ਆਜ਼ਾਦੀ ਦਿਹਾੜੇ ਨੂੰ ਦੇਖਦਿਆਂ ਪੂਰੇ ਪੰਜਾਬ ’ਚ ਹਾਈ ਅਲਰਟ

Sunday, Aug 13, 2023 - 09:19 AM (IST)

ਆਜ਼ਾਦੀ ਦਿਹਾੜੇ ਨੂੰ ਦੇਖਦਿਆਂ ਪੂਰੇ ਪੰਜਾਬ ’ਚ ਹਾਈ ਅਲਰਟ

ਜਲੰਧਰ (ਧਵਨ)- ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਖੁਫੀਆ ਏਜੰਸੀਆਂ ਤੋਂ ਮਿਲੇ ਇਨਪੁਟਸ ਤੋਂ ਬਾਅਦ ਪੂਰਾ ਸੂਬਾ ਹਾਈ ਅਲਰਟ ’ਤੇ ਹੈ ਅਤੇ ਡੀ. ਜੀ. ਪੀ. ਗੌਰਵ ਯਾਦਵ ਨੇ ਪੂਰੇ ਪੰਜਾਬ ਪੁਲਸ ਦੇ ਅਧਿਕਾਰੀਆਂ ਨੂੰ ਮੈਦਾਨ ਵਿਚ ਉਤਾਰ ਦਿੱਤਾ ਹੈ। ਡੀ. ਜੀ. ਪੀ. ਜਿਨ੍ਹਾਂ ਨੇ ਖੁਦ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲੈਣ ਲਈ ਪਿਛਲੇ ਇਕ ਹਫ਼ਤੇ ਤੋਂ ਵੱਖ-ਵੱਖ ਪੁਲਸ ਰੇਂਜਾਂ ਦਾ ਦੌਰਾ ਕੀਤਾ ਅਤੇ ਅੱਜ ਸੂਬੇ ਦੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਆਪੋ-ਆਪਣੇ ਇਲਾਕਿਆਂ ਵਿਚ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ​​ਕਰਨ ਦੇ ਨਿਰਦੇਸ਼ ਦਿੱਤੇ। ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਦੇਸ਼ ਵਿਰੋਧੀ ਤਾਕਤਾਂ ਵੱਲੋਂ ਆਜ਼ਾਦੀ ਦਿਹਾੜੇ ਅਤੇ ਹੋਰ ਅਹਿਮ ਮੌਕਿਆਂ ’ਤੇ ਗੜਬੜ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਇਸਨੂੰ ਦੇਖਦਿਆਂ ਹੋਇਆਂ ਪੰਜਾਬ ਪੁਲਸ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ।

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਖ਼ਾਲਿਸਤਾਨੀ ਸਮਰਥਕਾਂ ਨੇ ਇਕ ਹੋਰ ਹਿੰਦੂ ਮੰਦਰ 'ਚ ਕੀਤੀ ਭੰਨਤੋੜ

ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚ ਮੁੱਖ ਮੰਤਰੀ, ਰਾਜਪਾਲ ਅਤੇ ਮੰਤਰੀਆਂ ਵੱਲੋਂ ਕੌਮੀ ਝੰਡਾ ਚੜ੍ਹਾਉਣਾ ਹੈ, ਇਸ ਲਈ ਇਨ੍ਹਾਂ ਸਾਰੇ ਜ਼ਿਲਿਆਂ ਵਿਚ ਰਾਤ ਦੀ ਗਸ਼ਤ ਸ਼ੁਰੂ ਕਰ ਦਿੱਤੀ ਗਈ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਸਾਰੇ ਥਾਣਾ ਮੁਖੀਆਂ ਨੂੰ ਆਪੋ-ਆਪਣੇ ਇਲਾਕਿਆਂ ਵਿਚ ਸੁਰੱਖਿਆ ਦੀ ਕਮਾਨ ਆਪਣੇ ਹੱਥਾਂ ਵਿਚ ਰੱਖਣ ਲਈ ਕਿਹਾ ਹੈ। ਪੰਜਾਬ ’ਚ ਵੀ ਸੁਰੱਖਿਆ ਨੂੰ ਲੈ ਕੇ ਕਦਮ ਚੁੱਕੇ ਗਏ ਹਨ ਕਿਉਂਕਿ ਸੂਬਾ ਪੁਲਸ ਨੂੰ ਕੇਂਦਰੀ ਏਜੰਸੀਆਂ ਤੋਂ ਵੀ ਗੁਪਤ ਰਿਪੋਰਟਾਂ ਮਿਲ ਰਹੀਆਂ ਹਨ। ਪੰਜਾਬ ਵਿਚ ਅਜਿਹੇ ਮੌਕਿਆਂ ਦਾ ਲਾਭ ਚੁੱਕਣ ਦੇ ਯਤਨ ਵਿਚ ਦੇਸ਼ ਵਿਰੋਧੀ ਤਾਕਤਾਂ ਲੱਗੀਆਂ ਰਹਿੰਦੀਆਂ ਹਨ। ਡੀ. ਜੀ. ਪੀ. ਨੇ ਕਿਹਾ ਕਿ ਆਜ਼ਾਦੀ ਦਿਹਾੜੇ ਨੂੰ ਦੇਖਦਿਆਂ ਹੋਇਆਂ ਸਾਰੀਆਂ ਭੀੜ-ਭੜੱਕੇ ਵਾਲੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਅਤੇ ਭੀੜ ਵਾਲੇ ਬਾਜ਼ਾਰਾਂ ਵਿਚ ਖਾਸ ਨਿਗਰਾਨੀ ਰੱਖੀ ਜਾਵੇ।


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 


author

Vandana

Content Editor

Related News