ਜਲੰਧਰ ’ਚ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ (ਤਸਵੀਰਾਂ)

Friday, Oct 15, 2021 - 06:24 PM (IST)

ਜਲੰਧਰ (ਸੋਨੂੰ)— ਬੁਰਾਈ ’ਤੇ ਅੱਛਾਈ ਦਾ ਪ੍ਰਤੀਕ ਮੰਨਿਆ ਜਾਣ ਵਾਲਾ ਦੁਸਹਿਰੇ ਦਾ ਤਿਉਹਾਰ ਅੱਜ ਪੂਰੇ ਦੇਸ਼ ਭਰ ’ਚ ਧੂਮਧਾਮ ਮਨਾਇਆ ਗਿਆ। ਇਸੇ ਤਹਿਤ ਅੱਜ ਜਲੰਧਰ ’ਚ ਵੀ ਵੱਖ-ਵੱਖ ਥਾਵਾਂ ’ਤੇ ਬਦੀ ’ਤੇ ਨੇਕੀ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਜਲੰਧਰ ਦੇ ਧਨ ਮੁਹੱਲੇ ਵਿਖੇ ਸ਼੍ਰੀ ਰਾਮ ਦੁਸਹਿਰਾ ਵੈੱਲਫੇਅਰ ਕਮੇਟੀ ਵੱਲੋਂ ਦੁਸਹਿਰਾ ਦਾ ਤਿਉਹਾਰ ਮਨਾਇਆ ਗਿਆ।

PunjabKesari

ਇਸ ਕਮੇਟੀ ਵੱਲੋਂ ਲਗਾਤਾਰ ਦੁਸਹਿਰਾ ਕਰਵਾਉਂਦੇ ਹੋਏ ਲਗਭਗ 15 ਸਾਲ ਹੋ ਚੁੱਕੇ ਹਨ। ਰਾਵਨ ਦਹਿਣ ਤੋਂ ਪਹਿਲਾਂ ਝਾਂਕੀਆਂ ਵਿਖਾਈਆਂ ਗਈਆਂ। ਇਥੇ ਦੱਸਣਯੋਗ ਹੈ ਕਿ ਤਿਉਹਾਰੀ ਸੀਜ਼ਨ ਦੌਰਾਨ ਪੁਲਸ ਪ੍ਰਸ਼ਾਸਨ ਵੱਲੋਂ ਵੀ ਪੂਰੀ ਤਰ੍ਹਾਂ ਚੌਕਸੀ ਵਰਤੀ ਜਾ ਰਹੀ ਹੈ। ਦੁਸਹਿਰੇ ਦੇ ਤਿਉਹਾਰ ਸਬੰਧੀ ਪੁਲਸ ਵੱਲੋਂ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। 

ਇਹ ਵੀ ਪੜ੍ਹੋ:  ਵਿਰੋਧ ਦਾ ਲੋਕਾਂ ਨੇ ਲੱਭਿਆ ਅਨੋਖਾ ਢੰਗ, ‘ਦੁਸਹਿਰੇ’ ’ਤੇ ਨਸ਼ਾ, ਅੱਤਵਾਦ ਤੇ ਮੰਗਾਂ ਲਈ ਸੜਨ ਲੱਗੇ ਆਗੂਆਂ ਦੇ ਪੁਤਲੇ

PunjabKesari

ਦੁਸਹਿਰਾ, ਹਿੰਦੂਆਂ ਦੇ ਸਭ ਤੋਂ ਪ੍ਰਮੁੱਖ ਤਿਉਹਾਰਾਂ ਵਿਚੋਂ ਇਕ ਹੈ। ਇਸ ਨੂੰ ਵਿਜੈਦਸ਼ਮੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਜੋ ਨਰਾਤਿਆਂ ਦੇ ਆਖਰੀ ਦਿਨ ਮਨਾਇਆ ਜਾਂਦਾ ਹੈ। ਦੁਸਹਿਰਾ, ਮਹਾਂਕਾਵਿ ਰਾਮਾਇਣ ਵਿੱਚ ਲੰਕਾ ਦੇ ਰਾਜਾ ਰਾਵਣ ਉੱਤੇ ਭਗਵਾਨ ਰਾਮ ਦੀ ਜਿੱਤ ਦੀ ਯਾਦ ਦਿਵਾਉਂਦਾ ਹੈ। ਰਾਵਣ ਨੂੰ ਭਗਵਾਨ ਰਾਮ ਨੇ ਹਰਾ ਦਿੱਤਾ ਅਤੇ ਉਸਦੀ ਪਤਨੀ ਸੀਤਾ ਨੂੰ ਰਾਵਣ ਦੀ ਕੈਦ ਤੋਂ ਛੁਡਾਇਆ ਗਿਆ।

PunjabKesari

ਦੁਸਹਿਰਾ ਸ਼ਬਦ ਦੋ ਸੰਸਕ੍ਰਿਤ ਸ਼ਬਦਾਂ ਤੋਂ ਬਣਿਆ ਹੈ: 'ਦਸ' ਜੋ ਰਾਵਣ ਦੇ ਦਸ ਸਿਰਾਂ ਨੂੰ ਦਰਸਾਉਂਦਾ ਹੈ ਅਤੇ 'ਹਰਾ' ਜਿਸਦਾ ਅਰਥ ਹੈ 'ਹਾਰਨਾ'। ਇਸ ਤਰ੍ਹਾਂ ਦੁਸਹਿਰੇ ਦਾ ਤਿਉਹਾਰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ: ਵੱਡਾ ਐਕਸ਼ਨ ਬਾਕੀ! ਟਰਾਂਸਪੋਰਟ ਮੰਤਰੀ ਦੇ ਰਾਡਾਰ ’ਤੇ ਨੇ ਪ੍ਰਾਈਵੇਟ ਬੱਸਾਂ ਨੂੰ ਲਾਭ ਪਹੁੰਚਾਉਣ ਵਾਲੇ ਭ੍ਰਿਸ਼ਟ ਅਧਿਕਾਰੀ

PunjabKesari

ਦੱਸਣਯੋਗ ਹੈ ਕਿ ਵੱਖ-ਵੱਖ ਥਾਵਾਂ 'ਤੇ ਦੁਸਹਿਰੇ ਦਾ ਤਿਉਹਾਰ ਵੱਖ-ਵੱਖ ਤਰੀਕਿਆਂ ਨਾਲ ਮਨਾਇਆ ਜਾਂਦਾ ਹੈ। ਸ਼ਸਤਰਾਂ ਦੀ ਵਰਤੋਂ ਕਰਨ ਵਾਲੇ ਭਾਈਚਾਰਾ ਇਸ ਦਿਨ ਸ਼ਸਤਰ ਪੂਜਨ ਕਰਦੇ ਹਨ। ਉੱਥੇ ਹੀ ਕਈ ਲੋਕ ਇਸ ਦਿਨ ਆਪਣੀਆਂ ਪੁਸਤਕਾਂ, ਵਾਹਨ ਆਦਿ ਦੀ ਵੀ ਪੂਜਾ ਕਰਦੇ ਹਨ।

PunjabKesari

ਕਿਸੇ ਨਵੇਂ ਕੰਮ ਨੂੰ ਸ਼ੁਰੂ ਕਰਨ ਲਈ ਇਹ ਦਿਨ ਸਭ ਤੋਂ ਜ਼ਿਆਦਾ ਸੁੱਭ ਮੰਨਿਆ ਜਾਂਦਾ ਹੈ। ਕਈ ਥਾਵਾਂ 'ਤੇ ਦੁਸਹਿਰੇ ਵਾਲੇ ਦਿਨ ਨਵਾਂ ਸਾਮਾਨ ਖਰੀਦਣ ਦੀ ਵੀ ਪਰੰਪਰਾ ਹੈ। ਜ਼ਿਆਦਾਤਰ ਥਾਵਾਂ 'ਤੇ ਇਸ ਦਿਨ ਰਾਵਣ ਦਾ ਪੁਤਲਾ ਫੂਕਿਆ ਜਾਂਦਾ ਹੈ, ਉੱਥੇ ਹੀ ਜਦੋਂ ਪੁਰਸ਼ ਰਾਵਣ ਦਹਿਨ ਤੋਂ ਬਾਅਦ ਘਰ ਜਾਂਦੇ ਹਨ ਤਾਂ ਕੁਝ ਥਾਵਾਂ 'ਤੇ ਜਨਾਨੀਆਂ ਉਨ੍ਹਾਂ ਦੀ ਆਰਤੀ ਉਤਾਰਦੀਆਂ ਹਨ ਤੇ ਟਿੱਕਾ ਲਾਉਂਦੀਆਂ ਹਨ।

PunjabKesari

PunjabKesari

PunjabKesari

ਇਹ ਵੀ ਪੜ੍ਹੋ: ਸਿਮਰਜੀਤ ਬੈਂਸ ਦਾ 'ਆਪ' 'ਤੇ ਤੰਜ, ਕਿਹਾ-ਝੂਠੀਆਂ ਗਾਰੰਟੀਆਂ ਦੇ ਕੇ ਕੇਜਰੀਵਾਲ ਲੋਕਾਂ ਨੂੰ ਕਰ ਰਹੇ ਗੁੰਮਰਾਹ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News