ਨਾਕੇਬੰਦੀ ਦੌਰਾਨ ਵਾਹਨਾਂ ਦੇ ਕੱਟੇ ਚਲਾਨ
Monday, Oct 30, 2017 - 07:22 AM (IST)
ਹਰੀਕੇ ਪੱਤਣ, (ਲਵਲੀ)- ਥਾਣਾ ਹਰੀਕੇ ਪੁਲਸ ਵੱਲੋਂ ਨਵੇਂ ਬਣੇ ਬਾਈਪਾਸ ਪੁਲ 'ਤੇ ਨਾਕੇਬੰਦੀ ਦੌਰਾਨ ਵਾਹਨਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਥਾਣਾ ਮੁਖੀ ਪ੍ਰਭਜੀਤ ਸਿੰਘ ਗਿੱਲ ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਂਕਿੰਗ ਕੀਤੀ ਗਈ ਤੇ ਅਧੂਰੇ ਕਾਗਜ਼ਾਤ ਤੇ ਬਿਨਾਂ ਹੈਲਮਟ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ।
