ਦੁਸਹਿਰੇ ਮੌਕੇ ਮੋਦੀ ਦੇ ਪੁਤਲੇ ਫੂਕਣ ''ਤੇ ਭਾਜਪਾ ਨੇਤਾ ਦਾ ਚੜ੍ਹਿਆ ਪਾਰਾ, ਕੈਪਟਨ ''ਤੇ ਦਿੱਤਾ ਵੱਡਾ ਬਿਆਨ

10/26/2020 8:21:01 PM

ਚੰਡੀਗੜ੍ਹ/ਨਵੀਂ ਦਿੱਲੀ : ਦੁਸਹਿਰੇ ਮੌਕੇ ਪੰਜਾਬ ਵਿਚ ਕੁਝ ਥਾਵਾਂ 'ਤੇ ਰਾਵਣ ਦੀ ਜਗ੍ਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣ ਦੀਆਂ ਘਟਨਾਵਾਂ ਨੂੰ ਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਖੇਡ ਕਰਾਰ ਦਿੱਤਾ ਹੈ। ਭਾਜਪਾ ਦੇ ਸੀਨੀਅਰ ਆਗੂ ਅਤੇ ਬੁਲਾਰੇ ਤਰੁਣ ਚੁੱਘ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਨਾਲ ਪੰਜਾਬ ਸਰਕਾਰ ਸੂਬੇ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ। ਚੁੱਘ ਨੇ ਕਿਹਾ ਕਿ ਪੰਜਾਬ ਵਿਚ ਇਕ ਪਾਸੇ ਜਿੱਥੇ ਨਵਜੋਤ ਸਿੱਧੂ ਨੇ ਬਗਾਵਤ ਕੀਤੀ ਹੈ, ਉਥੇ ਹੀ ਪ੍ਰਤਾਪ ਸਿੰਘ ਬਾਜਵਾ ਨੇ ਵਿਰੋਧੀ ਰੁਖ ਅਪਣਾਇਆ ਹੈ, ਅਜਿਹੇ ਵਿਚ ਕੈਪਟਨ ਅਮਰਿੰਦਰ ਸਿੰਘ ਲਈ ਸੱਤਾ ਸੰਘਰਸ਼ ਚੱਲ ਰਿਹਾ ਹੈ ਅਤੇ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਚ ਅਜਿਹਾ ਖੇਡ ਖੇਡਿਆ ਜਾ ਰਿਹਾ ਹੈ। ਚੁੱਘ ਨੇ ਕਿਹਾ ਕਿ ਪੁਲਸ ਦੀ ਮੌਜੂਦਗੀ ਵਿਚ ਹੀ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ, ਲਿਹਾਜ਼ਾ ਇਸ ਵਿਚ ਸ਼ਾਮਲ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ :  'ਪਦਮ ਭੂਸ਼ਣ' ਵਾਪਸ ਕਰਨ ਦੀ ਮੰਗ 'ਤੇ ਸੁਖਦੇਵ ਢੀਂਡਸਾ ਦਾ ਵੱਡਾ ਬਿਆਨ

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਰਮਾਇਣ ਦਾ ਬਹੁਤ ਉੱਚਾ ਸਥਾਨ ਅਤੇ ਇਸ ਪਵਿੱਤਰ ਦਿਹਾੜੇ ਨੂੰ ਆਪਣੀ ਗੰਦੀ ਸਿਆਸਤ ਲਈ ਵਰਤਣਾ ਬਹੁਤ ਗ਼ਲਤ ਹੈ। ਚੁੱਘ ਨੇ ਕਿਹਾ ਕਿ ਭਾਰਤ ਦੀ 135 ਕਰੋੜ ਦੀ ਜਨਤਾ ਨੂੰ ਇਸ ਗੱਲ ਨਾ ਡੂੰਘੀ ਸੱਟ ਵੱਜੀ ਹੈ ਕਿ ਹਜ਼ਾਰਾਂ ਸਾਲਾਂ ਤੋਂ ਚੱਲਦੀ ਆ ਰਹੀ ਪ੍ਰੰਪਰਾ ਨੂੰ ਸਿਆਸਤ ਵਿਚ ਵਰਤਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਲਈ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ :  ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਐੱਸ. ਆਈ. ਟੀ. ਅੱਗੇ ਪੇਸ਼

Gurminder Singh

This news is Content Editor Gurminder Singh