ਦੁਰਗਿਆਣਾ ਮੰਦਰ ਲਈ ਨਵਜੋਤ ਸਿੱਧੂ ਨੇ ਜਾਰੀ ਕੀਤੀ 11 ਕਰੋੜ ਦੀ ਗ੍ਰਾਂਟ (ਵੀਡੀਓ)

01/21/2018 7:36:03 PM

ਅੰਮ੍ਰਿਤਸਰ (ਸੁਮਿਤ) : ਸ਼੍ਰ੍ਰੀ ਦੁਰਗਿਆਣਾ ਮੰਦਿਰ ਦੇ ਸੁੰਦਰੀਕਰਨ ਦਾ ਪ੍ਰਾਜੈਕਟ ਜੋ ਪਿਛਲੇ ਲੰਮੇ ਸਮੇਂ ਤੋਂ ਲਟਕਿਆ ਪਿਆ ਸੀ, ਉਸਦੇ ਜਲਦੀ ਮੁਕੰਮਲ ਹੋਣ ਦੀ ਉਮੀਦ ਬੱਝੀ ਹੈ। ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੰਦਰ ਦੇ ਵਿਕਾਸ ਲਈ 11 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਪ੍ਰਾਜੈਕਟ ਦਾ ਜਾਇਜ਼ਾ ਲੈਣ ਪਹੁੰਚੇ ਸਿੱਧੂ ਨੇ ਮੰਦਿਰ 'ਚ ਮੱਥਾ ਟੇਕਿਆ ਤੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਤੋਂ ਇਲਾਵਾ ਸਿੱਧੂ ਨੇ ਲੋੜ ਪੈਣ 'ਤੇ ਹੋਰ 7 ਕਰੋੜ ਰੁਪਏ ਦੇਣ ਦਾ ਵਾਅਦਾ ਵੀ ਕੀਤਾ। ਨਾਲ ਹੀ ਇਹ ਵੀ ਦੱਸ ਦੇਈਏ ਕਿ ਪਿਛਲੀ ਸਰਕਾਰ ਨੇ ਇਸ ਪ੍ਰਾਜੈਕਟ ਲਈ 25 ਕਰੋੜ ਦੇਣ ਦਾ ਐਲਾਨ ਕੀਤਾ ਸੀ ਪਰ ਇਹ ਪ੍ਰਾਜੈਕਟ ਅਜੇ ਤੱਕ ਅਧੂਰਾ ਪਿਆ ਹੈ।