ਡਿਊਟੀ ’ਤੇ ਜਾ ਰਹੇ ਥਾਣੇਦਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ

Tuesday, Jul 20, 2021 - 10:30 AM (IST)

ਡਿਊਟੀ ’ਤੇ ਜਾ ਰਹੇ ਥਾਣੇਦਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ

ਪੱਟੀ (ਸੌਰਭ) - ਪੱਟੀ ਹਲਕੇ ਦੇ ਪੰਜਾਬ ਪੁਲਸ ਵਿੱਚ ਤਾਇਨਾਤ ਥਾਣੇਦਾਰ ਦਿਲਬਾਗ ਸਿੰਘ ਦੀ ਡਿਊਟੀ ’ਤੇ ਜਾਂਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਥਾਣੇਦਾਰ ਦਿਲਬਾਗ ਸਿੰਘ ਪੁਲਸ ਥਾਣਾ ਤਰਨਤਾਰਨ ਦੇ ਅਧੀਨ ਚੌਕੀ ਦਬੁਰਜੀ ਵਿਖੇ ਤਾਇਨਾਤ ਸੀ। ਬੀਤੇ ਦਿਨ ਉਹ ਰੋਜ਼ਾਨਾਂ ਦੀ ਤਰ੍ਹਾਂ ਪਿੰਡ ਘਰਿਆਲਾ ਤੋਂ ਡਿਊਟੀ ਉੱਪਰ ਜਾ ਰਿਹਾ ਸੀ, ਜਿਸ ਦੀ ਰਸਤੇ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਜੈਪੁਰ ਘੁੰਮਣ ਗਏ ਸਕੇ ਭੈਣ-ਭਰਾ ’ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌਕੇ ’ਤੇ ਮੌਤ

ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਥਾਣੇਦਾਰ ਦਾ ਸਰਕਾਰੀ ਹਸਪਤਾਲ ਪੱਟੀ ਤੋਂ ਪੋਸਟ ਮਾਰਟਮ ਕਰਾਉਣ ਉਪਰੰਤ ਪਿੰਡ ਘਰਿਆਲਾ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮ੍ਰਿਤਕ ਥਾਣੇਦਾਰ ਦਿਲਬਾਗ ਸਿੰਘ ਆਪਣੇ ਪਿੱਛੇ ਪਤਨੀ ਬਲਵਿੰਦਰ ਕੌਰ ਤੇ ਮੁੰਡਾ ਲਵਪ੍ਰੀਤ ਸਿੰਘ ਛੱਡ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਸਾਬਕਾ ਫ਼ੌਜੀ ਦੇ ਕਤਲ ਦੀ ਇਸ ਸ਼ਖ਼ਸ ਨੇ ‘ਫੇਸਬੁੱਕ’ ’ਤੇ ਲਈ ਜ਼ਿੰਮੇਵਾਰੀ, ਕੀਤਾ ਇਕ ਹੋਰ ਵੱਡਾ ਖ਼ੁਲਾਸਾ


author

rajwinder kaur

Content Editor

Related News