ਡਿਊਟੀ ਦੌਰਾਨ ਆਰਾਮ ਫਰਮਾ ਰਹੇ ਬਾਘਾਪੁਰਾਣਾ ਦੇ BDPO ਸਸਪੈਂਡ
Saturday, Apr 23, 2022 - 02:09 PM (IST)
ਅਜਨਾਲਾ (ਗੁਰਜੰਟ)- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਡਿਊਟੀ ਟਾਇਮ ਦਫ਼ਤਰ ਵਿੱਚ ਹਾਜ਼ਰ ਰਹਿ ਕੇ ਆਮ ਲੋਕਾਂ ਦੇ ਕੰਮਕਾਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਜੋ ਅਧਿਕਾਰੀ ਡਿਊਟੀ ਦੌਰਾਨ ਅਣਗਹਿਲੀ ਵਰਤੇਗਾ, ਉਸ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ। ਇਨ੍ਹਾਂ ਹੁਕਮਾਂ ਦੇ ਤਹਿਤ ਡਿਊਟੀ ਦੌਰਾਨ ਆਰਾਮ ਫਰਮਾ ਰਹੇ ਬਾਘਾਪੁਰਾਣਾ ਦੇ ਬੀ.ਡੀ.ਪੀ.ਓ. ਨਿਰਮਲ ਸਿੰਘ ਦੀ ਫੋਟੋ ਵਾਇਰਲ ਹੋਣ ਤੋਂ ਬਾਅਦ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਤੁਰੰਤ ਐਕਸ਼ਨ ਲੈਂਦਿਆਂ ਸਸਪੈਂਡ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪੜ੍ਹੋ ਇਹ ਵੀ ਖ਼ਬਰ: ਦੁਬਈ ਤੋਂ ਪੰਜਾਬ ਪੁੱਜਾ 22 ਸਾਲਾ ਗੁਰਪ੍ਰੀਤ ਦਾ ਮ੍ਰਿਤਕ ਸਰੀਰ, 14ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਹੋਈ ਸੀ ਮੌਤ
ਉਨ੍ਹਾਂ ਨੇ ਬੀ.ਡੀ.ਪੀ.ਓ. ਤੋਂ ਸਾਰਾ ਰਿਕਾਰਡ ਲੈ ਕੇ ਬੁੱਧਵਾਰ ਨੂੰ ਪੰਚਾਇਤ ਵਿਭਾਗ ਦੇ ਦਫ਼ਤਰ ’ਚ ਹਾਜ਼ਰ ਹੋਣ ਲਈ ਕਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਦਫ਼ਤਰ ਦੇ ਪੀ.ਏ. ਗੁਰਜੰਟ ਸਿੰਘ ਸੋਹੀ, ਮੀਡੀਆ ਇੰਚਾਰਜ ਜਸਵਿੰਦਰ ਸਿੰਘ ਛੀਨਾਂ, ਯੂਥ ਜ਼ਿਲ੍ਹਾ ਆਗੂ ਗਗਨਦੀਪ ਸਿੰਘ ਛੀਨਾ, ਬਲਾਕ ਪ੍ਰਧਾਨ ਰਾਜਿੰਦਰ ਸਿੰਘ ਵਿਰਕ, ਸੁਰਿੰਦਰ ਸਿੰਘ ਮਾਨ ਬਾਬਾ ਨਿਸ਼ਾਨ ਸਿੰਘ ਅਜਨਾਲਾ ਬਲਦੇਵ ਸਿੰਘ ਬੱਬੂ ਚੇਤਨਪੁਰਾ ਅਤੇ ਹੋਰ ਆਮ ਆਦਮੀ ਪਾਰਟੀ ਦੇ ਆਗੂ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਪਾਕਿਸਤਾਨ ਦੇ ਪਿੰਡ ਮਿੱਠੀ ’ਚ ਹਿੰਦੂ ਦੁਕਾਨਦਾਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ