ਮਹਾਨਗਰ ’ਚ ਠੰਡ ਤੇ ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ, ਵਿਜ਼ੀਬਿਲਟੀ ਜ਼ੀਰੋ, ਸਕੂਲੀ ਬੱਚੇ ਤੇ ਲੋਕ ਪ੍ਰੇਸ਼ਾਨ
Friday, Dec 22, 2023 - 06:39 PM (IST)
ਅੰਮ੍ਰਿਤਸਰ (ਰਮਨ)- ਮਹਾਨਗਰ ’ਚ ਪਈ ਸੰਘਣੀ ਧੁੰਦ ਨੇ ਜਿੱਥੇ ਜਨ-ਜੀਵਨ ਦੇ ਨਾਲ-ਨਾਲ ਆਵਾਜਾਈ ਨੂੰ ਪ੍ਰਭਾਵਿਤ ਕਰ ਦਿੱਤਾ ਹੈ, ਉਥੇ ਵਿਜ਼ੀਬਿਲਟੀ ਜ਼ੀਰੋ ਹੋਣ ਨਾਲ ਵਾਹਨਾਂ ਦੀ ਸਪੀਡ ਵੀ ਘਟੀ ਰਹੀ ਅਤੇ ਸਕੂਲੀ ਬੱਚੇ ਤੇ ਕਾਰੋਬਾਰੀ ਲੋਕ ਪ੍ਰੇ਼ਸ਼ਾਨ ਹੋ ਰਹੇ ਹਨ, ਜਿਸ ਕਾਰਨ ਲੋਕਾਂ ਨੂੰ ਤੜਕਸਾਰ ਆਪਣੇ ਵਾਹਨਾਂ ਦੀਆਂ ਲਾਈਟਾਂ ਜਗ੍ਹਾ ਕੇ ਸਫ਼ਰ ਕਰਨ ਲਈ ਮਜ਼ਬੂਰ ਹੋਣਾ ਪਿਆ। ਜ਼ਿਕਰਯੋਗ ਹੈ ਕਿ ਦੇਸ਼ ਦੇ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿਚ ਠੰਡ ਵੱਧ ਗਈ ਹੈ। ਇਸ ਕਾਰਨ ਪੰਜਾਬ ਸਮੇਤ ਅੰਮ੍ਰਿਤਸਰ ਜ਼ਿਲ੍ਹੇ ਵਿਚ ਵੀ ਸੰਘਣੀ ਧੁੰਦ ਪੈ ਰਹੀ ਹੈ, ਜਿਸ ਕਾਰਨ ਲੋਕਾਂ ਦੀ ਪ੍ਰੇਸ਼ਾਨੀ ਵੱਧਦੀ ਜਾ ਰਹੀ ਹੈ। ਸਵੇਰੇ 11 ਵਜੇ ਤੱਕ ਧੁੰਦ ਕਾਰਨ ਸਵੇਰੇ 8-9 ਵਜੇ ਸਕੂਲ ਜਾਣ ਵਾਲੇ ਬੱਚਿਆਂ ਦੀ ਪ੍ਰੇਸ਼ਾਨੀ ਵੱਧ ਰਹੀ।
ਇਹ ਵੀ ਪੜ੍ਹੋ- ਮਹਿੰਦੀ ਦਾ ਰੰਗ ਅਜੇ ਫਿੱਕਾ ਵੀ ਨਹੀਂ ਹੋਇਆ ਨਵ-ਵਿਆਹੁਤਾ ਨੇ ਚੁੱਕਿਆ ਖੌਫ਼ਨਾਕ ਕਦਮ, ਭਰਾ ਨੇ ਦੱਸੀ ਇਹ ਗੱਲ
ਠੰਡ ਕਾਰਨ ਘਰਾਂ ’ਚੋਂ ਬਾਹਰ ਨਿਕਲਣਾ ਹੋਇਆ ਮੁਸ਼ਕਲ
ਵਾਹਨ ਚਾਲਕਾਂ ਦਾ ਕਹਿਣਾ ਹੈ ਕਿ ਮੌਸਮ ਦੇ ਬਦਲਦੇ ਮਿਜਾਜ਼ ਨੂੰ ਦੇਖਦਿਆਂ ਲੋਕਾਂ ਦਾ ਘਰਾਂ ਵਿਚੋਂ ਬਾਹਰ ਨਿਕਲਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ, ਜਦਕਿ ਵੱਡੇ ਸ਼ਹਿਰਾਂ ਤੋਂ ਲੋਕ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਦੇਖਣ ਜਾਣ ਦੀ ਤਿਆਰੀ ਕਰ ਰਹੇ ਹਨ। ਉਹ ਚਾਹੁੰਦੇ ਹਨ ਕਿ ਸਰਕਾਰ ਛੇਤੀ ਤੋਂ ਛੇਤੀ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰੇ ਤਾਂ ਜੋ ਉਹ ਆਪਣੇ ਪਰਿਵਾਰਾਂ ਸਮੇਤ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਦੇ ਨਜ਼ਾਰੇ ਦਾ ਆਨੰਦ ਮਾਣ ਸਕਣ, ਜਦਕਿ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਨੂੰ ਦੇਖਦਿਆਂ ਅਧਿਆਪਕਾਂ ਵਲੋਂ ਪਹਿਲਾਂ ਹੀ ਵੱਡੀਆਂ ਕਲਾਸਾਂ ਦੇ ਬੱਚਿਆਂ ਦੀ ਹੋਮਵਰਕ ਡਾਇਰੀ ਤੋਂ ਕੰਮ ਲਿਖਣਾ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਕਾਰਨ ਬੱਚਿਆਂ ਦੀ ਪ੍ਰੇਸ਼ਾਨੀਆਂ ਵੱਧਦੀਆਂ ਜਾ ਰਹੀਆ ਹਨ।
ਇਹ ਵੀ ਪੜ੍ਹੋ- ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ
ਵਧੀ ਠੰਡ ਕਾਰਨ ਮਿਸਤਰੀ ਤੇ ਮਜ਼ਦੂਰ ਪ੍ਰੇਸ਼ਾਨ
ਰਾਜ ਮਿਸਤਰੀ ਅਤੇ ਮਜ਼ਦੂਰ ਆਮ ਦਿਨਾਂ ਵਿਚ ਸਵੇਰੇ 8 ਤੋਂ ਸ਼ਾਮਲ 6 ਵਜੇ ਤੱਕ ਕੰਮ ਕਰਦੇ ਹਨ ਪਰ ਗਹਿਰੀ ਧੁੰਦ ਕਾਰਨ ਉਨ੍ਹਾਂ ਦਾ ਕੰਮ ਵੀ 9 ਵਜੇ ਤੋਂ ਬਾਅਦ ਹੀ ਸ਼ੁਰੂ ਹੋ ਰਿਹਾ ਹੈ, ਜਦਕਿ ਅਜਿਹੇ ਮੌਸਮ ਵਿਚ ਕੰਧਾਂ ਦੀ ਉਸਾਰੀ ਦੀ ਥਾਂ ਉਹ ਤਿਆਰੀ ਦੇ ਕੰਮ ਨੂੰ ਤਰਜੀਹ ਦੇ ਰਹੇ ਹਨ, ਜਦਕਿ ਸੂਰਜ ਨਿਕਲਣ ਤੋਂ ਬਾਅਦ ਸਾਫ਼ ਮੌਸਮ ਵਿਚ ਹੀ ਉਹ ਮਕਾਨਾਂ ਦੀ ਉਸਾਰੀ ਤੇ ਹੋਰਨਾਂ ਕੰਮਾਂ ਨੂੰ ਕਰਨ ਦੀ ਕੋਸ਼ਿਸ ਕਰ ਰਹੇ ਹਨ। ਕਈ ਮਜ਼ਦੂਰਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਕਿਸਾਨਾਂ ਨੂੰ ਹਰ ਮਹੀਨੇ 2000 ਰੁਪਏ ਦੀ ਰਾਸ਼ੀ ਦੇ ਰਹੀ ਹੈ, ਉਸੇ ਤਰ੍ਹਾਂ ਮਜ਼ਦੂਰਾਂ ਨੂੰ ਵੀ ਖ਼ਰਾਬ ਮੌਸਮ ਦੌਰਾਨ ਘਰਾਂ ਦਾ ਗੁਜ਼ਾਰਾ ਚਲਾਉਣ ਲਈ ਰਾਸ਼ੀ ਦੇਣ ਦੇ ਉਪਰਾਲੇ ਕਰਨੇ ਚਾਹੀਦੇ ਹਨ।
ਇਹ ਵੀ ਪੜ੍ਹੋ- ਪਾਕਿ ਦੇ ਗੁ. ਸ੍ਰੀ ਕਰਤਾਰਪੁਰ ਸਾਹਿਬ ਨੇੜੇ ਬਣੇਗਾ ਪੰਜ ਮੰਜ਼ਿਲਾ ‘ਦਰਸ਼ਨ ਰਿਜ਼ਾਰਟ’, ਮਿਲਣਗੀਆਂ ਇਹ ਸਹੂਲਤਾਂ
ਪਸ਼ੂ ਧਾਰਕ ਤੇ ਕਿਸਾਨ ਔਖੇ
ਠੰਡ ਕਾਰਨ ਪਸ਼ੂਆਂ ਦੀ ਖੁਰਾਕ ਅਤੇ ਦੁੱਧ ’ਤੇ ਵੀ ਅਸਰ ਪੈ ਰਿਹਾ ਹੈ। ਪਸ਼ੂ ਧਾਰਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਪਸ਼ੂ ਧਾਰਕਾਂ ਅਤੇ ਹੋਰਨਾਂ ਸਹਿਯੋਗੀ ਕੰਮ ਧੰਦੇ ਕਰਨ ਵਾਲਿਆਂ ਨੂੰ ਵੀ ਸਰਦੀ ਦੇ ਮੌਸਮ ਦੀ ਮਾਰ ਨੂੰ ਦੇਖਦਿਆਂ ਬਣਦੀ ਮਦਦ ਕਰਨੀ ਚਾਹੀਦੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਆਲੂ ਦੀ ਪੁਟਾਈ, ਮਟਰਾਂ ਦੀ ਤੁੜਾਈ ਲਈ ਮਜ਼ਦੂਰ ਨਾ ਮਿਲਣ ਕਾਰਨ ਭਾਰੀ ਪ੍ਰੇਸ਼ਾਨੀ ਝੱਲਣ ਲਈ ਮਜ਼ਬੂਰ ਹਨ। ਮਜ਼ਦੂਰਾਂ ਦੀ ਘਾਟ ਕਾਰਨ ਬਾਹਰੀ ਰਾਜਾਂ ਤੋਂ ਆਏ ਮਜ਼ਦੂਰ ਮਟਰ ਦੀ ਤੁੜਾਈ ਦੇ ਪੈਸੇ ਵਧਾ ਰਹੇ, ਜਿਸ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵੱਧਦੀਆਂ ਜਾ ਰਹੀਆ ਹਨ। ਖ਼ਰਾਬ ਮੌਸਮ ਨੂੰ ਦੇਖਦਿਆਂ ਕਿਸਾਨਾਂ ਵਲੋਂ ਮਟਰਾਂ ਦੀ ਦੋ ਤੁੜਵਾਈ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਤਲਾਕਸ਼ੁਦਾ ਔਰਤ ਨਾਲ ਇਸ਼ਕ ਦੀਆਂ ਪੀਂਘਾ ਪਾ ਬਣਾਏ ਸਰੀਰਕ ਸਬੰਧ, ਅਖ਼ੀਰ ਕਰ ਗਿਆ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8