''ਦੁਸਹਿਰੇ'' ''ਤੇ ਵੀ ਚੜ੍ਹੇਗਾ ਕਿਸਾਨੀ ਰੰਗ, ਸ਼ਹਿਰਾਂ ਤੇ ਪਿੰਡਾਂ ''ਚ ਬਣਾਈ ਗਈ ਯੋਜਨਾ

10/25/2020 8:34:37 AM

ਚੰਡੀਗੜ੍ਹ (ਅਸ਼ਵਨੀ) : ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਬਿੱਲਾਂ ਦਾ ਵਿਰੋਧ ਕਰ ਰਹੇ ਕਿਸਾਨੀ ਦਾ ਰੰਗ ਦੁਸਹਿਰੇ ਦੇ ਤਿਉਹਾਰ 'ਤੇ ਵੀ ਚੜ੍ਹੇਗਾ ਕਿਉਂਕਿ ਦੁਸਿਹੇਰ ਵਾਲੇ ਦਿਨ ਕਈ ਸ਼ਹਿਰਾਂ ਅਤੇ ਪਿੰਡਾਂ 'ਚ ਰਾਵਣ ਦੀ ਥਾਂ ਪ੍ਰਧਾਨ ਮੰਤਰੀ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਪੁਤਲੇ ਫੂਕੇ ਜਾਣਗੇ। ਇਹ ਯੋਜਨਾ ਕਈ ਸ਼ਹਿਰਾਂ ਅਤੇ ਪਿੰਡਾਂ 'ਚ ਬਣਾਈ ਗਈ ਹੈ। ਪੰਜਾਬ ਯੂਥ ਕਾਂਗਰਸ ਵਲੋਂ ਦੁਸਹਿਰੇ ਮੌਕੇ ਮਾਨਸਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਜਾਵੇਗਾ।

ਇਸ ਤੋਂ ਪਹਿਲਾਂ ਮਾਨਸਾ ਦੇ ਪਿੰਡਾਂ 'ਚ ਇਕ ਸਾਈਕਲ ਰੈਲੀ ਵੀ ਕੱਢੀ ਜਾਵੇਗੀ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣ ਲਈ ਲੋਕਾਂ ਦਾ ਹਜ਼ੂਮ ਇਕੱਠਾ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਸਰਕਾਰ ਕਿਸਾਨਾਂ ਲਈ ਰਾਵਣ ਦੀ ਤਰ੍ਹਾਂ ਹੈ ਅਤੇ ਜਲਦੀ ਹੀ ਮੋਦੀ ਸਰਕਾਰ ਦੇ ਹੰਕਾਰ ਦਾ ਖਾਤਮਾ ਕਰ ਦਿੱਤਾ ਜਾਵੇਗਾ।

Babita

This news is Content Editor Babita