ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ ਤਾਬੜ-ਤੋੜ ਫਾਇਰਿੰਗ

Wednesday, Oct 28, 2026 - 05:50 PM (IST)

ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ ਤਾਬੜ-ਤੋੜ ਫਾਇਰਿੰਗ

ਤਰਨਤਾਰਨ (ਰਮਨ) : ਤਰਨਤਾਰਨ ਦੇ ਸਰਹੱਦੀ ਕਸਬਾ ਖੇਮਕਰਨ ਵਿਚ ਗੈਂਗਸਟਰਾਂ ਦੇ ਭੁਲੇਖੇ ਕਾਰ ਸਵਾਰ ਨੌਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ ਹੋ ਗਈ, ਇਸ ਗੋਲੀਬਾਰੀ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੋ ਨੌਜਵਾਨ ਗੰਭੀਰ ਜ਼ਖਮੀ ਹਨ। ਦੱਸਿਆ ਜਾ ਰਿਹਾ ਹੈ ਕਿ ਮਨਜੀਤ ਸਿੰਘ ਕੱਟਾ ਨੂੰ ਪਿਛਲੇ ਕੁਝ ਸਮੇਂ ਤੋਂ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਸਨ ਅਤੇ ਗੈਂਗਸਟਰਾਂ ਦੇ ਭੁਲੇਖੇ ਵਿਚ ਹੀ ਉਸ ਨੇ ਕਾਰ 'ਤੇ ਗੋਲੀਬਾਰੀ ਕਰ ਦਿੱਤੀ। ਗੋਲੀਬਾਰੀ ਦੀ ਘਟਨਾ ਵਿਚ ਜ਼ਖਮੀ ਹੋਏ ਵਿਅਕਤੀਆਂ ਨੇ ਦੱਸਿਆ ਕਿ ਉਨ੍ਹਾਂ ਦਾ ਕਿਸੇ ਨਾਲ ਝਗੜਾ ਹੋਇਆ ਸੀ ਅਤੇ ਉਹ ਉਥੋਂ ਡਸਟਰ ਗੱਡੀ ਵਿਚ ਸਵਾਰ ਹੋ ਕੇ ਆ ਰਹੇ ਸਨ। ਇਸੇ ਦੌਰਾਨ ਮਨਜੀਤ ਸਿੰਘ ਕੱਟਾ ਅਤੇ ਸੰਦੀਪ ਸਿੰਘ ਨੇ ਉਨ੍ਹਾਂ 'ਤੇ ਅਚਾਨਕ ਗੋਲੀਬਾਰੀ ਕਰ ਦਿੱਤੀ। 

ਇਹ ਵੀ ਪੜ੍ਹੋ : ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ, ਸੰਤ ਬਲਦੇਵ ਸਿੰਘ ਦੇ ਕਮਰੇ 'ਤੇ ਅੰਨ੍ਹੇਵਾਹ ਫਾਇਰਿੰਗ

ਇਸ ਫਾਇਰਿੰਗ ਵਿਚ ਗੁਰਸੇਵਕ ਸਿੰਘ ਦੀ ਮੌਤ ਹੋ ਗਈ, ਜਦਕਿ ਹਰਕੀਰਤ ਸਿੰਘ ਅਤੇ ਸਾਜਨਪ੍ਰੀਤ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਮੁੱਢਲੀ ਜਾਣਕਾਰੀ ਮੁਤਾਬਕ ਗੈਂਗਸਟਰਾਂ ਦੇ ਸ਼ੱਕ ਵਿਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਹਾਲਾਂਕਿ ਘਟਨਾ ਦੇ ਪਿੱਛੇ ਦੀ ਅਸਲ ਵਜ੍ਹਾ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ।  

ਇਹ ਵੀ ਪੜ੍ਹੋ : ਮਾਨਸਾ ਧਰਨੇ 'ਚ ਫਿਰ ਪੈ ਗਿਆ ਗਾਹ, ਪੁਲਸ ਨੇ ਰਸਤਾ ਕੀਤਾ ਬੰਦ, ਨੌਜਵਾਨਾਂ ਵੱਲੋਂ ਭਾਰੀ ਵਿਰੋਧ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News