ਮਾਨਸਿਕ ਪ੍ਰੇਸ਼ਾਨੀ ਕਾਰਨ ਔਰਤ ਨੇ ਨਹਿਰ ’ਚ ਮਾਰੀ ਛਾਲ, ਮੌਤ
Wednesday, Aug 15, 2018 - 06:39 AM (IST)
ਲੁਧਿਆਣਾ, (ਰਿਸ਼ੀ)- ਥਾਣਾ ਡਾਬਾ ਦੇ ਇਲਾਕੇ ’ਚ ਮਾਨਸਿਕ ਪ੍ਰੇਸ਼ਾਨੀ ਕਾਰਨ ਇਕ ਔਰਤ ਨੇ ਨਹਿਰ ਵਿਚ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ। ਇਸ ਮਾਮਲੇ ਵਿਚ ਪੁਲਸ ਨੇ ਪਤੀ ਦੇ ਬਿਆਨ ’ਤੇ ਧਾਰਾ 174 ਦੀ ਕਾਰਵਾਈ ਕੀਤੀ ਹੈ।
ਜਾਂਚ ਅਧਿਕਾਰੀ ਰਾਜ ਕੁਮਾਰ ਅਨੁਸਾਰ ਮ੍ਰਿਤਕ ਦੀ ਪਛਾਣ ਰੇਣੂ (42) ਨਿਵਾਸੀ ਆਜ਼ਾਦ ਨਗਰ, ਨਿਊ ਸ਼ਿਮਲਾਪੁਰੀ ਦੇ ਰੂਪ ਵਿਚ ਹੋਈ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਪਤੀ ਨੇ ਦੱਸਿਆ ਕਿ ਪਤਨੀ ਕਾਫੀ ਸਮੇਂ ਤੋਂ ਬੀਮਾਰ ਸੀ, ਜਿਸ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਹੀ ਸੀ। ਸੋਮਵਾਰ ਘਰੋਂ ਬਿਨਾਂ ਦੱਸੇ ਕਿਤੇ ਚਲੀ ਗਈ, ਮੰਗਲਵਾਰ ਨੂੰ ਉਨ੍ਹਾਂ ਨੂੰ ਸਿੱਧਵਾਂ ਨਹਿਰ ’ਚ ਲਾਸ਼ ਮਿਲਣ ਦੀ ਸੂਚਨਾ ਮਿਲੀ। ਜਦ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਲਾਸ਼ ਉਸ ਦੀ ਪਤਨੀ ਦੀ ਸੀ।
