ਆਰਥਿਕ ਤੰਗੀ ਤੋਂ ਪ੍ਰੇਸ਼ਾਨ ਮਜ਼ਦੂਰ ਨੇ ਫਾਹਾ ਲੈ ਕੇ ਖਤਮ ਕੀਤੀ ਜੀਵਨ ਲੀਲਾ
Sunday, Oct 24, 2021 - 05:12 PM (IST)
ਸਰਦੂਲਗੜ੍ਹ (ਚੋਪੜਾ)-ਪਿੰਡ ਕੋਰਵਾਲਾ ਦੇ ਮਜ਼ਦੂਰ ਕਾਕਾ ਸਿੰਘ 43 ਪੁੱਤਰ ਲੁੱਧਰ ਸਿੰਘ ਵੱਲੋਂ ਆਰਥਿਕ ਪ੍ਰੇਸ਼ਾਨੀ ਕਾਰਨ ਆਪਣੇ ਘਰ ’ਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਮਾਤਾ ਸੁਰਜੀਤ ਕੌਰ ਵੱਲੋਂ ਪੁਲਸ ਨੂੰ ਦਿੱਤੇ ਬਿਆਨ ਅਨੁਸਾਰ ਉਸ ਦੇ ਲੜਕੇ ਕਾਕਾ ਸਿੰਘ ਦੀਆਂ ਦੋ ਧੀਆਂ ਹਨ ਤੇ ਉਹ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ ਪਰ ਪਿਛਲੇ ਸਮੇਂ ਤੋਂ ਕੰਮਕਾਜ ਨਾਲ ਮਿਲਣ ਕਾਰਨ ਉਹ ਆਰਥਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਤੇ ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਆਪਣੇ ਘਰ ’ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਤਫਤੀਸ਼ ਅਫ਼ਸਰ ਸਹਾਇਕ ਥਾਣੇਦਾਰ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਸ ਥਾਣਾ ਝੁਨੀਰ ਨੇ 174 ਦੀ ਕਾਰਵਾਈ ਕਰ ਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।