ਪ੍ਰੇਮ ਸਬੰਧਾਂ ਦਾ ਖ਼ੌਫ਼ਨਾਕ ਅੰਤ, 16 ਸਾਲਾ ਮੁੰਡੇ ਨੇ ਪ੍ਰੇਮਿਕਾ ਦੇ ਪਰਿਵਾਰ ਤੋਂ ਤੰਗ ਆ ਕੇ ਨਿਗਲਿਆ ਜ਼ਹਿਰ

Friday, Apr 23, 2021 - 04:31 PM (IST)

ਪ੍ਰੇਮ ਸਬੰਧਾਂ ਦਾ ਖ਼ੌਫ਼ਨਾਕ ਅੰਤ, 16 ਸਾਲਾ ਮੁੰਡੇ ਨੇ ਪ੍ਰੇਮਿਕਾ ਦੇ ਪਰਿਵਾਰ ਤੋਂ ਤੰਗ ਆ ਕੇ ਨਿਗਲਿਆ ਜ਼ਹਿਰ

ਵਲਟੋਹਾ (ਗੁਰਮੀਤ) : ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਢੋਲਣ ਵਿਖੇ ਪ੍ਰੇਮ ਸਬੰਧਾਂ ਦੇ ਚੱਲਦਿਆਂ ਕੁੜੀ ਪਰਿਵਾਰ ਵਲੋਂ ਧਮਕਾਉਣ ’ਤੇ ਨਾਬਾਲਗ ਮੁੰਡੇ ਵਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਵਲਟੋਹਾ ਪੁਲਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਮ੍ਰਿਤਕ ਦੇ ਭਰਾ ਸਿਕੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਲਵਪ੍ਰੀਤ ਸਿੰਘ (16 ਸਾਲ) ਦਾ ਪਿੰਡ ਦੀ ਹੀ ਗੁਆਂਢ ਰਹਿੰਦੀ 13 ਸਾਲ ਦੀ ਕੁੜੀ ਨਾਲ ਪ੍ਰੇਮ ਸਬੰਧ ਸੀ। ਜਿਸ ਦੇ ਚੱਲਦਿਆਂ ਕੁੜੀ ਦੇ ਪਰਿਵਾਰ ਵਲੋਂ ਉਸ ਦੇ ਭਰਾ ਨੂੰ ਧਮਕਾਇਆ ਜਾਣ ਲੱਗ ਪਿਆ ਅਤੇ ਉਨ੍ਹਾਂ ਨੇ ਲਵਪ੍ਰੀਤ ਨੂੰ ਕਸਬਾ ਰਈਆ ਵਿਖੇ ਭੇਜ ਦਿੱਤਾ। ਇਸ ਦੇ ਬਾਵਜੂਦ ਵੀ ਪਿੰਡ ਦਾ ਸਰਪੰਚ ਅਖਵਾਉਣ ਵਾਲਾ ਹਰਜੀਤ ਸਿੰਘ ਸ਼ਾਹ ਅਤੇ ਕੁੜੀ ਦਾ ਪਰਿਵਾਰ ਉਸ ਦੇ ਭਰਾ ਲਵਪ੍ਰੀਤ ਸਿੰਘ ਨੂੰ ਫੋਨ ਕਰਕੇ ਧਮਕੀਆਂ ਦਿੰਦਾ ਰਿਹਾ ਅਤੇ ਕਿਹਾ ਕਿ ਅਸੀਂ ਤੈਨੂੰ ਜਾਨ ਤੋਂ ਮਾਰ ਦੇਣਾ ਹੈ।

ਇਹ ਵੀ ਪੜ੍ਹੋ :  ਪੰਜਾਬ ’ਚ ਫਿਲਹਾਲ ਕੋਵਿਡ ਸਬੰਧੀ ਨਵੀਆਂ ਪਾਬੰਦੀਆਂ ਲਾਉਣ ਸਬੰਧੀ ਕੋਈ ਫੈਸਲਾ ਨਹੀਂ

PunjabKesari

ਬੀਤੇ ਦਿਨ ਉਸ ਦਾ ਭਰਾ ਵਾਪਸ ਪਿੰਡ ਆਇਆ ਜਿਸ ਨੇ ਕੁੜੀ ਦੇ ਪਰਿਵਾਰ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਨੌਜਵਾਨ ਨੇ ਮਰਨ ਤੋਂ ਪਹਿਲਾਂ ਆਪਣੀ ਵੀਡੀਓ ਮੋਬਾਈਲ ’ਤੇ ਬਣਾਈ ਅਤੇ ਸੁਸਾਇਡ ਨੋਟ ਵੀ ਲਿਖਿਆ। ਜਿਸ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਲਿਆ ਹੈ। ਉਧਰ ਮ੍ਰਿਤਕ ਨੌਜਵਾਨ ਦੀ ਭੂਆ ਨੇ ਕਿਹਾ ਕਿ ਜਿੰਨਾਂ ਚਿਰ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ, ਓਨੀ ਦੇਰ ਤੱਕ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਐੱਸ. ਐੱਚ. ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਧਾਰਾ 306 ਅਧੀਨ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ :  ਪੰਜਾਬ ਦੇ ਪ੍ਰਾਈਵੇਟ ਸਕੂਲਾਂ ਲਈ ਵੱਡੀ ਖ਼ਸ਼ਖ਼ਬਰੀ, ਪਹਿਲੀ ਵਾਰ ‘ਫੈਪ ਸਟੇਟ ਐਵਾਰਡ’ ਦੇਣ ਦਾ ਐਲਾਨ

ਨੋਟ: ਇਸ ਖਬਰ ਬਾਰੇ ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

Anuradha

Content Editor

Related News