ਕੜਾਕੇ ਦੀ ਠੰਢ ਦੌਰਾਨ ਮੌਸਮ ਵਿਭਾਗ ਨੇ ਜਾਰੀ ਕੀਤਾ ਆਰੇਂਜ ਅਲਰਟ

01/09/2024 7:07:20 PM

ਚੰਡੀਗੜ੍ਹ (ਪਾਲ) : ਸੋਮਵਾਰ ਵੀ ਸ਼ਹਿਰ ’ਚ ਧੁੰਦ ਦੇਖਣ ਨੂੰ ਮਿਲੀ, ਹਾਲਾਂਕਿ ਥੋੜ੍ਹੀ ਦੇਰ ਲਈ ਹਲਕੀ ਧੁੱਪ ਵੀ ਨਿਕਲੀ ਪਰ ਠੰਡ ’ਤੇ ਉਸਦਾ ਜ਼ਿਆਦਾ ਅਸਰ ਨਹੀਂ ਹੋਇਆ। ਵੱਧ ਤੋਂ ਵੱਧ ਤਾਪਮਾਨ ’ਚ ਮਾਮੂਲੀ ਵਾਧਾ ਹੋਇਆ ਹੈ। ਸੋਮਵਾਰ ਵੱਧ ਤੋਂ ਵੱਧ ਤਾਪਮਾਨ 13.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋਕਿ ਆਮ ਨਾਲੋਂ ਦੋ ਡਿਗਰੀ ਘੱਟ ਸੀ। ਬੀਤੀ ਰਾਤ ਘੱਟੋ-ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ ਦਰਜ ਹੋਇਆ। ਮੌਸਮ ਵਿਭਾਗ ਨੇ ਮੰਗਲਵਾਰ ਲਈ ਓਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਅਗਲੇ ਤਿੰਨ ਦਿਨਾਂ ਤਕ ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ, ਜਦਕਿ ਘੱਟੋ-ਘੱਟ ਤਾਪਮਾਨ ਆਮ ਵਾਂਗ ਰਹੇਗਾ।

ਇਹ ਵੀ ਪੜ੍ਹੋ : ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ, ਝਾਕੀਆਂ ਵੀ ਹੋਣਗੀਆਂ ਖਿੱਚ ਦਾ ਕੇਂਦਰ 

ਅੱਗੇ ਇਸ ਤਰ੍ਹਾਂ ਰਹੇਗਾ ਤਾਪਮਾਨ
► ਮੰਗਲਵਾਰ ਬੱਦਲ ਛਾਏ ਰਹਿਣਗੇ, ਸਵੇਰੇ ਅਤੇ ਸ਼ਾਮ ਨੂੰ ਧੁੰਦ ਛਾਈ ਰਹੇਗੀ, ਦਿਨ ਦਾ ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 8 ਡਿਗਰੀ ਰਹਿ ਸਕਦਾ ਹੈ।
► ਬੁੱਧਵਾਰ ਵੀ ਬੱਦਲ ਛਾਏ ਰਹਿਣਗੇ। ਸਵੇਰੇ ਅਤੇ ਸ਼ਾਮ ਨੂੰ ਧੁੰਦ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਅਤੇ ਘੱਟੋ-ਘੱਟ 7 ਡਿਗਰੀ ਰਹਿ ਸਕਦਾ ਹੈ।
► ਬੁੱਧਵਾਰ ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ, ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 7 ਡਿਗਰੀ ਰਹਿ ਸਕਦਾ ਹੈ।   

ਦੱਸ ਦਈਏ ਕਿ ਐਤਵਾਰ ਦਾ ਦਿਨ ਸ਼ਿਮਲਾ ਤੋਂ ਵੀ ਠੰਡਾ ਰਿਕਾਰਡ ਹੋਇਆ। ਸ਼ਿਮਲਾ ’ਚ ਵੱਧ ਤੋਂ ਵੱਧ ਤਾਪਮਾਨ 14.8 ਡਿਗਰੀ ਰਿਹਾ। ਉਥੇ ਹੀ ਚੰਡੀਗੜ੍ਹ ’ਚ ਦਿਨ ਦਾ ਤਾਪਮਾਨ 11.4 ਡਿਗਰੀ ਰਿਕਾਡ ਹੋਇਆ। ਉਥੇ ਹੀ ਸਿੱਖਿਆ ਵਿਭਾਗ ਨੇ ਪ੍ਰੀ-ਨਰਸਰੀ ਤੋਂ 8ਵੀਂ ਜਮਾਤ ਤਕ ਦੀਆਂ ਛੁੱਟੀਆਂ 14 ਜਨਵਰੀ ਤਕ ਵਧਾ ਦਿੱਤੀਆਂ ਹਨ। ਤਾਪਮਾਨ 5 ਡਿਗਰੀ ਦੀ ਗਿਰਾਵਟ ਦੇ ਨਾਲ ਐਤਵਾਰ ਦਾ ਦਿਨ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 11.4 ਡਿਗਰੀ ਦਰਜ ਕੀਤਾ ਗਿਆ। ਮੌਸਮ ਕੇਂਦਰ ਨੇ ਅਗਲੇ ਦੋ ਦਿਨਾਂ ਲਈ ਓਰੇਂਜ ਅਲਰਟ ਜਾਰੀ ਕੀਤਾ ਹੈ। ਇਸ ਮੁਤਾਬਕ ਹੁਣ ਦੇ ਮੁਕਾਬਲੇ ਹੋਰ ਜ਼ਿਆਦਾ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 8 ਅਤੇ 9 ਤਰੀਕ ਨੂੰ ਵੀ ਮੌਸਮ ਕੇਂਦਰ ਵਲੋਂ ਹਲਕੇ ਮੀਂਹ ਦੀ ਸੰਭਾਵਨਾ ਹੈ। ਹਾਲਾਂਕਿ ਚੰਡੀਗੜ੍ਹ ’ਚ ਸੰਭਾਵਨਾਵਾਂ ਘੱਟ ਹਨ ਪਰ ਆਸਪਾਸ ਦੇ ਇਲਾਕਿਆਂ ’ਚ ਮੀਂਹ ਦਾ ਤਾਪਮਾਨ ’ਤੇ ਅਸਰ ਪੈ ਸਕਦਾ ਹੈ। ਕੁਝ ਦਿਨ ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ ਹੈ। ਭਾਵ ਦਿਨ ਹੋਰ ਠੰਡੇ ਹੋ ਸਕਦੇ ਹਨ।   

ਇਹ ਵੀ ਪੜ੍ਹੋ : ਪਾਸਪੋਰਟ ਬਣਾਉਣ ਦੇ ਮਾਮਲੇ 'ਚ ਪੰਜਾਬੀਆਂ ਨੇ ਤੋੜੇ ਸਾਰੇ ਰਿਕਾਰਡ, ਹੈਰਾਨ ਕਰ ਦੇਣਗੇ ਅੰਕੜੇ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Anuradha

Content Editor

Related News