ਡਿਊਟੀ ''ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ ਹਾਦਸਾ, ਤੜਫ-ਤੜਫ ਕੇ ਨਿਕਲੇ ਸਾਹ
Wednesday, Oct 14, 2026 - 01:28 PM (IST)
ਝਬਾਲ (ਨਰਿੰਦਰ) : ਅੰਮ੍ਰਿਤਸਰ ਰੋਡ ਮੋੜ ਬਾਬਾ ਬੁੱਢਾ ਸਾਹਿਬ ਵਿਖੇ ਪਿੰਡ ਠੱਠਾ ਦੇ ਵਸਨੀਕ ਮੋਟਰਸਾਈਕਲ 'ਤੇ ਜਾ ਰਹੇ ਪਤੀ-ਪਤਨੀ ਨੂੰ ਤੇਜ਼ ਰਫਤਾਰ ਟਰੱਕ ਵੱਲੋਂ ਸਾਈਡ ਮਾਰਨ ਕਾਰਨ ਪਤਨੀ ਦੀ ਮੌਕੇ 'ਤੇ ਮੌਤ ਅਤੇ ਪਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਠੱਠਾ ਵਾਸੀ ਦਿਲਬਾਗ ਸਿੰਘ ਆਪਣੀ ਪਤਨੀ ਰਾਜਵੰਤ ਕੌਰ ਜੋ ਕਿ ਕੋਟ ਧਰਮ ਚੰਦ ਵਿਖੇ ਆਂਗਣਵਾੜੀ ਵਰਕਰ ਸੀ ਨੂੰ ਡਿਊਟੀ 'ਤੇ ਛੱਡਣ ਜਾ ਰਹੇ ਸਨ ਕਿ ਜਿਵੇਂ ਹੀ ਬਾਬਾ ਬੁੱਢਾ ਮੋੜ ਤੋਂ ਮੁੜਨ ਲੱਗੇ ਤਾਂ ਅੰਮ੍ਰਿਤਸਰ ਸਾਈਡ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, ਅਸ਼ਵਨੀ ਦੀ ਦੁਕਾਨ ਤੇ ਘਰ 'ਤੇ ਚੱਲਿਆ ਬੁਲਡੋਜ਼ਰ
ਇਸ ਹਾਦਸੇ ਵਿਚ ਰਾਜਵੰਤ ਕੌਰ ਦੀ ਮੌਕੇ 'ਤੇ ਹੀ ਟਰੱਕ ਦੇ ਟਾਇਰ ਥੱਲੇ ਆਉਣ ਨਾਲ ਮੌਤ ਹੋ ਗਈ ਜਦੋਂ ਕਿ ਪਤੀ ਦਿਲਬਾਗ ਸਿੰਘ ਗੰਭੀਰ ਜ਼ਖਮੀ ਹੋ ਗਏ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਘਟਨਾ ਵਾਲੀ ਥਾਂ 'ਤੇ ਝਬਾਲ ਪੁਲਸ ਦੇ ਦੇਰ ਨਾਲ ਪਹੁੰਚਣ ਕਰਕੇ ਆਸ-ਪਾਸ ਦੇ ਲੋਕਾਂ ਵੱਲੋਂ ਬਾਬਾ ਬੁੱਢਾ ਮੋੜ 'ਤੇ ਧਰਨਾ ਲਗਾ ਕੇ ਪੁਲਸ ਖ਼ਿਲਾਫ ਨਾਅਰੇਬਾਜ਼ੀ ਕੀਤੀ ਗਈ। ਦੂਸਰੇ ਪਾਸੇ ਝਬਾਲ ਪੁਲਸ ਨੇ ਘਟਨਾ ਵਾਲੀ ਥਾਂ ਪਹੁੰਚ ਕੇ ਮ੍ਰਿਤਕ ਆਂਗਣਵਾੜੀ ਵਰਕਰ ਰਾਜਵੰਤ ਕੌਰ ਦੀ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪਰਵਿੰਦਰ ਝੋਟੇ ਦੇ ਕਾਤਲ 'ਤੇ ਵੱਡੇ ਐਕਸ਼ਨ ਦੀ ਤਿਆਰੀ, ਕਿਸੇ ਸਮੇਂ ਵੀ ਆ ਸਕਦੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
