ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
Friday, Jun 22, 2018 - 01:01 AM (IST)
ਬਟਾਲਾ, (ਬੇਰੀ)- ਬੀਤੀ ਰਾਤ ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ ਹੋ ਗਈ ਹੈ। ਰੇਲਵੇ ਸਟੇਸ਼ਨ ਦੇ ਚੌਕੀ ਇੰਚਾਰਜ ਏ. ਐੱਸ. ਆਈ. ਪ੍ਰਮੋਦ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਜੰਮੂ ਤੋਂ ਬਠਿੰਡਾ ਜਾ ਰਹੀ ਐੱਕਸਪ੍ਰੈਸ ਗੱਡੀ ਦੀ ਲਪੇਟ ’ਚ ਆਉਣ ਨਾਲ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ’ਚ ਸ਼ਾਨਖਤ ਲਈ ਰੱਖਵਾ ਦਿੱਤਾ ਹੈ ਅਤੇ ਉਕਤ ਵਿਅਕਤੀ ਨੇ ਕਾਲੇ ਰੰਗ ਦੀ ਪੈਂਟ, ਚਿੱਟੀ ਕਮੀਜ ਅਤੇ ਰੰਗ ਸਾਵਲਾ ਹੈ।
