ਟਾਂਡਾ ਇਲਾਕੇ ''ਚ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ ਦੁਸਹਿਰੇ ਦਾ ਤਿਉਹਾਰ

Tuesday, Oct 20, 2026 - 01:38 PM (IST)

ਟਾਂਡਾ ਇਲਾਕੇ ''ਚ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ ਦੁਸਹਿਰੇ ਦਾ ਤਿਉਹਾਰ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ) : ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਪਵਿੱਤਰ ਤਿਉਹਾਰ ਅੱਜ ਟਾਂਡਾ ਇਲਾਕੇ 'ਚ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਦੁਸਹਿਰਾ ਕਮੇਟੀ ਟਾਂਡਾ ਵੱਲੋਂ ਸਰਕਾਰੀ ਸੀਨੀਅਰ ਸੈਕੈੰਡਰੀ ਸਕੂਲ ਟਾਂਡਾ ਦੀ ਗਰਾਊਂਡ 'ਚ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਦਸ਼ਹਿਰੇ ਦੇ ਦੌਰਾਨ ਜਿੱਥੇ ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਨਾਲ ਸਬੰਧਿਤ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ, ਉੱਥੇ ਹੀ ਦੇਰ ਸ਼ਾਮ ਰਾਵਣ, ਮੇਘਨਾਥ ਅਤੇ ਕੁੰਭਕਰਨ ਅਤੇ ਪੁਤਲਿਆਂ ਨੂੰ ਅਗਨ ਭੇਂਟ ਕੀਤਾ ਜਾਵੇਗਾ।

ਇਸੇ ਤਰ੍ਹਾਂ ਹੀ ਸ੍ਰੀ ਰਾਮ ਲੀਲਾ ਸਪੋਰਟਸ ਕਲੱਬ ਜੌਹਲ ਵੱਲੋਂ ਵੀ ਪਿੰਡ ਜੌਹਲ ਵਿਖੇ ਦੁਸਹਿਰੇ ਦਾ ਪਵਿੱਤਰ ਤਿਉਹਾਰ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ  ਕਰਵਾਏ ਜਾ ਰਹੇ ਕਬੱਡੀ ਕੱਪ ਤੋਂ ਇਲਾਵਾ ਸ਼ਾਮ ਦੇ ਸਮੇਂ ਰਾਵਣ, ਮੇਘਨਾਥ  ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਂਟ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਸਮਾਜ ਸੇਵੀ ਸਤਪਾਲ ਸਿੰਘ ਮੁਲਤਾਨੀ, ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ, ਭਾਜਪਾ ਆਗੂ ਜਵਾਹਰ ਲਾਲ ਖੁਰਾਣਾ, ਅਰਵਿੰਦਰ ਸਿੰਘ ਰਸੂਲਪੁਰ, ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਗਿਲਜੀਆਂ, ਕਮਲਜੀਤ ਸਿੰਘ ਤੁਲੀ ਨੇ  ਦੁਸਹਿਰੇ ਦੇ ਤਿਉਹਾਰ 'ਤੇ ਮੁਬਾਰਕਬਾਦ ਦਿੱਤੀ ਹੈ।
 


author

Babita

Content Editor

Related News