'ਚਿੱਟਾ ਇੱਧਰ ਮਿਲਦਾ ਹੈ' ਦੇ ਬੋਰਡ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਦੀ ਵੱਡੀ ਕਾਰਵਾਈ

Saturday, Oct 08, 2022 - 01:46 PM (IST)

ਬਠਿੰਡਾ (ਵੈੱਬ ਡੈਸਕ, ਵਿਜੈ) - ਪੰਜਾਬ ਵਿੱਚ ਨਸ਼ੇ ਦਾ ਕਹਿਰ ਘੱਟ ਹੋਣ ਦੀ ਥਾਂ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਨਸ਼ੇ ਦੇ ਸੇਵਨ ਕਾਰਨ ਆਏ ਦਿਨ ਕਿਸੇ ਨਾ ਕਿਸੇ ਨੌਜਵਾਨ ਦੀ ਮੌਤ ਦੀ ਖ਼ਬਰ ਸਾਹਮਣੇ ਆ ਜਾਂਦੀ ਹੈ। ਅੱਜ ਨਸ਼ੇ ਕਾਰਨ ਬਦਨਾਮ ਹੋ ਰਹੇ ਬਠਿੰਡਾ ਦੇ ਕਈ ਪਿੰਡਾਂ ’ਚ ਪੁਲਸ ਵੱਲੋਂ ਵੱਡੀ ਗਿਣਤੀ ’ਚ ਪਹੁੰਚ ਕੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਸ ਨੇ ਪਿੰਡਾਂ ਦੇ ਕਈ ਘਰਾਂ ਦੀ ਤਲਾਸ਼ੀ ਲਈ ਅਤੇ ਪਰਿਵਾਰਾਂ ਕੋਲੋਂ ਪੁੱਛਗਿੱਛ ਵੀ ਕੀਤੀ।

ਪੜ੍ਹੋ ਇਹ ਵੀ ਖ਼ਬਰ : ਦੁਬਈ ਤੋਂ ਅੰਮ੍ਰਿਤਸਰ ਪੁੱਜੀ ਸਪਾਈਸ ਜੈੱਟ ਦੀ ਫਲਾਈਟ 'ਚੋਂ ਕਈ ਯਾਤਰੀਆਂ ਦਾ ਸਾਮਾਨ ਗਾਇਬ, ਹੋਇਆ ਹੰਗਾਮਾ

ਇਸ ਮਾਮਲੇ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਅੱਜ ਬਠਿੰਡਾ ਜ਼ਿਲ੍ਹੇ ਦੀ ਹਲਕਾ ਮੌੜ ਮੰਡੀ ਦੇ ਪਿੰਡ ਭਾਈ ਬਖਤੌਰ ਅਤੇ ਪਿੰਡ ਜੋਧਪੁਰਾ ਰਾਮਾਣਾ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਬਠਿੰਡਾ ਦੇ ਪਿੰਡਾਂ ’ਚ ਖੁੱਲ੍ਹੇਆਮ ਵਿੱਕ ਰਹੇ ਚਿੱਟੇ ਦੇ ਖ਼ਿਲਾਫ਼ ਪੁਲਸ ਵੱਲੋਂ ਕਾਰਵਾਈ ਨਾ ਕੀਤੇ ਜਾਣ ਤੋਂ ਨਾਰਾਜ਼ ਪਿੰਡ ਦੇ ਸਮਾਜ ਸੇਵੀ ਨੇ ਪਿੰਡ ਦੇ ਬਾਹਰ ਬੋਰਡ ਲਗਾ ਦਿੱਤਾ ਸੀ, ਜਿਸ ’ਤੇ ਲਿਖਿਆ ਸੀ ਕਿ 'ਚਿੱਟਾ ਇੱਧਰ ਮਿਲਦਾ ਹੈ'। ਇਸ ਬੋਰਡ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਵਲੋਂ ਪਿੰਡਾਂ ’ਚ ਰੇਡ ਮਾਰੀ ਗਈ ਹੈ। 

ਪੜ੍ਹੋ ਇਹ ਵੀ ਖ਼ਬਰ : ਤਾਏ ਦੇ ਮੁੰਡੇ ਦਾ ਵਿਆਹ ਵੇਖਣ ਆਇਆ ਨੌਜਵਾਨ ਹੋਇਆ ਲਾਪਤਾ, ਨਹਿਰ ਨੇੜਿਓਂ ਮਿਲੀ ਲਾਸ਼, ਫੈਲੀ ਸਨਸਨੀ

PunjabKesari

ਡੀ.ਐੱਸ.ਪੀ. ਮੌੜ ਦੀ ਅਗਵਾਈ ਹੇਠ ਪੁਲਸ ਦੀਆਂ ਟੀਮਾਂ ਨੇ ਪਿੰਡਾਂ ’ਚ ਜਾ ਕੇ ਦੀ ਘਰ-ਘਰ ਦੀ ਚੈਕਿੰਗ ਕੀਤੀ। ਕਰੀਬ ਤਿੰਨ ਤੋਂ ਚਾਰ ਘੰਟੇ ਤੱਕ ਚੱਲੇ ਇਸ ਸਰਚ ਆਪਰੇਸ਼ਨ ਦੌਰਾਨ ਪੁਲਸ ਨੇ ਕੁਝ ਸ਼ੱਕੀ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਇਸ ਛਾਪੇਮਾਰੀ ਦੌਰਾਨ ਪੁਲਸ ਨੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਉਹ ਪਿੰਡਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਇਸ ਦੌਰਾਨ ਜੋ ਵੀ ਸਬੂਤ ਹੱਥ ਲੱਗਣਗੇ, ਉਸ ਦੇ ਹਿਸਾਬ ਨਾਲ ਕੋਈ ਕਾਰਵਾਈ ਕੀਤੀ ਜਾਵੇਗੀ। 

ਪੜ੍ਹੋ ਇਹ ਵੀ ਖ਼ਬਰ : ਸਰਹੱਦ ਪਾਰ : 2 ਧੀਆਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰਨ ਮਗਰੋਂ ਮਾਂ ਨੇ ਕੀਤੀ ਖ਼ੁਦਕੁਸ਼ੀ

ਦੱਸ ਦੇਈਏ ਕਿ ਇਸ ਛਾਪੇਮਾਰੀ ਦੌਰਾਨ ਪੁਲਸ ਨੇ ਕਿੰਨਾ ਨਸ਼ਾ ਬਰਾਮਦ ਕੀਤਾ ਅਤੇ ਕਿੰਨੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ, ਦੇ ਬਾਰੇ ਪੁਲਸ ਨੇ ਅਜੇ ਤੱਕ ਕੋਈ ਖ਼ੁਲਾਸਾ ਨਹੀਂ ਕੀਤਾ ਹੈ। 


rajwinder kaur

Content Editor

Related News