ਬੇਮੌਸਮੇ ਮੀਂਹ ਤੇ ਗੜ੍ਹੇਮਾਰੀ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਪੱਕੀ ਫਸਲ ਦਾ ਹੋਇਆ ਨੁਕਸਾਨ

Monday, Apr 15, 2024 - 08:20 PM (IST)

ਬੇਮੌਸਮੇ ਮੀਂਹ ਤੇ ਗੜ੍ਹੇਮਾਰੀ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਪੱਕੀ ਫਸਲ ਦਾ ਹੋਇਆ ਨੁਕਸਾਨ

ਟਾਂਡਾ ਉੜਮੁੜ, (ਪਰਮਜੀਤ ਸਿੰਘ ਮੋਮੀ)- ਮੌਸਮ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਕੀਤੀ ਗਈ ਭਵਿੱਖਬਾਣੀ ਅਨੁਸਾਰ ਸੋਮਵਾਰ ਸ਼ਾਮ ਟਾਂਡਾ ਇਲਾਕੇ ਦੇ ਵਿੱਚ ਹੋਈ ਗੜ੍ਹੇਮਾਰੀ ਤੇ ਭਾਰੀ ਬਾਰਿਸ਼  ਕਾਰਨ ਹਾੜੀ ਦੀ ਪ੍ਰਮੁੱਖ ਪੱਕੀ ਹੋਈ ਕਣਕ ਦੀ ਫਸਲ ਦਾ ਜਿੱਥੇ ਨੁਕਸਾਨ ਹੋਇਆ ਹੈ ਹੈ ਉੱਥੇ ਹੀ ਹੁਣ ਇਲਾਕੇ ਵਿੱਚ ਕਣਕ ਦੀ ਵਾਢੀ ਦੇਰ ਨਾਲ ਸ਼ੁਰੂ ਹੋਵੇਗੀ। ਹਾਲਾਂਕਿ ਪਿਛਲੇ ਦੋ-ਤਿੰਨ ਦਿਨਾਂ ਤੋਂ ਇਲਾਕੇ ਵਿੱਚ ਬੱਦਲ ਛਾਏ ਹੋਏ ਸਨ ਪਰ ਅੱਜ ਸ਼ਾਮ ਹੋਈ ਹਲਕੀ ਗੜ੍ਹੇ ਮਾਰੀ ਅਤੇ ਭਾਰੀ ਬਾਰਿਸ਼ ਕਾਰਨ ਜਿੱਥੇ ਨੀਵਿਆਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਉੱਥੇ ਕਣਕ ਦੀ ਪੱਕੀ ਹੋਈ ਫਸਲ 'ਤੇ ਹੋਈ ਬਾਰਿਸ਼ ਨੇ ਕਿਸਾਨਾਂ ਦੀਆਂ ਆਸਾਂ ਤੇ ਉਮੀਦਾਂ ਤੇ ਪਾਣੀ ਫੇਰ ਦਿੱਤਾ ਹੈ। 

PunjabKesari

ਜ਼ਿਕਰਯੋਗ ਹੈ ਕਿ ਬੀਤੀ 13 ਅਪ੍ਰੈਲ ਨੂੰ ਹੀ ਵਿਸਾਖੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਅਤੇ ਕਣਕ ਦੀ ਫਸਲ ਦੀ ਵਾਢੀ ਸਬੰਧੀ ਤਿਆਰੀ ਕੀਤੀ ਜਾ ਰਹੀ ਸੀ ਪਰ ਅਚਾਨਕ ਹੀ ਆਈ ਭਾਰੀ ਬਾਰਿਸ਼ ਕਾਰਨ ਕਿਸਾਨਾਂ ਦੀ ਇਹ ਫਸਲ ਦਾ ਨੁਕਸਾਨ ਹੋਵੇਗਾ ਜਿਸ ਦੇ ਚਲ ਕਣਕ ਦੇ ਝਾੜ 'ਤੇ ਬੁਰਾ ਅਸਰ ਪਵੇਗਾ। ਬੀਤੀ ਸ਼ਾਮ ਹੋਈ ਭਾਰੀ ਬਾਰਿਸ਼ ਕਾਰਨ ਖੇਤਾਂ ਵਿੱਚ ਕਾਫੀ ਮਾਤਰਾ ਪਾਣੀ ਖੜ ਗਿਆ।

ਇਸ ਸਬੰਧੀ ਖੇਤੀਬਾੜੀ ਮਾਹਿਰਾਂ ਦਾ ਕਹਿਣਾ ਹੈ ਕਿ ਭਾਰੀ ਮਾਤਰਾ ਵਿੱਚ ਹੋਈ ਬਾਰਿਸ਼ ਕਣਕ ਦੀ ਫਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗੀ। ਬਾਰਿਸ਼ ਕਾਰਨ ਪਿਛਲੇ ਦਿਨਾਂ ਤੋਂ ਤਾਪਮਾਨ ਵਿੱਚ ਹੋਏ ਅਚਾਨਕ ਹੀ ਵਾਧੇ ਵਿੱਚ ਗਿਰਾਵਟ ਵੀ ਦੇਖਣ ਨੂੰ ਮਿਲੀ ਹੈ।

ਕਿਸਾਨਾਂ ਵੱਲੋਂ ਰੱਬ ਅੱਗੇ ਅਰਦਾਸ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੀ ਕਣਕ ਦੀ ਪੱਕੀ ਹੋਈ ਫਸਲ ਦੀ ਵਾਢੀ ਸਹੀ ਤਰੀਕੇ ਨਾਲ ਹੋ ਜਾਵੇ ਨਹੀਂ ਤਾਂ ਪਹਿਲਾਂ ਤੋਂ ਹੀ ਆਰਥਿਕਤਾ ਤੇ ਮੰਦਹਾਲੀ ਦਾ ਸ਼ਿਕਾਰ ਹੋਏ ਕਿਸਾਨਾਂ ਲਈ ਆਉਣ ਵਾਲਾ ਸਮਾਂ ਮੁਸ਼ਕਿਲ ਭਰਿਆ ਹੋਵੇਗਾ।


author

Rakesh

Content Editor

Related News