ਦੁਬਈ ਤੋਂ ਆਏ ਨੌਜਵਾਨ ਨਾਲ ਜਲੰਧਰ 'ਚ ਵਾਪਰਿਆ ਭਾਣਾ! ਸੋਚਿਆ ਨਾ ਸੀ ਇੰਝ ਆਵੇਗੀ ਮੌਤ

Tuesday, May 14, 2024 - 08:09 AM (IST)

ਜਲੰਧਰ (ਜ. ਬ.)– ਕਿਸ਼ਨਪੁਰਾ ਚੌਕ ਤੋਂ ਦੋਆਬਾ ਚੌਕ ਵੱਲ ਜਾਂਦੀ ਸੜਕ ’ਤੇ ਸਥਿਤ ਕਮਲ ਹਸਪਤਾਲ ਨੇੜੇ ਬਣੇ ਸਪੀਡ ਬ੍ਰੇਕਰ ਤੋਂ ਐਕਟਿਵਾ ਦਾ ਸੰਤੁਲਨ ਵਿਗੜਨ ਨਾਲ ਚਾਲਕ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਦੀਪ ਸਿੰਘ ਪੁੱਤਰ ਸਤਨਾਮ ਸਿੰਘ ਨਿਵਾਸੀ ਦਿਲਬਾਗ ਨਗਰ ਵਜੋਂ ਹੋਈ ਹੈ। ਉਹ ਦੁਬਈ ਤੋਂ ਵਾਪਸ ਮੁੜਿਆ ਸੀ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਦੀ ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ, ਸਾਥੀ Actor ਦੀ ਵੀ ਹਾਲਤ ਗੰਭੀਰ

ਥਾਣਾ ਨੰਬਰ 8 ਦੇ ਏ. ਐੱਸ. ਆਈ. ਸੰਜੇ ਕੁਮਾਰ ਨੇ ਦੱਸਿਆ ਕਿ ਪ੍ਰਦੀਪ ਸਿੰਘ ਕਿਸੇ ਕੰਮ ਐਕਟਿਵਾ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਿਉਂ ਹੀ ਉਹ ਕਮਲ ਹਸਪਤਾਲ ਨੇੜੇ ਪੁੱਜਾ ਤਾਂ ਐਕਟਿਵਾ ਦੀ ਸਪੀਡ ਤੇਜ਼ ਹੋਣ ਕਾਰਨ ਉਸਦਾ ਸੰਤੁਲਨ ਵਿਗੜ ਗਿਆ ਅਤੇ ਉਹ ਐਕਟਿਵਾ ਸਮੇਤ ਘਿਸੜਦਾ ਚਲਾ ਗਿਆ। ਸਿਰ ’ਤੇ ਸੱਟ ਲੱਗਣ ਨਾਲ ਪ੍ਰਦੀਪ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਚਿੱਟੇ ਦੇ ਸਮੱਗਲਰ ਨੇ ਪੰਜਾਬ ਪੁਲਸ ਦੀ ਟੀਮ 'ਤੇ ਕੀਤਾ ਜਾਨਲੇਵਾ ਹਮਲਾ

ਰਾਹਗੀਰਾਂ ਨੇ ਇਸ ਸਬੰਧੀ ਪੁਲਸ ਕੰਟਰੋਲ ਰੂਮ ਵਿਚ ਸੂਚਨਾ ਦਿੱਤੀ, ਜਿਸ ਤੋਂ ਬਾਅਦ ਏ. ਐੱਸ. ਆਈ. ਸੰਜੇ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ। ਪੁਲਸ ਨੇ ਸਿਵਲ ਹਸਪਤਾਲ ਤੋਂ ਪ੍ਰਦੀਪ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਸੀ। ਪੁਲਸ ਨੇ ਪ੍ਰਦੀਪ ਸਿੰਘ ਦੀ ਪਤਨੀ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News