ਲੁੱਟ ਦੀ ਵਾਰਦਾਤ ਦੌਰਾਨ ਜਾਨ ਗੁਆਉਣ ਵਾਲੇ ਬੱਚੇ ਤੇ ਕੁੜੀ ਦਾ ਗ਼ਮਗੀਨ ਮਾਹੌਲ ’ਚ ਹੋਇਆ ਸਸਕਾਰ

Sunday, Mar 05, 2023 - 10:19 PM (IST)

ਲੁੱਟ ਦੀ ਵਾਰਦਾਤ ਦੌਰਾਨ ਜਾਨ ਗੁਆਉਣ ਵਾਲੇ ਬੱਚੇ ਤੇ ਕੁੜੀ ਦਾ ਗ਼ਮਗੀਨ ਮਾਹੌਲ ’ਚ ਹੋਇਆ ਸਸਕਾਰ

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਟਾਂਡਾ ਦੇ ਪਿੰਡ ਪੁਲ ਪੁਖਤਾ ਨਜ਼ਦੀਕ ਬੀਤੀ ਸ਼ਾਮ ਵਾਪਰੇ ਦਰਦਨਾਕ ਹਾਦਸੇ ਦੌਰਾਨ ਬੱਚੇ ਅਤੇ ਲੜਕੀ ਦੀ ਮੌਤ ਦਾ ਕਾਰਨ ਬਣਨ ਵਾਲੇ ਦੋ ਅਣਪਛਾਤੇ ਲੁਟੇਰਿਆਂ ਤੇ ਟਰੈਕਟਰ ਚਾਲਕ ਦੇ ਖਿਲਾਫ ਟਾਂਡਾ ਪੁਲਸ ਨੇ ਮਾਮਲਾ ਦਰਜ ਕਰਨ ਉਪਰੰਤ ਹੁਣ ਪੁਲਸ ਨੇ ਟਰੈਕਟਰ ਚਾਲਕ ਸੁਨੀਲ ਪੁੱਤਰ ਇਲਿਆਸ ਵਾਸੀ ਹਰਚੋਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਹਾਲਾਂਕਿ ਅਜੇ ਵੀ ਲੁਟੇਰੇ ਪੁਲਸ ਦੀ ਗ੍ਰਿਫ਼ਤ ’ਚੋਂ ਬਾਹਰ ਹਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਉੱਦਮ ਕਰ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਦੇ ਪਿਤਾ ਨੇ ਸੋਸ਼ਲ ਮੀਡੀਆ ’ਤੇ ਸਿੱਧੂ ਦੀ ਬਰਸੀ ਨੂੰ ਲੈ ਕੇ ਸਾਂਝੀ ਕੀਤੀ ਪੋਸਟ

ਉਧਰ ਅੱਜ ਇਸ ਹਾਦਸੇ ’ਚ ਮਾਰੇ ਗਏ  6 ਵਰ੍ਹਿਆਂ ਦੇ ਗੁਰਭੇਜ ਦੇ ਪਿਤਾ ਚਰਨਜੀਤ ਸਿੰਘ ਦੇ ਦੁਬਈ ਤੋਂ ਵਾਪਸ ਆਉਣ ’ਤੇ ਅਤੇ ਗਗਨਦੀਪ ਕੌਰ ਦੇ ਮਾਪਿਆਂ ਦੇ ਉੱਤਰ ਪ੍ਰਦੇਸ਼ ਤੋਂ ਇਥੇ ਆਉਣ ’ਤੇ ਪਿੰਡ ਪੁਲ ਪੁਖਤਾ ਵਿਚ ਬੇਹੱਦ ਗਮਗੀਨ ਮਾਹੌਲ ’ਚ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਵਿਧਾਇਕ ਜਸਵੀਰ ਸਿੰਘ ਰਾਜਾ,  ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ ਅਤੇ ਅਰਵਿੰਦਰ ਸਿੰਘ ਰਸੂਲਪੁਰ ਸਮੇਤ ਵੱਡੀ ਗਿਣਤੀ ’ਚ ਮੌਜੂਦ ਲੋਕਾਂ ਨੇ ਨਮ ਅੱਖਾਂ ਨਾਲ ਦੋਵਾਂ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਹਾਦਸੇ ਦਾ ਸ਼ਿਕਾਰ ਹੋਏ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਨੂੰ ਜਲਦ ਤੋਂ ਜਲਦ ਹਾਦਸੇ ਲਈ ਜ਼ਿੰਮੇਵਾਰ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ।

ਇਹ ਖ਼ਬਰ ਵੀ ਪੜ੍ਹੋ : ਖ਼ੁਫ਼ੀਆ ਏਜੰਸੀਆਂ ਦੇ ਰਾਡਾਰ ’ਤੇ ਅੰਮ੍ਰਿਤਪਾਲ, ਵਿਦੇਸ਼ਾਂ ਤੋਂ ਹੋ ਰਹੀ ਫੰਡਿੰਗ ਦਾ ਵੇਰਵਾ ਹੋ ਰਿਹਾ ਤਿਆਰ


author

Manoj

Content Editor

Related News