕਲਾਂ ਦੇ ਗੁਰਪ੍ਰੀਤ ਸਿੰਘ ਦੀ ਦੁਬਈ ’ਚ ਮੌਤ ਹੋ ਗਈ। ਲੋਕਾਂ ਦੀ ਹਰ ਮੁਸ਼ਕਲ ਘੜੀ 'ਚ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐੱਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ 22 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਸਵ. ਗੁਰਚਰਨ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚ ਗਿਆ।

ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ

ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਪਹਿਲਾਂ ਯੂਕ੍ਰੇਨ ਗਿਆ ਸੀ। ਦਾਦਾ ਜੀ ਦੀ ਸਿਹਤ ਵਿਗੜਨ ਕਾਰਨ ਉਹ ਯੂਕ੍ਰੇਨ ਦੀ ਲੜਾਈ ਸ਼ੁਰੂ ਹੋਣ ਤੋਂ ਕੇਵਲ ਦੋ ਦਿਨ ਪਹਿਲਾਂ ਹੀ ਭਾਰਤ ਆ ਗਿਆ ਸੀ। ਕੁਝ ਸਮਾਂ ਘਰ ਰਹਿਣ ਉਪਰੰਤ ਉਹ ਬੀਤੀ 16 ਮਾਰਚ ਨੂੰ ਕੰਮਕਾਰ ਦੀ ਭਾਲ 'ਚ ਵਿਜ਼ਿਟਰ ਵੀਜ਼ਾ ਲੈ ਕੇ ਦੁਬਈ ਪਹੁੰਚ ਗਿਆ, ਜਿੱਥੇ ਉਹ ਕੰਮ ਦੀ ਤਲਾਸ਼ 'ਚ ਸੀ। ਬਦਕਿਸਮਤੀ ਨਾਲ ਬੀਤੀ 5 ਅਪ੍ਰੈਲ ਨੂੰ ਕਿਸੇ ਕਾਰਨ ਉਸ ਦੀ ਇੱਕ ਬਿਲਡਿੰਗ ਦੀ 14 ਵੀਂ ਮੰਜ਼ਿਲ ਤੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਗਈ। 

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਪਾਕਿਸਤਾਨ ਦੇ ਪਿੰਡ ਮਿੱਠੀ ’ਚ ਹਿੰਦੂ ਦੁਕਾਨਦਾਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਡਾ.ਓਬਰਾਏ ਨੇ ਦੱਸਿਆ ਕਿ ਇਸ ਘਟਨਾ ਉਪਰੰਤ ਮ੍ਰਿਤਕ ਦੇ ਪਿੰਡ ਨਾਲ ਸਬੰਧਿਤ ਸਮਾਜ ਸੇਵਕ ਜਥੇਦਾਰ ਦਵਿੰਦਰ ਸਿੰਘ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਆਪਣੇ ਬਜ਼ੁਰਗ ਦਾਦੇ ਦਾ ਇਕਲੌਤਾ ਸਹਾਰਾ ਸੀ। ਉਸਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਮਦਦ ਕੀਤੀ ਜਾਵੇ। ਉਨ੍ਹਾਂ ਭਾਰਤੀ ਦੂਤਾਵਾਸ ਦੇ ਵੱਡੇ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਗੁਰਪ੍ਰੀਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ। ਡਾ. ਓਬਰਾਏ ਅਨੁਸਾਰ ਉਨ੍ਹਾਂ ਵੱਲੋਂ ਮ੍ਰਿਤਕ ਗੁਰਪ੍ਰੀਤ ਦੇ ਬਜ਼ੁਰਗ ਦਾਦੇ ਨੂੰ ਗੁਜ਼ਾਰੇ ਲਈ 1500 ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ। 

ਪੜ੍ਹੋ ਇਹ ਵੀ ਖ਼ਬਰ - ਮੁੰਡਾ ਹੋਣ ਦੀ ਖਵਾਈ ਸੀ ਦਵਾਈ ਪਰ ਹੋਈ ਕੁੜੀ, ਹੁਣ ਸਹੁਰਿਆਂ ਨੇ ਘਰੋਂ ਕੱਢੀ ਗਰਭਵਤੀ ਜਨਾਨੀ

ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ ਮ੍ਰਿਤਕ ਗੁਰਪ੍ਰੀਤ ਦੇ ਪਿੰਡ ਮੂਨਕ ਕਲਾਂ ਵਿਖੇ ਸਮਾਜ ਸੇਵਾ ਦੇ ਕਾਰਜ ਨਿਭਾਉਣ ਵਾਲੀ ਸੁਸਾਇਟੀ ਦੇ ਅਹੁਦੇਦਾਰ ਦਵਿੰਦਰ ਸਿੰਘ,ਹਰਪ੍ਰੀਤ ਸਿੰਘ, ਮਨੋਹਰ ਸਿੰਘ, ਜੱਸੀ ਆਦਿ ਨੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਗੁਰਪ੍ਰੀਤ ਦੇ ਬਜ਼ੁਰਗ ਦਾਦੇ ਤੇ ਹੋਰਨਾਂ ਸਕੇ ਸਬੰਧੀਆਂ ਨੂੰ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ। 

ਪੜ੍ਹੋ ਇਹ ਵੀ ਖ਼ਬਰ - ਬੰਦ ਡੱਬੇ ’ਚ ਦੁਬਈ ਤੋਂ ਪੰਜਾਬ ਪੁੱਜੀ ਜਗਤਾਰ ਦੀ ਮ੍ਰਿਤਕ ਦੇਹ, ਇਸ ਕਾਰਨ ਡੇਢ ਮਹੀਨਾ ਪਹਿਲਾਂ ਕੀਤੀ ਸੀ ਖ਼ੁਦਕੁਸ਼ੀ

 

rajwinder kaur

This news is Content Editor rajwinder kaur