ਖਿਡਾਰੀਆਂ ਨੂੰ ਬਣਦਾ ਮਾਣ-ਸਨਮਾਨ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਮੀਤ ਹੇਅਰ

Tuesday, Feb 14, 2023 - 01:34 PM (IST)

ਖਿਡਾਰੀਆਂ ਨੂੰ ਬਣਦਾ ਮਾਣ-ਸਨਮਾਨ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਮੀਤ ਹੇਅਰ

ਚੰਡੀਗੜ੍ਹ (ਰਮਨਜੀਤ ਸਿੰਘ) : ਖੇਡ ਵਿਭਾਗ ਪੰਜਾਬ ਨੇ ਸਾਲ 2020-21 ਤੇ 2021-22 ਦੌਰਾਨ ਤਮਗ਼ੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਅਤੇ ਕੋਚਾਂ ਨੂੰ ਨਕਦ ਇਨਾਮ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੂਬੇ ਨੂੰ ਖੇਡਾਂ ’ਚ ਮੁੜ ਮੋਹਰੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਧੀਨ ਵਲੋਂ ਜਿੱਥੇ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ, ਉਥੇ ਪਿਛਲੇ ਸਮੇਂ ਵਿਚ ਨਕਦ ਇਨਾਮਾਂ ਤੋਂ ਸੱਖਣੇ ਖਿਡਾਰੀਆਂ ਤੇ ਕੋਚਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਲਈ ਅਰਜ਼ੀਆਂ ਮੰਗੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਵਿਚ ਬਾਕੀ ਰਹਿੰਦੇ ਟੂਰਨਾਮੈਂਟਾਂ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿਚ ਕੋਈ ਵੀ ਖਿਡਾਰੀ ਨਕਦ ਇਨਾਮ ਤੋਂ ਸੱਖਣਾ ਨਾ ਰਹੇ, ਜਿਸ ਨੇ ਕਿਸੇ ਵੀ ਵੱਡੇ ਮੁਕਾਬਲੇ ਵਿਚ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।

ਇਹ ਵੀ ਪੜ੍ਹੋ : ਬਿਧੀਪੁਰ ਤੋਂ ਲੈ ਕੇ ਰਾਮਾ ਮੰਡੀ ਤੱਕ ਬਣੇ ਚੌਕਾਂ ’ਚ ਹੋਵੇਗਾ ਵੱਡਾ ਬਦਲਾਅ    

ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਪਹਿਲੀ ਅਪ੍ਰੈਲ 2020 ਤੋਂ 31 ਮਾਰਚ 2021 ਤੱਕ (2020-21 ਸੈਸ਼ਨ) ਅਤੇ ਪਹਿਲੀ ਅਪ੍ਰੈਲ 2021 ਤੋਂ 31 ਮਾਰਚ 2022 ਤੱਕ (2021-22 ਸੈਸ਼ਨ) ਦੌਰਾਨ ਸੂਬਾਈ, ਕੌਮੀ ਤੇ ਕੌਮਾਂਤਰੀ ਪੱਧਰ ’ਤੇ ਤਮਗ਼ੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਅਤੇ ਕੋਚਾਂ, ਜਿਨ੍ਹਾਂ ਵਲੋਂ ਤਿਆਰ ਕੀਤੇ ਖਿਡਾਰੀਆਂ ਨੇ ਓਲੰਪਿਕ, ਏਸ਼ੀਆਈ ਤੇ ਰਾਸ਼ਟਰਮੰਡਲ ਖੇਡਾਂ ਜਾਂ ਚਾਰ ਸਾਲ ਦੇ ਵਕਫ਼ੇ ਬਾਅਦ ਹੋਣ ਵਾਲੀਆਂ ਵਿਸ਼ਵ ਚੈਂਪੀਅਨਸ਼ਿਪਾਂ ਵਿਚ ਤਮਗ਼ੇ ਜਿੱਤੇ ਹਨ, ਨੂੰ ਨਕਦ ਇਨਾਮ ਦੇਣ ਲਈ ਅਰਜ਼ੀਆਂ ਮੰਗੀਆਂ ਹਨ। ਇਨ੍ਹਾਂ ਦੀ ਆਖਰੀ ਤਰੀਕ 6 ਮਾਰਚ 2023 ਹੈ।

ਇਹ ਵੀ ਪੜ੍ਹੋ : ਨਗਰ ਨਿਗਮ ਚੋਣਾਂ ਲਈ ਭਾਜਪਾ ਬਣਾਉਣ ਲੱਗੀ ਰਣਨੀਤੀ, ਆਉਣ ਵਾਲੇ ਦਿਨਾਂ 'ਚ ਹੋ ਸਕਦੈ ਵੱਡਾ ਧਮਾਕਾ    

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Anuradha

Content Editor

Related News