ਤੇਜ਼ ਰਫ਼ਤਾਰ ਕਾਰਨ ਸਵਾਰੀਆਂ ਨਾਲ ਭਰੀ ਬੱਸ ਡਰੇਨ ''ਚ ਪਲਟੀ, ਮੌਕੇ ''ਤੇ ਪਿਆ ਚੀਕ-ਚਿਹਾੜਾ

04/02/2024 6:22:18 PM

ਆਦਮਪੁਰ (ਦਿਲਬਾਗੀ, ਚਾਂਦ)- ਜਲੰਦਰ ਤੋਂ ਹੁਸ਼ਿਆਰਪੁਰ ਜਾ ਰਹੀ ਨਿੱਜੀ ਟਰਾਂਸਪੋਰਟ ਕੰਪਨੀ ਦੀ ਬੱਸ ਆਦਮਪੁਰ ਨੇੜੇ ਪੈਟਰੋਲ ਪੰਪ ਦੇ ਸਾਹਮਣੇ ਤੇਜ਼ ਰਫ਼ਤਾਰ ਕਾਰਨ ਬੇਕਾਬੂ ਹੋ ਗਈ ਅਤੇ ਸਿੱਧੀ  ਸੜਕ ਕਿਨਾਰੇ ਬਣੀ ਗੰਦੇ ਪਾਣੀ ਦੀ ਨਿਕਾਸੀ ਦੀ ਡਰੇਨ ਵਿਚ ਪਲਟ ਗਈ, ਜਿਸ ਕਾਰਨ ਬੱਸ ਵਿਚ ਸਵਾਰ 40-45 ਸਵਾਰੀਆਂ ਨੂੰ ਗੁੱਝੀਆਂ ਸੱਟਾਂ ਲੱਗੀਆਂ ਅਤੇ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। 

ਇਹ ਵੀ ਪੜ੍ਹੋ : ਵਿਦੇਸ਼ ਗਏ ਨੌਜਵਾਨ ਦੀ ਦਿਲ ਦੀ ਦੌਰਾ ਪੈਣ ਕਾਰਨ ਮੌਤ, ਵਿਧਵਾ ਮਾਂ 'ਤੇ ਟੁੱਟਾ ਦੁੱਖਾਂ ਦਾ ਪਹਾੜ

ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਨਿੱਜੀ ਟਰਾਂਸਪੋਰਟ ਕੰਪਨੀ ਦੀ ਇਹ ਬੱਸ 3 ਵੱਜ ਕੇ 40 ਮਿੰਟ ਦੇ ਕਰੀਬ ਜਲੰਧਰ ਤੋਂ ਹੁਸ਼ਿਆਰਪੁਰ ਵੱਲ ਰਵਾਨਾ ਹੋਈ ਅਤੇ ਪਿੰਡ ਅਰਜਨ ਵਾਲ ਦੇ ਨੇੜੇ ਪੈਟਰੋਲ ਪੰਪ ਦੇ ਸਾਹਮਣੇ ਇਹ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ : ਬਠਿੰਡਾ 'ਚ ਭਾਜਪਾ ਆਗੂਆਂ ਦੇ ਦਾਖ਼ਲੇ 'ਤੇ ਪਾਬੰਦੀ, ਪੋਸਟਰ 'ਚ ਲਿਖਿਆ- 'ਕਿਸਾਨ ਦਾ ਦਿੱਲੀ ਜਾਣਾ ਬੰਦ, ਭਾਜਪਾ ਦਾ...'

ਹਾਦਸੇ ਦਾ ਪਤਾ ਲੱਗਦੇ ਸਾਰ ਹੀ ਐੱਸ.ਐੱਚ.ਓ. ਰਵਿੰਦਰਪਾਲ ਸਿੰਘ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਬੱਸ ਵਿਚੋਂ ਸਵਾਰੀਆਂ ਨੂੰ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ ਗਿਆ। ਕਈ ਸਵਾਰੀਆਂ ਤਾਂ ਡਰੇਨ ਵਿਚ ਗੰਦਾ ਪਾਣੀ ਹੋਣ ਕਾਰਨ ਗਾਰੇ ਨਾਲ ਲਿਭੜ ਗਈਆਂ। ਹਾਦਸੇ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। 

ਇਹ ਵੀ ਪੜ੍ਹੋ : ਕਣਕ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਪਾਵਰਕਾਮ ਨੇ ਕੰਟਰੋਲ ਰੂਮ ਦੇ ਨੰਬਰ ਕੀਤੇ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News