ਗੁਰਦੁਆਰਾ ਦੂਖ ਨਿਵਾਰਨ ਸਾਹਿਬ ’ਚ ਸ਼ਰਾਬ ਪੀਣ ਵਾਲੀ ਜਨਾਨੀ ਦੀ ਹੋਈ ਅਸਲ ਸ਼ਨਾਖਤ, ਪਰਿਵਾਰ ਆਇਆ ਸਾਹਮਣੇ
Tuesday, May 16, 2023 - 06:33 PM (IST)

ਪਟਿਆਲਾ (ਪਰਮੀਤ) : ਗੁਰਦੁਆਰਾ ਸ਼੍ਰੀ ਦੂਖਨਿਵਾਰਨ ਸਾਹਿਬ ਦੇ ਸਰੋਵਰ ਕੰਢੇ ਸ਼ਰਾਬ ਪੀਣ ਕਾਰਨ ਗੋਲ਼ੀਆਂ ਮਾਰ ਕੇ ਕਤਲ ਕੀਤੀ ਔਰਤ ਦਾ ਪਰਿਵਾਰ ਸਾਹਮਣੇ ਆਇਆ ਹੈ। ਮ੍ਰਿਤਕਾ ਦੇ ਭਰਾ ਹਰਮੇਲ ਸਿੰਘ ਨੇ ਉਸਦੀ ਸ਼ਨਾਖ਼ਤ ਕੀਤੀ ਹੈ। ਉਸਨੇ ਪੁਲਸ ਨੂੰ ਦੱਸਿਆ ਕਿ ਉਸ ਔਰਤ ਦਾ ਅਸਲੀ ਨਾਂ ਕੁਲਵਿੰਦਰ ਕੌਰ ਹੈ ਜੋ ਜਗਰੂਪ ਸਿੰਘ ਵਾਸੀ ਅਸਮਾਨਪੁਰ ਜ਼ਿਲ੍ਹਾ ਪਟਿਆਲਾ ਦੀ ਧੀ ਹੈ। ਪੁਲਸ ਮੁਤਾਬਕ ਉਸਦੇ ਭਰਾ ਨੇ ਦੱਸਿਆ ਕਿ ਕੁਲਵਿੰਦਰ ਕੌਰ ਦਾ ਵਿਆਹ ਸੰਗਰੂਰ ਦੇ ਮੁਨਸ਼ੀ ਵਾਲਾ ਇਲਾਕੇ ਦੇ ਰਹਿਣ ਵਾਲੇ ਵਿਅਕਤੀ ਨਾਲ ਹੋਇਆ ਸੀ ਜਿਸ ਨਾਲ ਉਸ ਦਾ ਕੁਝ ਸਾਲ ਪਹਿਲਾਂ ਤਲਾਕ ਹੋ ਗਿਆ ਸੀ।
ਇਹ ਵੀ ਪੜ੍ਹੋ : ਗੁਰਦੁਆਰਾ ਦੂਖ ਨਿਵਾਰਣ ਸਾਹਿਬ ਵਿਖੇ ਹੋਏ ਜਨਾਨੀ ਦੇ ਕਤਲ ’ਚ ਐੱਸ. ਐੱਸ. ਪੀ. ਦਾ ਸਨਸਨੀਖੇਜ਼ ਖ਼ੁਲਾਸਾ
ਕੁਲਵਿੰਦਰ ਕੌਰ 7 ਸਾਲ ਪਹਿਲਾਂ ਅਰਬਨ ਸਟੇਟ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦੀ ਸੀ, ਜਿਥੇ ਉਸਨੇ ਆਪਣਾ ਜਾਅਲੀ ਆਧਾਰ ਕਾਰਡ ਪਰਵਿੰਦਰ ਕੌਰ ਦੇ ਨਾਂ ’ਤੇ ਬਣਵਾਇਆ ਸੀ। ਇਨ੍ਹੀਂ ਦਿਨੀਂ ਉਹ ਜ਼ੀਰਕਪੁਰ ਵਿਚ ਇਕ ਸੈਲੂਨ ਵਿਚ ਕੰਮ ਕਰਦੀ ਸੀ। ਮ੍ਰਿਤਕ ਦੀ ਲਾਸ਼ ਦੀ ਸ਼ਨਾਖਤ ਤੋਂ ਬਾਅਦ ਪਰਿਵਾਰ ਵੱਲੋਂ ਪੋਸਟਮਾਰਟਮ ਕਰਵਾ ਕੇ ਦੇਰ ਰਾਤ ਰਾਜਪੁਰਾ ਰੋਡ ’ਤੇ ਸਥਿਤ ਵੀਰ ਜੀ ਸ਼ਮਸ਼ਾਨਘਾਟ ’ਚ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਮਹਿੰਗੀ ਹੋਈ ਬਿਜਲੀ, ਨਵੀਂਆਂ ਦਰਾਂ ਕੀਤੀਆਂ ਗਈਆਂ ਜਾਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani