ਚੋਣ ਜ਼ਾਬਤੇ ਦੌਰਾਨ ਜਲੰਧਰ ''ਚ ਚੱਲੀਆਂ ਸ਼ਰੇਆਮ ਗੋਲ਼ੀਆਂ

Thursday, May 09, 2024 - 07:10 PM (IST)

ਚੋਣ ਜ਼ਾਬਤੇ ਦੌਰਾਨ ਜਲੰਧਰ ''ਚ ਚੱਲੀਆਂ ਸ਼ਰੇਆਮ ਗੋਲ਼ੀਆਂ

ਜਲੰਧਰ- ਲੋਕ ਸਭਾ ਚੋਣਾਂ ਨੂੰ ਲੈ ਕੇ ਜਾਰੀ ਚੋਣ ਜ਼ਾਬਤੇ ਦਰਮਿਆਨ ਜਲੰਧਰ 'ਚ ਗੋਲ਼ੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਇਕਹਰੀ ਪੁਲ ਨੇੜੇ ਦੇਰ ਰਾਤ ਗੋਲ਼ੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ 'ਚ ਸਵਾਰ ਤਿੰਨ ਨੌਜਵਾਨਾਂ ਨੇ ਹਵਾ 'ਚ ਗੋਲ਼ੀਆਂ ਚਲਾਈਆਂ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕਹਰੀ ਪੁਲੀ ਚੌਂਕ 'ਤੇ ਦੋ ਧਿਰਾਂ 'ਚ ਝਗੜਾ ਹੋ ਗਿਆ ਅਤੇ ਇਸ ਦੌਰਾਨ ਕਾਰ ਚਾਲਕ ਨੇ ਗੋਲ਼ੀਆਂ ਚਲਾ ਦਿੱਤੀਆਂ। ਪੁਲਸ ਨੇ ਮੌਕੇ ਤੋਂ ਕੋਈ ਖੋਲ ਬਰਾਮਦ ਨਹੀਂ ਕੀਤਾ ਹੈ। ਪੁਲਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਸਬੰਧੀ ਪੀੜਤ ਧਿਰ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਦੌਰਾਨ ਦੂਜੀ ਧਿਰ ਨੇ ਗੋਲ਼ੀਆਂ ਚਲਾ ਦਿੱਤੀਆਂ ਅਤੇ ਉਨ੍ਹਾਂ ਨੇ ਆਪਣੀ ਕਾਰ ਭਜਾ ਕੇ ਆਪਣੀ ਜਾਨ ਬਚਾਈ।

ਇਹ ਵੀ ਪੜ੍ਹੋ- ਪਿਆਕੜਾਂ ਲਈ ਖ਼ਾਸ ਖ਼ਬਰ, ਖੁੱਲ੍ਹ ਗਏ ਨਵੇਂ ਸ਼ਰਾਬ ਦੇ ਠੇਕੇ, ਰੇਹੜੀਆਂ ’ਤੇ ਸ਼ਰਾਬ ਪਿਲਾਉਣ ਦੀ ਦਿੱਤੀ ਪਰਮਿਸ਼ਨ


author

shivani attri

Content Editor

Related News