ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਪਿੰਡ ਭੰਗਚੜ੍ਹੀ ਦੇ ਫੌਜੀ ਜਸਵਿੰਦਰ ਸਿੰਘ ਦੀ ਹੋਈ ਮੌਤ

Wednesday, Jul 07, 2021 - 06:20 PM (IST)

ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਪਿੰਡ ਭੰਗਚੜ੍ਹੀ ਦੇ ਫੌਜੀ ਜਸਵਿੰਦਰ ਸਿੰਘ ਦੀ ਹੋਈ ਮੌਤ

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ ): ਇਸ ਖ਼ੇਤਰ ਦੇ ਪਿੰਡ ਭੰਗਚੜ੍ਹੀ ਦੇ ਫੌਜੀ ਜਸਵਿੰਦਰ ਸਿੰਘ ਰੋਮੀ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ 25 ਸਾਲਾਂ ਦਾ ਸੀ। ਮਿਲੀ ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਦੀ ਡਿਊਟੀ ਰੁੜਕੀ ਵਿਖੇ ਸੀ ਤੇ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ।

ਇਹ ਵੀ ਪੜ੍ਹੋ:  ਮੋਗਾ: ਜੋੜੇ ਨੇ ਇਕ-ਦੂਜੇ ਨੂੰ ਪੁੱਛਿਆ- ਤੁਸੀਂ ਮੇਰੇ ਲਈ ਕੀ ਕਰ ਸਕਦੇ ਹੋ? ਫਿਰ ਦੋਵਾਂ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ

ਇਹ ਖ਼ਬਰ ਸੁਣਦਿਆਂ ਹੀ ਸਾਰੇ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ। ਉਹ ਦੋ ਭਰਾ ਸਨ। ਪਤਾ ਲੱਗਾ ਹੈ ਕਿ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਰਾਤ ਤੱਕ ਪਿੰਡ ਪੁੱਜਣ ਦੀ ਸੰਭਾਵਨਾ ਹੈ ਤੇ 8 ਜੁਲਾਈ ਨੂੰ ਦਿਨ ਵੀਰਵਾਰ ਨੂੰ ਅੰਤਿਮ ਸਸਕਾਰ ਕੀਤਾ ਜਾਵੇਗਾ। ਇਹ ਵੀ ਪਤਾ ਲੱਗਾ ਕਿ ਕੁੱਝ ਦਿਨਾਂ ਤੱਕ ਉਸ ਨੇ ਛੁੱਟੀ ਆਉਣਾ ਸੀ।

ਇਹ ਵੀ ਪੜ੍ਹੋ:  ਘਰੋਂ ਲਾਪਤਾ ਹੋਏ 4 ਬੱਚਿਆਂ ਦੇ ਪਿਓ ਦੀ ਕੂੜੇ ਦੇ ਡੰਪ ਕੋਲੋਂ ਮਿਲੀ ਲਾਸ਼, ਪਰਿਵਾਰ ਦੇ ਉੱਡੇ ਹੋਸ਼


author

Shyna

Content Editor

Related News