ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਨੌਜਵਾਨ ਕਿਸਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ

Sunday, Jun 11, 2023 - 07:51 PM (IST)

ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਨੌਜਵਾਨ ਕਿਸਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ

ਮਲੋਟ (ਸ਼ਾਮ ਜੁਨੇਜਾ) : ਅੱਜ ਸਵੇਰੇ ਢਾਣੀ ਕੱਟਿਆਂਵਾਲੀ ਵਿਖੇ ਇਕ ਨੌਜਵਾਨ ਕਿਸਾਨ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲਸ ਵੱਲੋਂ 174 ਦੀ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਕਬਰਵਾਲਾ ਦੇ ਐੱਸ. ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਜੱਜਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਢਾਣੀ ਕੱਟਿਆਂਵਾਲੀ ਨੇ ਅੱਜ ਸਵੇਰੇ ਆਪਣੇ ਘਰ ਅੰਦਰ ਕਮਰੇ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਜੱਜਵਿੰਦਰ ਸਿੰਘ ਦੀ ਪਤਨੀ ਕੁਲਦੀਪ ਕੌਰ ਨੇ ਪੁਲਸ ਨੂੰ ਦਰਜ ਬਿਆਨਾਂ ’ਚ ਕਿਹਾ ਕਿ ਪਿਛਲੇ 2 ਸੀਜ਼ਨ ਉਨ੍ਹਾਂ ਦੀਆਂ ਫਸਲਾਂ ਖ਼ਰਾਬ ਹੋ ਗਈਆਂ।

ਇਹ ਖ਼ਬਰ ਵੀ ਪੜ੍ਹੋ : ਨਾਪਾਕ ਹਰਕਤਾਂ ਤੋਂ ਪਾਕਿਸਤਾਨ ਨਹੀਂ ਆ ਰਿਹਾ ਬਾਜ਼, ਭਾਰਤੀ ਸਰਹੱਦ ’ਚ ਮੁੜ ਦਾਖ਼ਲ ਹੋਇਆ ਡ੍ਰੋਨ

ਇਸ ਤੋਂ ਉਨ੍ਹਾਂ ਟਰੈਕਟਰ ਲਿਆ ਸੀ, ਜਿਸ ਦੀਆਂ ਕਿਸ਼ਤਾਂ ਵਗੈਰਾ ਅਤੇ ਹੋਰ ਲੈਣ-ਦੇਣ ਸੀ, ਜਿਸ ਕਰਕੇ ਉਸ ਦਾ ਪਤੀ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਅੱਜ ਸਵੇਰੇ ਉਸ ਨੇ ਆਪਣੇ ਕਮਰੇ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜ਼ਿਕਰਯੋਗ ਹੈ ਕਿ ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 3 ਬੱਚੇ ਛੱਡ ਗਿਆ ਹੈ। ਛੁੱਟੀਆਂ ਕਰਕੇ ਉਸ ਦੀ ਪਤਨੀ ਬੱਚਿਆਂ ਨੂੰ ਲੈ ਕੇ ਪੇਕੇ ਗਈ ਹੋਈ ਸੀ, ਪਿੱਛੋਂ ਉਸ ਨੇ ਇਹ ਕਦਮ ਚੁੱਕ ਲਿਆ। ਐੱਸ. ਆਈ. ਮਹਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਉਪਰੰਤ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕੀਤੀ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ : 9 ਦਿਨ ਪਹਿਲਾਂ ਹੋਇਆ ਸੀ ਵਿਆਹ, ਚਿੱਟੇ ਨੇ ਲਈ ਨੌਜਵਾਨ ਦੀ ਜਾਨ


author

Manoj

Content Editor

Related News