ਭਾਜਪਾ ਆਗੂ ਦੁਸ਼ਯੰਤ ਗੌਤਮ ਨੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਕਿਸਾਨਾਂ ਦੇ ਭਲੇ ਲਈ ਕੀਤੀ ਅਰਦਾਸ

Wednesday, Jan 06, 2021 - 04:14 PM (IST)

ਭਾਜਪਾ ਆਗੂ ਦੁਸ਼ਯੰਤ ਗੌਤਮ ਨੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਕਿਸਾਨਾਂ ਦੇ ਭਲੇ ਲਈ ਕੀਤੀ ਅਰਦਾਸ

ਚੰਡੀਗੜ੍ਹ (ਪਰਦੀਪ) : ਇਤਿਹਾਸਿਕ ਗੁਰਦੁਆਰਾ ਨਾਡਾ ਸਾਹਿਬ ਵਿਖੇ ਮੈਂਬਰ ਪਾਰਲੀਮੈਂਟ ਦੁਸ਼ਯੰਤ ਗੌਤਮ, ਭਾਜਪਾ ਜਨਰਲ ਸਕੱਤਰ, ਜੋ ਕਿ ਪੰਜਾਬ, ਹਰਿਆਣਾ ਅਤੇ ਉਤਰਾਖੰਡ ਦੇ ਪਾਰਟੀ ਮਾਮਲਿਆਂ ਦੇ ਇੰਚਾਰਜ ਹਨ, ਨਤਮਸਤਕ ਹੋਏ। ਇਸ ਮੌਕੇ 'ਤੇ ਦੁਸ਼ਯੰਤ ਗੌਤਮ ਦੇ ਨਾਲ ਤਜਿੰਦਰ ਸਿੰਘ ਸਰਾਂ ਸਟੇਟ ਸਕੱਤਰ, ਭਾਜਪਾ ਚੰਡੀਗੜ੍ਹ ਵੀ ਹਾਜ਼ਰ ਸਨ। ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਨੇਤਾ ਦੁਸ਼ਯੰਤ ਗੌਤਮ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਵੇਲੇ ਉਨ੍ਹਾਂ ਨੇ ਦੇਸ਼ 'ਚ ਸੁੱਖ-ਸ਼ਾਂਤੀ ਅਤੇ ਕਿਸਾਨਾਂ ਦੇ ਭਲੇ ਲਈ ਅਰਦਾਸ ਕੀਤੀ।

ਇਸ ਮੌਕੇ 'ਤੇ ਹਾਜ਼ਰ ਭਾਜਪਾ ਚੰਡੀਗੜ੍ਹ ਸਟੇਟ ਦੇ ਸਕੱਤਰ ਤੇਜਿੰਦਰ ਸਿੰਘ ਸਰਾਂ ਨੇ ਕਿਹਾ ਕਿ ਨਵੇਂ ਸਾਲ 'ਚ ਕਿਸਾਨੀ ਮੁੱਦੇ ਦੇ ਹੱਲ ਦੀ ਨਵੀਂ ਉਮੀਦ  ਨੂੰ ਲੈ ਕੇ ਗੁਰਦੁਆਰਾ ਸਾਹਿਬ ਅਰਦਾਸ ਲਈ ਉਹ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਖੁੱਲ੍ਹੇ ਆਸਮਾਨ ਹੇਠਾਂ ਅਤੇ ਮੀਂਹ ਤੋਂ ਬਾਅਦ ਇਸ ਤਰ੍ਹਾਂ ਕਿਸਾਨਾਂ ਨੂੰ ਰਹਿਣਾ ਬਹੁਤ ਮੁਸ਼ਕਿਲ ਹੋ ਰਿਹਾ ਹੈ। ਹਰ ਰੋਜ਼ ਪੰਜਾਬ ਅਤੇ ਹਰਿਆਣਾ ਤੋਂ ਸੈਂਕੜੇ ਕਿਸਾਨ ਅੰਦੋਲਨ ਵਾਲੀ ਥਾਂ 'ਤੇ ਪਹੁੰਚ ਕੇ ਕਿਸਾਨਾਂ ਦਾ ਜੋਸ਼ ਵਧਾ ਰਹੇ ਹਨ, ਖ਼ਾਸ ਕਰਕੇ ਨੌਜਵਾਨ ਟੀਮਾਂ ਬਜ਼ੁਰਗਾਂ ਦਾ ਖਿਆਲ ਰੱਖਣ 'ਚ ਲੱਗੀਆਂ ਹੋਇਆ ਹਨ ਅਤੇ ਠੰਡ ਅਤੇ ਮੀਂਹ 'ਚ ਪਰਿਵਾਰਾਂ ਨੂੰ ਹੁਣ ਆਪਣੇ ਬਜ਼ੁਰਗਾਂ ਦੀ ਚਿੰਤਾ ਵੀ ਸਤਾ ਰਹੀ ਹੈ। ਭਾਜਪਾ ਨੇਤਾ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਤੇ ਸਰਕਾਰ ਨਾਲ   ਹੁਣ ਤੱਕ ਅੱਠ ਮੀਟਿੰਗਾਂ ਹੋ ਚੁੱਕੀਆਂ ਹਨ, ਜੋ ਕਿ ਸਕਾਰਾਤਮਕ ਦੌਰ 'ਚ ਹੋਈਆਂ। ਇਸ ਲਈ ਅਸੀਂ ਇਹ ਉਮੀਦ ਕਰਦੇ ਹਨ ਕਿ ਜਲਦੀ ਤੋਂ ਜਲਦੀ ਸਰਕਾਰ ਕਿਸਾਨ ਨਾਂ ਦੀਆਂ ਮੰਗਾਂ ਨੂੰ ਲੈ ਕੇ ਅਹਿਮ ਐਲਾਨ ਕਰੇਗੀ।


author

Babita

Content Editor

Related News