ਪੱਥਰੀ ਦੇ ਇਲਾਜ ਦੌਰਾਨ ਨੌਜਵਾਨ ਦੀ ਮੌਤ ! ਡਾਕਟਰਾਂ ਨੇ ਕਿਹਾ ਜਿਊਂਦਾ ਹੈ ਮੁੰਡਾ
Thursday, Sep 26, 2024 - 06:40 PM (IST)
ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਦੇ ਬੱਬਰੀ ਬਾਈਪਾਸ ਨੇੜੇ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਪੱਥਰੀ ਦਾ ਇਲਾਜ ਕਰਵਾਉਣ ਆਏ ਨੌਜਵਾਨ ਦੀ ਹਾਲਤ ਗੰਭੀਰ ਹੋ ਗਈ। ਡਾਕਟਰਾਂ ਨੇ ਨੌਜਵਾਨ ਨੂੰ ਵੈਂਟੀਲੇਟਰ ਤੇ ਲਗਾ ਦਿੱਤਾ ਹੈ, ਪਰ ਦੂਜੇ ਪਾਸੇ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੇਟੇ ਦੀ ਇਲਾਜ ਵਿਚ ਡਾਕਟਰਾਂ ਵੱਲੋਂ ਲਾਪ੍ਰਵਾਹੀ ਕੀਤੀ ਗਈ ਹੈ, ਜਿਸ ਕਰਕੇ ਉਨ੍ਹਾਂ ਦੇ ਬੇਟੇ ਦੀ ਮੌਤ ਹੋ ਚੁੱਕੀ ਹੈ, ਪਰ ਡਾਕਟਰ ਜਾਣ ਬੁੱਝ ਕੇ ਉਸ ਨੂੰ ਵੈਂਟੀਲੇਟਰ 'ਤੇ ਲਗਾ ਕੇ ਜਿਊਂਦਾ ਸਾਬਿਤ ਕਰਨ 'ਚ ਲੱਗੇ ਹੋਏ ਹਨ । ਇਸ ਦੌਰਾਨ ਰੋਸ ’ਚ ਆਏ ਪੀੜਤ ਪਰਿਵਾਰ ਨੇ ਹਸਪਤਾਲ ਦੇ ਬਾਹਰ ਹੀ ਧਰਨਾ ਲਗਾ ਕੇ ਡਾਕਟਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ । ਦੂਜੇ ਪਾਸੇ ਡਾਕਟਰਾਂ ਦਾ ਕਹਿਣਾ ਹੈ ਕਿ ਨੌਜਵਾਨ ਜਿਊਂਦਾ ਹੈ ਅਤੇ ਉਸ ਦੇ ਦਿਮਾਗ 'ਚ ਕਲੌਟ ਆਉਣ ਕਰਕੇ ਉਸ ਦੀ ਹਾਲਤ ਗੰਭੀਰ ਹੋਈ ਹੈ ਅਤੇ ਉਸ ਦਾ ਇਲਾਜ ਕਰਵਾਉਣ ਲਈ ਉਸ ਨੂੰ ਅੰਮ੍ਰਿਤਸਰ ਭੇਜਣ ਦੇ ਲਈ ਕਿਹਾ ਜਾ ਰਿਹਾ ਹੈ ਪਰ ਪਰਿਵਾਰ ਨਹੀਂ ਮੰਨ ਰਿਹਾ।
ਇਹ ਵੀ ਪੜ੍ਹੋ- ਦਿਲਜੀਤ ਦੀ 'ਪੰਜਾਬ 95' ਮੁਸ਼ਕਿਲਾਂ 'ਚ ਘਿਰੀ , ਐੱਸ. ਜੀ. ਪੀ. ਸੀ ਨੇ ਜਤਾਇਆ ਇਤਰਾਜ਼
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਆਸ਼ੂ ਨੂੰ ਗੁਰਦੇ 'ਚ ਪੱਥਰੀ ਦੀ ਸਮੱਸਿਆ ਸੀ ਜਿਸ ਕਰਕੇ ਉਸ ਨੂੰ ਗੁਰਦਾਸਪੁਰ ਦੇ ਬੱਬਰੀ ਬਾਈਪਾਸ ਦੇ ਸਥਿਤ ਇੱਕ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ ਪਰ ਦੇਰ ਰਾਤ ਉਸ ਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ ਅਤੇ ਡਾਕਟਰਾਂ ਵੱਲੋਂ ਉਸ ਨੂੰ ਇੱਕ ਖਾਣ ਲਈ ਗੋਲੀ ਦਿੱਤੀ ਗਈ ਜਿਸ ਤੋਂ ਬਾਅਦ ਉਨ੍ਹਾਂ ਦਾ ਬੇਟਾ ਇਕਦਮ ਬੇਸੁੱਧ ਹੋ ਗਿਆ। ਉਨ੍ਹਾਂ ਕਿਹਾ ਕਿ ਹੁਣ ਡਾਕਟਰਾਂ ਵੱਲੋਂ ਉਸ ਨੂੰ ਵੈਂਟੀਲੇਟਰ 'ਤੇ ਲਗਾ ਦਿੱਤਾ ਗਿਆ । 12 ਵਜੇ ਤੱਕ ਉਨ੍ਹਾਂ ਦੇ ਬੇਟੇ ਨੇ ਕੋਈ ਹੋਸ਼ ਨਹੀਂ ਕੀਤੀ ਅਤੇ ਨਾ ਹੀ ਡਾਕਟਰ ਕੋਈ ਸਹੀ ਜਵਾਬ ਦੇ ਰਹੇ ਹਨ। ਉਨ੍ਹਾਂ ਨੇ ਅਸ਼ੰਕਾ ਜਤਾਈ ਹੈ ਕਿ ਉਨ੍ਹਾਂ ਦੇ ਬੇਟੇ ਦੀ ਮੌਤ ਹੋ ਚੁੱਕੀ ਹੈ, ਪਰ ਡਾਕਟਰ ਨੇ ਉਸ ਨੂੰ ਵੈਂਟੀਲੇਟਰ 'ਤੇ ਲਗਾਇਆ ਹੋਇਆ ਹੈ ਅਤੇ ਅੰਮ੍ਰਿਤਸਰ ਰੈਫਰ ਕਰਨ ਦੀ ਗੱਲ ਕਹਿ ਰਹੇ ਹਨ ਤਾਂ ਜੋ ਉਹ ਆਪਣੇ ਗਲੋਂ ਇਹ ਖਹਿੜਾ ਛੁਡਵਾ ਸਕਣ । ਉਨ੍ਹਾਂ ਨੇ ਕਿਹਾ ਕਿ ਡਾਕਟਰਾਂ ਦੀ ਲਾਪ੍ਰਵਾਹੀ ਕਰਕੇ ਉਨ੍ਹਾਂ ਦੇ ਬੇਟੇ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਡਾਕਟਰਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਕੀ ਕਹਿਣਾ ਡਾਕਟਰ ਦਾ
ਇਸ ਸਬੰਧੀ ਜਦੋਂ ਹਸਪਤਾਲ ਦੇ ਡਾਕਟਰ ਮਨਜੀਤ ਬੱਬਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਨੌਜਵਾਨ ਆਸ਼ੂ ਦਾ ਪੱਥਰੀ ਦਾ ਆਪਰੇਸ਼ਨ ਬਿਲਕੁਲ ਸਫ਼ਲ ਹੋ ਚੁੱਕਿਆ ਸੀ ਪਰ ਅਚਾਨਕ ਰਾਤ ਨੂੰ ਇਸ ਦੇ ਦਿਮਾਗ 'ਚ ਕਲੋਟ ਆਉਣ ਕਰਕੇ ਇਸ ਦੀ ਹਾਲਤ ਵਿਗੜ ਗਈ। ਇਸ ਤੋਂ ਬਾਅਦ ਇਸ ਨੂੰ ਵੈਂਟੀਲੇਟਰ 'ਤੇ ਲਗਾ ਦਿੱਤਾ ਗਿਆ। ਨਿਊਰੋ ਸਰਜਨ ਨੇ ਸੰਪਰਕ ਕੀਤਾ ਗਿਆ ਕਿ ਨੌਜਵਾਨ ਦਾ ਇਲਾਜ ਹੋ ਸਕੇ ,ਪਰ ਪਰਿਵਾਰ ਨੇ ਸਵੇਰੇ ਹੀ ਹਸਪਤਾਲ ਦੇ ਬਾਹਰ ਧਰਨਾ ਲਗਾ ਦਿੱਤਾ ਹੈ ਅਤੇ ਪਰਿਵਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਹੋ ਚੁੱਕੀ ਹੈ ਪਰ ਨੌਜਵਾਨ ਅਜੇ ਜਿਊਂਦਾ ਹੈ। ਡਾਕਟਰਾਂ ਨੇ ਕਿਹਾ ਕਿ ਉਸ ਦੀ ਪਲਸ ਅਤੇ ਬੀ. ਪੀ. ਚੱਲ ਰਿਹਾ ਹੈ ਅਤੇ ਡਾਕਟਰਾਂ ਵਲੋਂ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕੀਤਾ ਜਾ ਰਿਹਾ ਹੈ ਪਰ ਪਰਿਵਾਰ ਉਸ ਨੂੰ ਅੰਮ੍ਰਿਤਸਰ ਨਹੀਂ ਭੇਜਣ ਦੇ ਰਿਹਾ ਅਤੇ ਬਾਹਰ ਧਰਨਾ ਲਗਾ ਕੇ ਬੈਠਾ ਹੋਇਆ ਹੈ ।
ਇਹ ਵੀ ਪੜ੍ਹੋ- ਚਾਰ ਸਾਲ ਪਹਿਲਾਂ ਮਰਨ ਵਾਲੇ ਵਿਅਕਤੀ ਦੇ ਖ਼ਿਲਾਫ਼ FIR ਦਰਜ, ਜਾਣੋ ਕੀ ਰਹੀ ਵਜ੍ਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8